August 8, 2026, 10:08 pm
----------- Advertisement -----------
HomeNewsBreaking Newsਪੰਜਾਬ ਨੂੰ ਮਿਲਿਆ ਨਵਾਂ ਰਾਜਪਾਲ: ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ...

ਪੰਜਾਬ ਨੂੰ ਮਿਲਿਆ ਨਵਾਂ ਰਾਜਪਾਲ: ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਗਵਰਨਰ, ਬੀ ਐਲ ਪੁਰੋਹਿਤ ਦਾ ਅਸਤੀਫਾ ਮਨਜ਼ੂਰ

Published on

----------- Advertisement -----------
  • ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਰਾਜਪਾਲ
  • ਚੰਡੀਗੜ੍ਹ ਦੇ ਪ੍ਰਸ਼ਾਸਕ ਵੱਜੋਂ ਵੀ ਹੋਈ ਨਿਯੁਕਤੀ

ਚੰਡੀਗੜ੍ਹ, 28 ਜੁਲਾਈ 2024 – ਰਾਜਸਥਾਨ ਸਰਕਾਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਦਿੱਗਜ ਨੇਤਾ ਗੁਲਾਬਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਅਹੁਦਾ ਵੀ ਸੰਭਾਲਣਗੇ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪਿਛਲੇ ਸਾਲ ਫਰਵਰੀ 2023 ਵਿੱਚ ਅਸਾਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਰਾਜਪਾਲ ਵਜੋਂ ਇਹ ਉਨ੍ਹਾਂ ਦੀ ਦੂਜੀ ਨਿਯੁਕਤੀ ਹੈ। ਇਸ ਦੇ ਨਾਲ ਹੀ ਰਾਸ਼ਟਰਪਤੀ ਨੇ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।

ਪ੍ਰਾਈਵੇਟ ਸਕੂਲ ਅਧਿਆਪਕ ਵਜੋਂ ਆਪਣਾ ਗੁਜ਼ਾਰਾ ਚਲਾਉਣ ਵਾਲੇ ਕਟਾਰੀਆ ਨੇ ਪਹਿਲੀ ਵਾਰ 1977 ਵਿੱਚ ਚੋਣ ਲੜੀ ਸੀ। ਉਹ ਉਦੈਪੁਰ ਸ਼ਹਿਰ ਸੀਟ ਤੋਂ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ ਉਸ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ। ਕਿਹਾ ਜਾਂਦਾ ਹੈ ਕਿ ਉਨ੍ਹਾਂ ਨੇ ਆਪਣੇ ਜੀਵਨ ਕਾਲ ‘ਚ ਕੁੱਲ 11 ਚੋਣਾਂ ਲੜੀਆਂ, ਜਿਨ੍ਹਾਂ ‘ਚੋਂ 9 ‘ਚ ਜਿੱਤ ਹਾਸਲ ਕੀਤੀ। ਸਾਲ 1998 ਵਿੱਚ ਉਹ ਸਾਦਰੀ ਤੋਂ ਸੰਸਦ ਮੈਂਬਰ ਵਜੋਂ ਚੋਣ ਜਿੱਤੇ। ਉਹ ਪਿਛਲੀਆਂ ਚੋਣਾਂ 2018 ਵਿੱਚ ਜਿੱਤ ਕੇ 15ਵੀਂ ਰਾਜਸਥਾਨ ਵਿਧਾਨ ਸਭਾ ਵਿੱਚ ਪੁੱਜੇ ਸਨ।

ਗੁਲਾਬ ਚੰਦ ਕਟਾਰੀਆ ਦਾ ਸਿਆਸੀ ਸਫ਼ਰ ਉਦੈਪੁਰ ਤੋਂ ਸ਼ੁਰੂ ਹੋ ਕੇ ਇੱਥੇ ਹੀ ਸਮਾਪਤ ਹੋਇਆ। 2003 ਤੋਂ ਉਦੈਪੁਰ ਸ਼ਹਿਰ ਸੀਟ ਤੋਂ ਵਿਧਾਇਕ ਗੁਲਾਬਚੰਦ ਕਟਾਰੀਆ ਰਾਜਸਥਾਨ ਸਰਕਾਰ ਵਿੱਚ ਗ੍ਰਹਿ ਮੰਤਰੀ ਰਹੇ ਹਨ। 1977, 1980, 2003 ਤੋਂ 2018 ਤੱਕ, ਉਨ੍ਹਾਂ ਨੇ ਭਾਜਪਾ ਨੂੰ ਉਦੈਪੁਰ ਤੋਂ ਜਿੱਤ ਦਿਵਾਈ। ਲਗਾਤਾਰ ਕਾਰਜਕਾਲ ਦੇ ਬਾਅਦ ਉਨ੍ਹਾਂ ਨੇ ਉਦੈਪੁਰ ਨੂੰ ਭਾਜਪਾ ਦਾ ਗੜ੍ਹ ਬਣਾ ਲਿਆ ਸੀ।

ਦੋ ਦਿਨ ਪਹਿਲਾਂ ਹੀ ਰਾਜਪਾਲ ਪੁਰੋਹਿਤ ਪੰਜਾਬ ਦੇ ਸਰਹੱਦੀ ਖੇਤਰ ਦੇ ਦੌਰੇ ਤੋਂ ਵਾਪਸ ਆਏ ਸਨ। ਚੰਡੀਗੜ੍ਹ ਪਹੁੰਚਦਿਆਂ ਹੀ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਦੋਸ਼ਾਂ ਦੀ ਵਰਖਾ ਕੀਤੀ। ਇਹ ਵੀ ਦੋਸ਼ ਲਾਇਆ ਗਿਆ ਕਿ ਉਨ੍ਹਾਂ ਮੁੱਖ ਮੰਤਰੀ ਮਾਨ ਤੋਂ ਨਾਰਾਜ਼ ਹੋ ਕੇ ਅਸਤੀਫਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ (ਭਗਵੰਤ ਮਾਨ) ਨੂੰ ਮੇਰਾ ਚਾਂਸਲਰ ਬਣਨਾ ਪਸੰਦ ਨਹੀਂ ਸੀ। ਇਸੇ ਲਈ ਮੈਂ ਅਸਤੀਫਾ ਦਿੱਤਾ ਹੈ। ਮੈਨੂੰ ਕਿਸੇ ਤੋਂ ਵੋਟ ਨਹੀਂ ਚਾਹੀਦਾ, ਮੈਂ ਇੱਥੇ ਨਿਰਸਵਾਰਥ ਕੰਮ ਕਰ ਰਿਹਾ ਹਾਂ। ਜੇਕਰ ਮੈਂ ਕਿਸੇ ਨਾਲ ਵੀ ਗੱਲ ਕਰਦਾ ਹਾਂ ਤਾਂ ਉਹ ਸਿੱਧਾ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਨਾਲ ਹੁੰਦਾ ਹੈ। ‘ਆਪ’, ਭਾਜਪਾ ਅਤੇ ਕਾਂਗਰਸ ਦੇ ਲੋਕ ਵੀ ਸਮੱਸਿਆਵਾਂ ਲੈ ਕੇ ਆਉਂਦੇ ਹਨ। ਮੈਂ ਸਾਰਿਆਂ ਨੂੰ ਸੁਣਦਾ ਹਾਂ।

ਪੰਜਾਬ ਵਿੱਚ ਜੋ ਕੰਮ ਨਹੀਂ ਹੋਏ, ਉਨ੍ਹਾਂ ਨੂੰ ਕਰਵਾਉਣਾ ਮੇਰੀ ਜ਼ਿੰਮੇਵਾਰੀ ਹੈ। ਮੈਂ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਦਾ ਚਾਂਸਲਰ ਹਾਂ। ਸੀ.ਐਮ ਸਾਹਿਬ ਨੂੰ ਇਹ ਗੱਲ ਚੰਗੀ ਨਹੀਂ ਲੱਗੀ, ਕਿਉਂਕਿ ਮੈਂ ਕਿਸੇ ਦੀ ਸਿਫਾਰਿਸ਼ ‘ਤੇ ਕੰਮ ਨਹੀਂ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...