ਅੰਮ੍ਰਿਤਸਰ : – ਪੰਜਾਬ ਦੇ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਕੇਂਦਰ ਸਰਕਾਰ ਦੇ ਰਵੱਈਏ ਤੋਂ ਬੇਵੱਸ ਹੋ ਕੇ ਅਤੇ ਮਦਦ ਨਾ ਕਰ ਸਕਣ ਕਾਰਨ ਹੁਣ ਪੋਲੈਂਡ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਪੋਲੈਂਡ ਅਤੇ ਇਸ ਦੇ ਆਸ-ਪਾਸ ਮੌਜੂਦ ਪੰਜਾਬੀ ਲੋਕਾਂ ਨੂੰ ਆਵਾਜਾਈ ਲਈ ਮਦਦ ਕਰਨ ਦੀ ਅਪੀਲ ਵੀ ਕੀਤੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਿਆ ਜਾ ਸਕੇ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਰਵਾਨਾ ਹੋਣ ਤੋਂ ਪਹਿਲਾਂ ਦੱਸਿਆ ਕਿ ਵਿਦਿਆਰਥੀ ਅਜੇ ਵੀ ਯੂਕਰੇਨ ਦੇ ਖਾਰਕਿਵ ਵਿੱਚ ਫਸੇ ਹੋਏ ਹਨ। ਮਦਦ ਉਨ੍ਹਾਂ ਵਿਦਿਆਰਥੀਆਂ ਤੱਕ ਨਹੀਂ ਪਹੁੰਚ ਰਹੀ ਹੈ। ਇਸ ਸਬੰਧੀ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਵੀ ਮਿਲੇ ਅਤੇ ਵਿਦੇਸ਼ ਮੰਤਰਾਲੇ ਨਾਲ ਵੀ ਰਾਬਤਾ ਕਾਇਮ ਕੀਤਾ ਪਰ ਉਨ੍ਹਾਂ ਦਾ ਕੋਈ ਤਸੱਲੀਬਖਸ਼ ਨਤੀਜਾ ਨਹੀਂ ਨਿਕਲਿਆ।
ਉਨ੍ਹਾਂ ਨੇ ਖਾਰਕਿਵ ਅਤੇ ਆਲੇ-ਦੁਆਲੇ ਦੇ ਦੇਸ਼ਾਂ ਵਿਚ ਮੌਜੂਦ ਆਪਣੇ ਦੋਸਤਾਂ ਨਾਲ ਸੰਪਰਕ ਕੀਤਾ ਹੈ, ਪਰ ਸਮੇਂ ਅਤੇ ਇੰਟਰਨੈੱਟ ਦੀ ਸਮੱਸਿਆ ਸਾਹਮਣੇ ਆ ਰਹੀ ਹੈ। ਜਿਸ ਕਾਰਨ ਉਹ ਬੇਵੱਸ ਮਹਿਸੂਸ ਕਰ ਰਹੇ ਹਨ। ਇਸ ਬੇਵਸੀ ਦੇ ਵਿਚਕਾਰ, ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਉਹ ਪੋਲੈਂਡ ਜਾਣਗੇ। ਉਥੇ ਮੌਜੂਦ ਰਹਿੰਦਿਆਂ ਉਹ ਉਨ੍ਹਾਂ ਵਿਦਿਆਰਥੀਆਂ ਨੂੰ ਖਾਣਾ ਦੇਣ ਦੇ ਨਾਲ-ਨਾਲ ਵਾਪਸ ਲਿਆਉਣ ਦੀ ਕੋਸ਼ਿਸ਼ ਕਰਨਗੇ।
ਔਜਲਾ ਨੇ ਦੱਸਿਆ ਕਿ ਖਾਰਕਿਵ ਦੇ ਬੰਕਰ ਵਿੱਚ ਫਸੇ ਵਿਦਿਆਰਥੀ ਰੋਮਾਨੀਆ ਅਤੇ ਹੋਰ ਸਰਹੱਦਾਂ ਤੋਂ ਕਰੀਬ 1500 ਕਿਲੋਮੀਟਰ ਦੂਰ ਹਨ। ਵਿਦਿਆਰਥੀਆਂ ਲਈ ਉਨ੍ਹਾਂ ਸਰਹੱਦਾਂ ਤੱਕ ਪਹੁੰਚਣਾ ਬਹੁਤ ਮੁਸ਼ਕਲ ਹੈ। ਸੰਸਦ ਮੈਂਬਰ ਔਜਲਾ ਨੇ ਇਸ ਦੌਰਾਨ ਪੋਲੈਂਡ ਅਤੇ ਇਸ ਦੇ ਆਸ-ਪਾਸ ਰਹਿੰਦੇ ਪੰਜਾਬੀਆਂ ਤੋਂ ਮਦਦ ਦੀ ਅਪੀਲ ਕੀਤੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਭਾਰਤ ਵਾਪਸ ਲਿਆਂਦਾ ਜਾ ਸਕੇ। ਸਾਂਸਦ ਔਜਲਾ ਨੇ ਕਿਹਾ ਹੈ ਕਿ ਯੂਕਰੇਨ ਵਿੱਚ ਆਵਾਜਾਈ ਦਾ ਪ੍ਰਬੰਧ ਕੀਤਾ ਜਾਵੇ। ਇਸ ਦਾ ਭੁਗਤਾਨ ਵੀ ਕਰ ਦਿੱਤਾ ਜਾਵੇਗਾ। ਪਰ ਇਸ ਸਮੇਂ ਸਭ ਤੋਂ ਵੱਡਾ ਮੁੱਦਾ ਯੂਕਰੇਨ ਵਿੱਚ ਅੰਦਰੂਨੀ ਆਵਾਜਾਈ ਹੈ| ਜਿੱਥੋਂ ਵਿਦਿਆਰਥੀਆਂ ਨੂੰ ਨਜ਼ਦੀਕੀ ਸਰਹੱਦ ‘ਤੇ ਲਿਆਉਣਾ ਜ਼ਰੂਰੀ ਹੈ।
----------- Advertisement -----------
ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਵਿਦਿਆਰਥੀਆਂ ਦੀ ਮਦਦ ਲਈ ਪੋਲੈਂਡ ਰਵਾਨਾ
Published on
----------- Advertisement -----------
----------- Advertisement -----------












