September 23, 2026, 1:21 am
----------- Advertisement -----------
HomeNewsBreaking Newsਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਵੈੱਬਸਾਈਟ ਜਾਰੀ

ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਵੈੱਬਸਾਈਟ ਜਾਰੀ

Published on

----------- Advertisement -----------

ਚੰਡੀਗੜ, 13 ਅਪ੍ਰੈਲ: ਪੰਜਾਬ ਦੇ ਵਿੱਤ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਕਿਸਾਨਾਂ ਦੀ ਸਹੂਲਤ ਲਈ ਅੱਜ ‘ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ’ ਦੀ ਵੈੱਬਸਾਈਟ www.agribankpunjab.dronicsoft.com ਲਾਂਚ ਕੀਤੀ। ਉਦਘਾਟਨ ਤੋਂ ਬਾਅਦ ਚੀਮਾ ਨੇ ਕਿਹਾ ਕਿ ਵੈੱਬਸਾਈਟ ਨਾਲ ਬੈਂਕ ਦੀ ਪਾਰਦਰਸ਼ਤਾ ਵਿੱਚ ਵਧੇਰੇ ਸੁਧਾਰ ਆਵੇਗਾ ਅਤੇ ਕਿਸਾਨਾਂ ਨੂੰ ਕਰਜ਼ਾ ਸਕੀਮਾਂ ਅਤੇ ਕਰਜ਼ਾ ਲੈਣ ਦੀ ਪ੍ਰਕਿਰਿਆਵਾਂ ਬਾਰੇ ਅਸਾਨੀ ਨਾਲ ਵਧੇਰੀ ਜਾਣਕਾਰੀ ਮਿਲੇਗੀ। ਉਨਾਂ ਆਸ ਪ੍ਰਗਟਾਈ ਕਿ ਇਹ ਦੋ ਭਾਸ਼ੀ ਵੈੱਬਸਾਈਟ ਬੈਂਕ ਦੀ ਪਹੁੰਚ ਨੂੰ ਨਵੀਂ ਪੀੜੀ ਦੇ ਨਾਲ-ਨਾਲ ਸੀਨੀਅਰ ਨਾਗਰਿਕਾਂ ਤੱਕ ਵੀ ਵਧਾਵੇਗੀ । ਬੈਂਕ ਵੱਲੋਂ ਫਾਇਨਾਂਸ ਕੀਤੇ ਗਏ ਪ੍ਰੋਜੈਕਟ ਅਤੇ ਕਿਸਾਨਾਂ ਦੀ ਸਫ਼ਲਤਾਵਾਂ ਦੀਆਂ ਕਹਾਣੀਆਂ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਲਈ ਪ੍ਰੇਰਣਾ ਦਾ ਸਰੋਤ ਬਣਨਗੀਆਂ।


ਸਹਿਕਾਰਤਾ ਮੰਤਰੀ ਨੇ ਕਿਹਾ ਕਿ ਇਸ ਵੈੱਬਸਾਈਟ ਰਾਹੀਂ ਉਪਭੋਗਤਾ ਅਸਾਨੀ ਨਾਲ ਆਪਣੇ ਸੁਝਾਅ ਬੈਂਕ ਨੂੰ ਭੇਜ ਸਕਣਗੇ ਜਿਸ ਨਾਲ ਬੈਂਕ ਨੂੰ ਆਪਣੀਆਂ ਸੇਵਾਵਾਂ ਵਿੱਚ ਸੁਧਾਰ ਕਰਨ ਅਤੇ ਕਿਸਾਨਾਂ ਨੂੰ ਵਧੀਆ ਅਤੇ ਅਸਰਦਾਰ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰਨ ’ਚ ਸਹਾਇਤਾ ਮਿਲੇਗੀ । ਪੰਜਾਬ ਰਾਜ ਦੇ ਸਾਰੇ ਪ੍ਰਾਇਮਰੀ ਬੈਂਕਾਂ ਦਾ ਪਤਾ ਅਤੇ ਸੰਪਰਕ ਕਰਨ ਦੇ ਵੇਰਵੇ ਵਰਗੀਆਂ ਜ਼ਰੂਰੀ ਸੂਚਨਾਵਾਂ ਇਸ ’ਤੇ ਉਪਲਬਧ ਹੋਣਗੀਆਂ। ਬੈਂਕ ਦੇ ਕਰਮਚਾਰੀਆਂ ਅਤੇ ਗਾਹਕਾਂ ਦੀਆਂ ਸਹੂਲਤਾਂ ਲਈ ਜ਼ਰੂਰੀ ਸਰਕੂਲਰ/ਦਸਤਾਵੇਜ ‘ਡਾਊਨਲੋਡ ਸੈਕਸ਼ਨ’ ਵਿੱਚ ਉਪਲਬਧ ਹੋਣਗੇ ।


ਉਨਾਂ ਕਿਹਾ ਕਿ ਵੈੱਬਸਾਈਟ ਰਾਹੀਂ ਉਪਭੋਗਤਾ ਲੋੜੀਂਦੇ ਪੰਨੇ ’ਤੇ ਸਿੱਧਾ ਪਹੁੰਚ ਸਕਦਾ ਹੈ । ਜਨਤਾ ਨਾਲ ਸਮਾਜਿਕ ਤੌਰ ’ਤੇ ਸੰਪਰਕ ਕਰਨ ਲਈ ਬੈਂਕ ਦੇ ਵੱਖ-ਵੱਖ ਸੋਸ਼ਲ ਮੀਡੀਆ ਹੈਂਡਲ ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟਵਿਟਰ ਆਦਿ ਦੀ ਜਾਣਕਾਰੀ ਬੈਂਕ ਦੀ ਵੈਬਸਾਈਟ ’ਤੇ ਦਰਸਾਈ ਗਈ ਹੈ। ਚੀਮਾ ਨੇ ਇਸ ਕਾਰਜ ਲਈ ਬੈਂਕ ਮੈਨਜਮੈਂਟ ਨੂੰ ਵਧਾਈ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...