November 11, 2026, 6:49 am
----------- Advertisement -----------
HomeNewsBreaking Newsਪੰਜਾਬ ਪੁਲਿਸ ਦੀ ਪੁਖ਼ਤਾ ਜਾਣਕਾਰੀ ਦੇ ਅਧਾਰ ’ਤੇ ਹਰਿਆਣਾ ਪੁਲਿਸ ਵੱਲੋਂ 3...

ਪੰਜਾਬ ਪੁਲਿਸ ਦੀ ਪੁਖ਼ਤਾ ਜਾਣਕਾਰੀ ਦੇ ਅਧਾਰ ’ਤੇ ਹਰਿਆਣਾ ਪੁਲਿਸ ਵੱਲੋਂ 3 ਆਈਈਡੀਜ਼ ਅਤੇ ਪਿਸਤੌਲ ਸਮੇਤ 4 ਵਿਅਕਤੀ ਗਿ੍ਰਫਤਾਰ

Published on

----------- Advertisement -----------

ਪੰਜਾਬ ਪੁਲਿਸ ਦੀਆਂ ਟੀਮਾਂ ਪਹਿਲਾਂ ਹੀ ਫਾਜ਼ਿਲਕਾ ਤੋਂ ਮੁਲਜਮਾਂ ਦਾ ਕਰ ਰਹੀਆਂ ਸਨ ਪਿੱਛਾ
ਚੰਡੀਗੜ, 5 ਮਈ : – ਇੱਕ ਸੰਗਠਿਤ ਤੇ ਪੂਰਨ ਤਾਲਮੇਲ ਭਰਪੂਰ ਕਾਰਵਾਈ ਤਹਿਤ, ਪੰਜਾਬ ਪੁਲਿਸ ਨੇ ਵੀਰਵਾਰ ਨੂੰ ਦੋਸ਼ੀਆਂ ਦਾ 300 ਕਿਲੋਮੀਟਰ ਤੋਂ ਵੱਧ ਦੂਰ ਤੱਕ ਪਿੱਛਾ ਕਰਕੇ ਅਤੇ ਚਾਰ ਸ਼ੱਕੀ ਵਿਅਕਤੀਆਂ ਦੀ ਗਿ੍ਰਫਤਾਰੀ ਨਾਲ ਇੱਕ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਨਾ ਵਿਅਕਤੀਆਂ ਕੋਲੋਂ 3 ਆਈਈਡੀਜ਼ ਜੋ ਇੱਕ ਮੈਟਲਿਕ ਕੇਸ (2.5 ਕਿਲੋ ਹਰੇਕ) ਵਿੱਚ ਪੈਕ ਕੀਤੇ ਗਏ ਸਨ ,1 ਪਿਸਤੌਲ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ।

ਦੋਸ਼ੀਆਂ ਦੀ ਪਛਾਣ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ ਅਤੇ ਪਰਮਿੰਦਰ ਸਿੰਘ ਤਿੰਨੋਂ ਵਾਸੀ ਪਿੰਡ ਵਿੰਜੋਕੇ, ਜੀਰਾ, ਫਿਰੋਜ਼ਪੁਰ ਅਤੇ ਲੁਧਿਆਣਾ ਦੇ ਪਿੰਡ ਭੱਟੀਆਂ ਦੇ ਭੁਪਿੰਦਰ ਸਿੰਘ ਵਜੋਂ ਹੋਈ ਹੈ। ਹਰਿਆਣਾ ਪੁਲਿਸ ਨੇ ਉਕਤ ਵਿਅਕਤੀਆਂ ਨੂੰ ਪੰਜਾਬ ਪੁਲਿਸ ਦੀ ਸੂਹ ‘ਤੇ ਕਰਨਾਲ ਤੋਂ ਗਿ੍ਰਫਤਾਰ ਕੀਤਾ ਗਿਆ ਹੈ ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਵੀ.ਕੇ ਭਾਵਰਾ ਨੇ ਕਿਹਾ ਕਿ ਕੇਂਦਰੀ ਏਜੰਸੀ ਨੇ ਪਹਿਲਾਂ ਇੱਕ ਇਨਪੁਟ ਸਾਂਝੀ ਕੀਤੀ ਸੀ ਕਿ ਫਾਜਿਲਕਾ ਅਤੇ ਫਿਰੋਜ਼ਪੁਰ ਦੇ ਸਰਹੱਦੀ ਜ਼ਿਲਿਆਂ ਵਿੱਚ ਕੁਝ ਸ਼ੱਕੀ ਵਿਅਕਤੀਆਂ ਦੇ ਹੋਣ ਬਾਰੇ ਜਾਣਕਾਰੀ ਮਿਲੀ ਸੀ, ਜਿਨਾਂ ’ਤੇ ਪੁਲਿਸ ਨੂੰ ਸ਼ੱਕ ਹੈ ਕਿ ਉਹ ਵਿਸਫੋਟਕ ਸਮੱਗਰੀ ਅਤੇ ਹਥਿਆਰ ਲਿਜਾ ਸਕਦੇ ਹਨ।

ਉਨਾਂ ਦੱਸਿਆ ਕਿ ਉਕਤ ਜਾਣਕਾਰੀ ਤੋਂ ਬਾਅਦ, ਕਮਾਂਡੈਂਟ ਪੀਏਪੀ ਹਰਕਮਲਪ੍ਰੀਤ ਸਿੰਘ ਖੱਖ ਅਤੇ ਐਸ.ਐਚ.ਓ. ਐਸ.ਐਸ.ਓ.ਸੀ. ਫਾਜ਼ਿਲਕਾ ਸਤਿੰਦਰਦੀਪ ਸਿੰਘ ਬਰਾੜ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਵੱਲੋਂ ਕੇਂਦਰੀ ਏਜੰਸੀ ਦੀਆਂ ਟੀਮਾਂ ਨਾਲ ਮਿਲ ਕੇ ਇਨਾਂ ਸ਼ੱਕੀਆਂ ਨੂੰ ਕਾਬੂ ਕਰਨ ਲਈ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਛਾਪੇਮਾਰੀ ਕੀਤੀ ਗਈ । ਇਹਨਾਂ ਟੀਮਾਂ ਨੇ ਸਾਂਝੇ ਤੌਰ ‘ਤੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਐਸਏਐਸ ਨਗਰ ਜ਼ਿਲਿਆਂ ਵਿੱਚ ਸ਼ੱਕੀ ਟਿਕਾਣਿਆਂ ਦੀ ਪਛਾਣ ਕੀਤੀ ਸੀ।
ਡੀ.ਜੀ.ਪੀ. ਨੇ ਦੱਸਿਆ ਕਿ ਸ਼ੱਕੀ ਵਿਅਕਤੀ ਫਿਰੋਜ਼ਪੁਰ ਦੇ ਖੇਤਰ ਵਿੱਚ ਇੱਕ ਚਿੱਟੇ ਰੰਗ ਦੀ ਇਨੋਵਾ ਗੱਡੀ ਡੀਐਲ1 ਵੀਬੀ 7869 ਵਿੱਚ ਘੁੰਮਦੇ ਪਾਏ ਗਏ ਅਤੇ ਪੁਲਿਸ ਵੱਲੋਂ ਪਿੱਛਾ ਕਰਨ ’ਤੇ ਉਹਨਾ ਨੇ ਗੱਡੀ ਦਾ ਰੁਖ ਲੁਧਿਆਣਾ ਵੱਲ ਕਰ ਲਿਆ।
ਉਨਾਂ ਕਿਹਾ “ਜਦੋਂ ਸ਼ੱਕੀ ਵਿਅਕਤੀ ਨੈਸ਼ਨਲ ਹਾਈਵੇਅ ਦੇ ਰਸਤੇ ਅੰਬਾਲਾ ਵੱਲ ਅੱਗੇ ਵਧਣ ਲੱਗੇ, ਤਾਂ ਫੌਰੀ ਕਾਰਵਾਈ ਕਰਦੇ ਹੋਏ, ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਨਾਲ ਰਾਬਤਾ ਬਣਾਇਆ ਜਿਸ ਤਹਿਤ ਕਰਨਾਲ ਵਿੱਚ ਵਾਹਨ ਨੂੰ ਰੋਕ ਕੇ ਮੁਲਜਮਾਂ ਨੂੰ ਆਈਈਡੀ ਸਮੇਤ ਗਿ੍ਰਫਤਾਰ ਕੀਤਾ ਗਿਆ।’’
ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਬੂਲਿਆ ਕਿ ਉਹ ਪਾਕਿਸਤਾਨ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਵਿੰਦਰ ਸਿੰਘ ਉਰਫ ਰਿੰਦਾ ਲਈ ਕੰਮ ਕਰਦੇ ਸਨ। ਜਿਕਰਯੋਗ ਹੈ ਕਿ ਰਿੰਦਾ ਜੋ ਕਿ ਪੰਜਾਬ, ਚੰਡੀਗੜ, ਮਹਾਰਾਸ਼ਟਰ ਅਤੇ ਹਰਿਆਣਾ ਵਿੱਚ ਸਰਗਰਮ ਇੱਕ ਮਸ਼ਹੂਰ ਗੈਂਗਸਟਰ ਹੈ ਅਤੇ ਪੰਜਾਬ ਪੁਲਿਸ ਨੂੰ ਕਤਲ, ਕੰਟਰੈਕਟ ਕਿਲਿੰਗ, ਡਕੈਤੀ, ਫਿਰੌਤੀ ਅਤੇ ਸਨੈਚਿੰਗ ਵਰਗੇ ਕਈ ਘਿਨਾਉਣੇ ਅਪਰਾਧਾਂ ਵਿੱਚ ਲੋੜੀਂਦਾ ਹੈ।
ਦੱਸਣਯੋਗ ਹੈ ਕਿ ਕਰਨਾਲ ਦੇ ਮਧੂਬਨ ਪੁਲਿਸ ਥਾਣੇ ਵਿੱਚ ਦਰਜ ਕੀਤੀ ਗਈ ਐਫ.ਆਈ.ਆਰ. ਮੁਤਾਬਕ ਐਸ.ਐਸ.ਓ.ਸੀ. ਫਾਜ਼ਿਲਕਾ ਦੇ ਐਸ.ਐਚ.ਓ. ਸਤਿੰਦਰ ਸਿੰਘ ਬਰਾੜ ਨੇ ਹਰਿਆਣਾ ਪੁਲਿਸ ਨੂੰ ਸੂਹ ਦਿੱਤੀ ਸੀ ਕਿ ਇੱਕ ਚਿੱਟੇ ਰੰਗ ਦੀ ਇਨੋਵਾ ਕਾਰ ਸ਼ੱਕੀ ਰੂਪ ਵਿੱਚ ਵਿਸਫੋਟਕ ਲੈ ਕੇ ਪੰਜਾਬ ਤੋਂ ਦਿੱਲੀ ਵੱਲ ਜਾ ਰਹੀ ਹੈ । ਜਿਸ ਉਪਰੰਤ ਪੁਲਿਸ ਦੀਆਂ ਟੀਮਾਂ ਨੂੰ ਬਸਤਾਰਾ ਟੋਲ ਪਲਾਜਾ ਤੇ ਨਾਕਾ ਲਗਾਉਣ ਲਈ ਭੇਜਿਆ ਗਿਆ ਅਤੇ ਵਾਹਨਾਂ ਦੀ ਚੈਕਿੰਗ ਦੌਰਾਨ ਮੁਲਜਮਾਂ ਨੂੰ ਗੋਲੀ ਸਿੱਕੇ ਸਮੇਤ ਗਿ੍ਰਫਤਾਰ ਕਰ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...