November 19, 2026, 2:12 pm
----------- Advertisement -----------
HomeNewsBreaking Newsਪੰਜਾਬ ਵਿੱਚ 18 ਅਪਰੈਲ ਤੋਂ ਬਲਾਕ ਸਿਹਤ ਮੇਲੇ ਲਗਾਏ ਜਾਣਗੇ: ਡਾ. ਵਿਜੇ...

ਪੰਜਾਬ ਵਿੱਚ 18 ਅਪਰੈਲ ਤੋਂ ਬਲਾਕ ਸਿਹਤ ਮੇਲੇ ਲਗਾਏ ਜਾਣਗੇ: ਡਾ. ਵਿਜੇ ਸਿੰਗਲਾ

Published on

----------- Advertisement -----------

– ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਵਧਾਉਣ `ਤੇ ਜ਼ੋਰ ਦਿੱਤਾ

ਚੰਡੀਗੜ੍ਹ : – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ 18 ਅਪ੍ਰੈਲ ਤੋਂ ਸਿਹਤ ਮੇਲੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਵਾਸੀ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਦੋਹਰੀ ਮਾਰ ਝੱਲ ਰਹੇ ਹਨ ਅਤੇ ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਬਿਮਾਰੀਆਂ ਦੀ ਰੋਕਥਾਮ ਜਲਦੀ ਜਾਂਚ ਕਰਕੇ, ਸਿਹਤ ਸਿੱਖਿਆ ਪ੍ਰਦਾਨ ਕਰਕੇ, ਸਮੇਂ ਸਿਰ ਰੈਫਰਲ ਅਤੇ ਪ੍ਰਬੰਧਨ ਨਾਲ ਕੀਤੀ ਜਾ ਸਕਦੀ ਹੈ। ਡਾ. ਸਿੰਗਲਾ ਨੇ ਕਿਹਾ ਕਿ ਇਸ ਤੋਂ ਇਲਾਵਾ ਜਾਗਰੂਕਤਾ ਦੀ ਘਾਟ ਅਤੇ ਸਿਹਤ ਪ੍ਰਤੀ ਮਾੜੀਆਂ ਆਦਤਾਂ ਕਈ ਬਿਮਾਰੀਆਂ ਦੇ ਮੁੱਖ ਕਾਰਨ ਪਾਏ ਗਏ ਹਨ।

ਇਨ੍ਹਾਂ ਸਿਹਤ ਮੇਲਿਆਂ ਦੇ ਆਯੋਜਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਜਲਦੀ ਜਾਂਚ ਅਤੇ ਰੋਕਥਾਮ ਨਾਲ ਬੀਮਾਰੀਆਂ ਦੀ ਦਰ ਅਤੇ ਰੋਕਥਾਮਯੋਗ ਮੌਤ ਦਰ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਇਹ ਮੇਲੇ ਬਲਾਕ ਪੱਧਰ `ਤੇ ਆਯੋਜਿਤ ਕੀਤੇ ਜਾਣਗੇ ਜਿੱਥੇ ਸਿਹਤ ਸੇਵਾਵਾਂ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਸਿਹਤ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੇਲੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਹੱਤਵਪੂਰਨ ਸਿੱਧ ਹੋਣਗੇ।ਇਨ੍ਹਾਂ ਮੇਲਿਆਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਤੋਂ ਇਲਾਵਾ ਸਰਕਾਰ ਦੇ ਹੋਰ ਕਈ ਵਿਭਾਗ ਜਿਵੇਂ ਖੁਰਾਕ  ਅਤੇ ਸਪਲਾਈਜ਼ ਵਿਭਾਗ, ਯੁਵਕ ਮਾਮਲੇ ਅਤੇ ਖੇਡ ਵਿਭਾਗ, ਆਯੂਸ਼ ਵਿਭਾਗ, ਸਕੂਲ ਸਿੱਖਿਆ ਵਿਭਾਗ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਚਾਇਤੀ ਰਾਜ ਸੰਸਥਾ ਅਤੇ ਸ਼ਹਿਰੀ ਵਿਕਾਸ ਵਿਭਾਗ ਹਿੱਸਾ ਲੈਣਗੇ।

ਕੈਬਨਿਟ ਮੰਤਰੀ ਨੇ ਵੱਖ-ਵੱਖ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਵਿੱਚ ਸਿਹਤ ਸਬੰਧੀ ਜਾਗਰੂਕਤਾ ਵਧਾਉਣ ਦੀ ਲੋੜ `ਤੇ ਜ਼ੋਰ ਦਿੱਤਾ ਅਤੇ ਇਹ ਮੇਲੇ ਸਿਹਤ ਵਿਵਹਾਰ ਵਿੱਚ ਸਕਾਰਾਤਮਕ ਤਬਦੀਲੀਆਂ ਲਿਆਉਣ ਲਈ ਨਵੀਨਤਾਕਾਰੀ ਮਾਸ ਮੀਡੀਆ ਅਤੇ ਮਿਡ-ਮੀਡੀਆ ਗਤੀਵਿਧੀਆਂ ਰਾਹੀਂ ਲਾਭਪਾਤਰੀਆਂ ਨੂੰ ਪ੍ਰੇਰਿਤ ਕਰਨਗੇ।

ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਸਿਹਤ ਮੇਲਿਆਂ ਦੇ ਸਫਲ ਆਯੋਜਨ ਸਬੰਧੀ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਇਹ ਪਰਿਕਲਪਨਾ ਕੀਤੀ ਗਈ ਹੈ ਕਿ ਇਹ ਸਿਹਤ ਮੇਲੇ ਅਜਿਹੇ ਲੋਕਾਂ ਨੂੰ ਵੱਡੇ ਪੱਧਰ `ਤੇ ਆਕਰਸ਼ਿਤ ਕਰਨਗੇ, ਜੋ ਮੁਫ਼ਤ ਜ਼ਰੂਰੀ ਪੈਥੋਲੋਜੀਕਲ ਟੈਸਟਾਂ ਅਤੇ ਦਵਾਈਆਂ ਦੇ ਨਾਲ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਾਪਤ ਕਰਨ ਦੇ ਚਾਹਵਾਨ ਹਨ।

ਪ੍ਰਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਇਹ ਮੇਲੇ ਲੋਕਾਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਬਾਰੇ ਜਾਣਕਾਰੀ ਦੇਣ ਵਿੱਚ ਵੀ ਮਦਦ ਕਰਨਗੇ ਅਤੇ ਲੈਬਾਟਰੀ ਸੇਵਾਵਾਂ, ਕੰਸਲਟੇਸ਼ਨ, ਦਵਾਈ ਅਤੇ ਇਲਾਜ, ਰੈਫਰਲ ਆਦਿ ਵੱਖ-ਵੱਖ ਸਹੂਲਤਾਂ ਇੱਕ ਥਾਂ `ਤੇ ਉਪਲਬਧ ਹੋਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...