October 1, 2026, 12:48 am
----------- Advertisement -----------
HomeNewsBreaking Newsਪੰਜਾਬ ਨਰਿੰਦਰ ਮੋਦੀ ਦਾ ਇਤਿਹਾਸਕ ਸਵਾਗਤ ਕਰੇਗਾ ਅਤੇ ਮੋਦੀ ਦੇ ਦਿਲ ਵਿਚ...

ਪੰਜਾਬ ਨਰਿੰਦਰ ਮੋਦੀ ਦਾ ਇਤਿਹਾਸਕ ਸਵਾਗਤ ਕਰੇਗਾ ਅਤੇ ਮੋਦੀ ਦੇ ਦਿਲ ਵਿਚ ਪੰਜਾਬ ਲਈ ਵਿਸ਼ੇਸ਼ ਸਥਾਨ – ਜੀਵਨ ਗੁਪਤਾ

Published on

----------- Advertisement -----------
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਦੀਆਂ ਤਿਆਰੀਆਂ ਜ਼ੋਰਾਂ ‘ਤੇ।

ਚੰਡੀਗੜ੍ਹ: 1 ਜਨਵਰੀ 2022 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਲਈ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਰੈਲੀ ਇੰਚਾਰਜ ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ 2022 ਦੀ ਨਵੀਂ ਸਵੇਰ ਦਾ ਸਵਾਗਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਿੱਘਾ ਅਤੇ ਸ਼ਾਨਦਾਰ ਸਵਾਗਤ ਕਰਨਗੇ ਅਤੇ ਸੂਬੇ ਵਿੱਚ ਅਗਲੀ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਹੀ ਬਣੇਗੀ।

ਜੀਵਨ ਗੁਪਤਾ ਨੇ ਕਿਹਾ ਕਿ ਤਕਰੀਬਨ ਦੋ ਸਾਲਾਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰੂਆਂ-ਪੀਰਾਂ ਦੀ ਪਵਿੱਤਰ ਧਰਤੀ ਪੰਜਾਬ ‘ਤੇ ਆ ਰਹੇ ਹਨ। ਕੋਰੋਨਾ ਦੇ ਦੌਰ ਤੋਂ ਬਾਅਦ ਮੋਦੀ ਦੀ ਇਹ ਪਹਿਲੀ ਯਾਤਰਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦਿਨ 400 ਬਿਸਤਰਿਆਂ ਵਾਲੇ ਪੀ.ਜੀ. ਆਈ ਸੈਟੇਲਾਈਟ ਹਸਪਤਾਲ ਦਾ ਉਦਘਾਟਨ ਕਰਨ ਜਾ ਰਹੇ ਹਨ ਅਤੇ ਇਸ ਪ੍ਰੋਜੇਕਟ ਦੀ ਲਾਗਤ ਕਰੀਬ 450 ਕਰੋੜ ਰੁਪਏ ਹੈ।

ਜੀਵਨ ਗੁਪਤਾ ਨੇ ਕਿਹਾ ਕਿ ਭਾਜਪਾ ਵੱਲੋਂ ਇਸ ਸ਼ੁਭ ਮੌਕੇ ’ਤੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਭਾਜਪਾ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਅਤੇ ਪੰਜਾਬੀਆਂ ਵਾਸਤੇ ਦਰਿਆਦਿਲੀ ਅਤੇ ਉਦਾਰਤਾ ਲਈ ਉਹਨਾਂ ਦਿਲੋਂ ਧੰਨਵਾਦ ਕਰਦੀ ਹੈ। ਇੱਕ ਸਿਆਸੀ ਪਾਰਟੀ ਹੋਣ ਦੇ ਨਾਤੇ ਅਸੀਂ ਇਸ ਇਤਿਹਾਸਕ ਰੈਲੀ ਦਾ ਆਯੋਜਨ ਕਰਾਂਗੇ, ਕਿਉਂਕਿ ਪੰਜਾਬ ਦੇ ਲੋਕ ਨਰਿੰਦਰ ਮੋਦੀ ਦੀ ਲੰਮੇ ਸਮੇਂ ਤੋਂ ਉਡੀਕ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ 5 ਜਨਵਰੀ ਨੂੰ ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਸ਼ਾਂਤੀ ਦਾ ਰੋਡਮੈਪ ਦੇਣਗੇ।

ਜੀਵਨ ਗੁਪਤਾ ਨੇ ਕਿਹਾ ਕਿ ਵਿਰੋਧੀ ਧਿਰਾਂ ਨੂੰ 5 ਜਨਵਰੀ ਤੋਂ ਬਾਅਦ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਥਾਂ ਨਹੀਂ ਮਿਲੇਗੀ,ਕਿਉਂਕਿ ਪੰਜਾਬ ਨੂੰ ਉਸ ਦਾ ਮਸੀਹਾ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਰੈਲੀ ਦੇ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਚੱਲ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...