ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਲੁਧਿਆਣਾ ਵਿਖੇ ਪੁਹੰਚੇ ਹਨ। ਗ੍ਰਹਿ ਮੰਤਰੀ ਸ਼ਾਹ ਲੁਧਿਆਣਾ ਦੇ ਦਰੇਸੀ ਰਾਮਲੀਲਾ ਮੈਦਾਨ ਵਿਖੇ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਸ਼ਾਹ ਦੀ ਰੈਲੀ ਨੂੰ ਲੈ ਕੇ ਰੈਲੀ ਵਾਲੇ ਸਥਾਨ ਅਤੇ ਸ਼ਹਿਰ ਦੇ ਚੱਪੇ-ਚੱਪੇ ‘ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਰੈਲੀ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਪੰਜਾਬ ਸੀ.ਐਮ ਚਰਨਜੀਤ ਚੰਨੀ ‘ਤੇ ਨਿਸ਼ਾਨਾ ਸਾਧਿਆ ਹੈ।
ਉਨ੍ਹਾਂ ਕਿਹਾ ਕਿ ਚੰਨੀ ਸਾਹਿਬ ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣਾਉਣ ਦਾ ਸੁਪਨਾ ਦੇਖ ਰਹੇ ਹਨ। ਜਿਹੜਾ ਮੁੱਖ ਮੰਤਰੀ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਸੁਰੱਖਿਅਤ ਰਸਤਾ ਨਹੀਂ ਦੇ ਸਕਦਾ, ਕੀ ਉਹ ਪੰਜਾਬ ਨੂੰ ਸੁਰੱਖਿਆ ਪ੍ਰਦਾਨ ਕਰ ਸਕਦਾ ਹੈ? ਚੰਨੀ ਜੀ ਤੁਹਾਨੂੰ ਇੱਥੇ ਇੱਕ ਸਕਿੰਟ ਲਈ ਵੀ ਰਾਜ ਕਰਨ ਦਾ ਅਧਿਕਾਰ ਨਹੀਂ ਹੈ। ਕੀ ਚੰਨੀ ਦੀ ਅਗਵਾਈ ‘ਚ ਪੰਜਾਬ ਸੁਰੱਖਿਅਤ ਹੋ ਸਕਦਾ ਹੈ? ਕੇਜਰੀਵਾਲ ਸਾਹਿਬ ਜੋ ਸਿਰਫ ਵੋਟਾਂ ਦੀ ਰਾਜਨੀਤੀ ਕਰਦੇ ਹਨ ਉਹਨਾਂ ਦਾ ਸੁਰੱਖਿਆ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਇਸ ਦੌਰਾਨ ਅਮਿਤ ਸ਼ਾਹ ਨੇ ਵਾਅਦਾ ਕੀਤਾ ਕਿ ਜੇਕਰ ਪੰਜਾਬ ‘ਚ ਸਰਕਾਰ ਬਣੀ ਤਾਂ ਅਸੀਂ ਸੂਬੇ ਦੇ ਚਾਰ ਸ਼ਹਿਰਾਂ ‘ਚ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਸ਼ਾਖਾ ਦਫ਼ਤਰ ਸਥਾਪਿਤ ਕਰਾਂਗੇ। ਨਸ਼ਿਆਂ ਦੀ ਰੋਕਥਾਮ ਲਈ ਅਸੀਂ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਟਾਸਕ ਫੋਰਸ ਬਣਾਵਾਂਗੇ।
----------- Advertisement -----------
ਲੁਧਿਆਣਾ ਪੁਹੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀ.ਐਮ ਚੰਨੀ ‘ਤੇ ਸਾਧੇ ਨਿਸ਼ਾਨੇ
Published on
----------- Advertisement -----------
----------- Advertisement -----------











