September 12, 2026, 2:39 am
----------- Advertisement -----------
HomeNewsBreaking Newsਜਲੰਧਰ 'ਚ ਪਤੀ-ਪਤਨੀ ਨੇ ਕੀਤੀ ਖੁ.ਦਕੁਸ਼ੀ; ਮਾਮਲੇ ਦੀ ਜਾਂਚ 'ਚ ਜੁਟੀ ਪੁਲਿਸ

ਜਲੰਧਰ ‘ਚ ਪਤੀ-ਪਤਨੀ ਨੇ ਕੀਤੀ ਖੁ.ਦਕੁਸ਼ੀ; ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

Published on

----------- Advertisement -----------

ਜਲੰਧਰ ਦੇ ਗਦਾਈਪੁਰ ‘ਚ ਪਤੀ-ਪਤਨੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਦੋਵਾਂ ਦੀਆਂ ਲਾਸ਼ਾਂ ਕਰੀਬ 3 ਦਿਨ ਪੁਰਾਣੀਆਂ ਜਾਪਦੀਆਂ ਹਨ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਮੌਕੇ ’ਤੇ ਪੁੱਜ ਕੇ ਜਾਂਚ ਪੜਤਾਲ ਕਰ ਚੁੱਕੀ ਹੈ। ਮ੍ਰਿਤਕਾਂ ਦੀ ਪਛਾਣ ਪ੍ਰੇਮ ਪੁੱਤਰ ਭੀਮ ਬਹਾਦੁਰ ਵਾਸੀ ਨੇਪਾਲ ਅਤੇ ਉਸ ਦੀ ਪਤਨੀ ਭਾਵਨਾ ਵਜੋਂ ਹੋਈ ਹੈ। ਦੋਵੇਂ ਗਦਈਪੁਰ ‘ਚ ਕਿਰਾਏ ‘ਤੇ ਕਮਰਾ ਲੈ ਕੇ ਰਹਿ ਰਹੇ ਸਨ।
ਮੌਕੇ ‘ਤੇ ਮੌਜੂਦ ਚਸ਼ਮਦੀਦਾਂ ਨੇ ਦੱਸਿਆ ਕਿ ਸੋਮਵਾਰ ਨੂੰ ਉਨ੍ਹਾਂ ਨੂੰ ਕਮਰੇ ‘ਚੋਂ ਬਦਬੂ ਆਉਣ ਲੱਗੀ। ਲੋਕਾਂ ਮੁਤਾਬਕ ਇਹ ਦੋਵੇਂ ਕਰੀਬ ਤਿੰਨ ਦਿਨਾਂ ਤੋਂ ਆਪਣੇ ਕਮਰੇ ਤੋਂ ਬਾਹਰ ਨਹੀਂ ਆਏ ਸਨ। ਸੋਮਵਾਰ ਨੂੰ ਜਦੋਂ ਉਨ੍ਹਾਂ ਦੇ ਕਮਰੇ ‘ਚੋਂ ਬਦਬੂ ਆਉਣ ਲੱਗੀ ਤਾਂ ਮਾਮਲੇ ਦੀ ਸੂਚਨਾ ਪੁਲਸ ਕੰਟਰੋਲ ਰੂਮ ਨੂੰ ਦਿੱਤੀ ਗਈ। ਥਾਣਾ-8 ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਦਰਵਾਜ਼ਾ ਖੋਲ੍ਹਿਆ ਤਾਂ ਦੋਵਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ। ਪੁਲਿਸ ਮੁਤਾਬਕ ਦੋਵਾਂ ਦੀਆਂ ਲਾਸ਼ਾਂ ਕਾਲੀਆਂ ਹੋ ਗਈਆਂ ਸਨ ਅਤੇ ਬਦਬੂ ਆ ਰਹੀ ਸੀ। ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਫਿਲਹਾਲ ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...