October 8, 2026, 12:11 am
----------- Advertisement -----------
HomeNewsBreaking Newsਜੇ ਪੰਜਾਬ ਦਾ ਖ਼ਜ਼ਾਨਾ ਖਾਲ੍ਹੀ ਹੈ, ਤਾਂ ਕਿਸ ਨੇ ਕੀਤਾ: ਭਗਵੰਤ ਮਾਨ

ਜੇ ਪੰਜਾਬ ਦਾ ਖ਼ਜ਼ਾਨਾ ਖਾਲ੍ਹੀ ਹੈ, ਤਾਂ ਕਿਸ ਨੇ ਕੀਤਾ: ਭਗਵੰਤ ਮਾਨ

Published on

----------- Advertisement -----------
  • ਕਿਹਾ, ਨਵਜੋਤ ਸਿੱਧੂ ਪੰਜਾਬ ਦੇ ਮੁੱਦਿਆਂ ’ਤੇ ਮੇਰੇ ਨਾਲ ਬਹਿਸ ਕਰਨ ਤੋਂ ਭੱਜਣ ਲਈ ਬਹਾਨੇਬਾਜ਼ੀ ਨਾ ਕਰੇ
  • ਮੁਗਲਾਂ, ਅੰਗਰੇਜ਼ਾਂ ਤੋਂ ਬਾਅਦ ਬਾਦਲਾਂ ਅਤੇ ਕਾਂਗਰਸੀਆਂ ਨੇ ਪੰਜਾਬ ਨੂੰ ਲੁੱਟਿਆ

ਦੀਨਾਨਗਰ (ਗੁਰਦਾਸਪੁਰ), 23 ਦਸੰਬਰ 2021 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮਾਝੇ ਦੀ ਧਰਤੀ ਦੀਨਾਨਗਰ ’ਚ ‘ਆਪ’ ਵੱਲੋਂ ਕਰਵਾਈ ਜਨ ਸਭਾ ’ਚ ਗਰਜਦਿਆਂ ਪੰਜਾਬ ਦੇ ਖਜ਼ਾਨੇ ਦੀ ਲੁੱਟ ਹੋਣ ’ਤੇ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਨੂੰ ਘੇਰਿਆ। ਮਾਨ ਨੇ ਪੰਜਾਬ ’ਤੇ ਰਾਜ ਕਰਨ ਵਾਲੇ ਆਗੂਆਂ ਦੇ ਵੱਡੇ ਵੱਡੇ ਮਹੱਲ ਬਣਦੇ ਜਾ ਰਹੇ ਹਨ, ਪਰ ਆਮ ਲੋਕਾਂ ਦੇ ਘਰਾਂ ਦੀਆਂ ਛੱਤਾਂ ਨੀਵੀਆਂ ਹੁੰਦੀਆਂ ਜਾ ਰਹੀਆਂ ਹਨ।

ਬੁੱਧਵਾਰ ਨੂੰ ਦੀਨਾਨਗਰ ਵਿਖੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ, ‘‘ਪੰਜਾਬ ’ਤੇ ਰਾਜ ਕਰਨ ਵਾਲੀਆਂ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਮੀਰ ਹੋ ਗਏ, ਪਰ ਆਮ ਲੋਕ ਗਰੀਬ ਹੋ ਗਏ ਹਨ ਅਤੇ ਉਨ੍ਹਾਂ ਦੇ ਘਰਾਂ ਦੀਆਂ ਛੱਤਾਂ ਵੀ ਨੀਵੀਆਂ ਹੋ ਗਈਆਂ, ਜਦੋਂ ਕਿ ਰਾਜ ਕਰਨ ਵਾਲਿਆਂ ਨੇ ਵੱਡੇ ਵੱਡੇ ਮਹੱਲ ਬਣਾ ਲਏ।’’ ਮਾਨ ਨੇ ਕਿਹਾ ਕਿ ਇਨਾਂ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਏਜੰਡਾ ਨਹੀਂ ਹੈ। ਪਰ ਇਹ ਪਾਰਟੀਆਂ ਬੇਸ਼ਰਮੀ ਨਾਲ ਪੰਜਾਬ ਨੂੰ ਲੁੱਟਣ ਦਾ ਇੱਕ ਮੌਕਾ ਹੋਰ ਮੰਗਦੀਆਂ ਹਨ।

ਬਾਦਲ ਪਰਿਵਾਰ ’ਤੇ ਤਿੱਖੇ ਹਮਲੇ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਦੱਸਣ ਕਿ ਉਨ੍ਹਾਂ ਕੋਲ 23 ਕਿਲੋ ਸੋਨਾ ਕਿੱਥੋਂ ਆਇਆ ਹੈ? ਜਿਹੜਾ ਉਨ੍ਹਾਂ ਚੋਣ ਕਮਿਸ਼ਨ ਨੂੰ ਚੋਣ ਲੜ੍ਹਨ ਵੇਲੇ ਦੱਸਿਆ ਸੀ। ਸੂਬੇ ਦੀ ਸੱਤਾ ’ਤੇ ਕਾਬਜ ਹੋ ਕੇ ਬਾਦਲ ਪਰਿਵਾਰ ਨੇ ਅਰਬਾਂ ਖ਼ਰਬਾਂ ਦੀ ਜਾਇਦਾਦ ਬਣਾਈ ਹੈ, ਨਾ ਕਿ ਪੰਜਾਬ ਦੇ ਖਜ਼ਾਨੇ ਨੂੰ ਭਰਿਆ।

ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਨ੍ਹਾਂ ਨਾਲ ਪੰਜਾਬ ਦੇ ਮੁੱਦਿਆਂ ’ਤੇ ਬਹਿਸ ਕਰਨ ਤੋਂ ਬਹਾਨੇ ਬਣਾ ਕੇ ਭੱਜ ਰਹੇ ਹਨ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਨਵਜੋਤ ਸਿੱਧੂ ਨੂੰ ਵਿਧਾਇਕ ਬਣਾਇਆ ਹੈ ਤਾਂ ਉਨ੍ਹਾਂ (ਮਾਨ) ਨੂੰ ਵੀ ਪੰਜਾਬ ਦੇ ਲੋਕਾਂ ਨੇ ਲੋਕ ਸਭਾ ਮੈਂਬਰ ਵਜੋਂ ਚੁਣਿਆ ਹੈ। ਦੇਸ਼ ਮੁੱਦਿਆਂ ’ਤੇ ਬਹਿਸ ਦੀ ਚੁਣੌਤੀ ਦਿੰਦਿਆਂ ਭਗਵੰਤ ਮਾਨ ਨੇ ਸਿੱਧੂ ਨੂੰ ਕਿਹਾ ਕਿ ਸਿੱਧੂ ਉਨ੍ਹਾਂ (ਮਾਨ) ਨਾਲ ਬਹਿਸ ਕਰਨ ਅਤੇ ਕਾਂਗਰਸ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਬਹਿਸ ਕਰਨ ਲਈ ਸਾਹਮਣੇ ਆਉਣ।

ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ’ਤੇ ਟਿੱਪਣੀ ਕਰਦਿਆਂ ਮਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਵਾਸੀਆਂ ਵੱਲੋਂ ਦਿੱਤੇ ਫ਼ਤਵੇ ਨੂੰ ਪੈਰਾਂ ਥੱਲੇ ਰੋਲਿਆ ਹੈ। ਅਮਰੀਕਾ ਵਰਗੇ ਦੇਸ਼ ਮੰਗਲ ’ਤੇ ਕਲੋਨੀਆਂ ਕੱਟ ਰਹੇ ਹਨ, ਪਰ ਕਾਂਗਰਸ ਸਰਕਾਰ ਗਲੀਆਂ ਨਾਲੀਆਂ ਬਣਾਉਣ ਵਿੱਚ ਹੀ ਉਲਝੀ ਪਈ ਹੈ। ਉਨ੍ਹਾਂ ਕਿਹਾ ਕਾਂਗਰਸ ਸਰਕਾਰ ਸੂਬੇ ਦੇ ਵਿਕਾਸਮਈ ਤੋਂ ਇਹ ਕਹਿ ਕੇ ਭੱਜ ਰਹੀ ਹੈ ਕਿ ਪੰਜਾਬ ਦਾ ਖ਼ਜ਼ਾਨਾ ਖਾਲ੍ਹੀ ਹੈ। ਪਰ ਸਵਾਲ ਤਾਂ ਇਹ ਹੈ ਕਿ ਪੰਜਾਬ ਦਾ ਖ਼ਜ਼ਾਨਾ ਖਾਲ੍ਹੀ ਕਿਸ ਨੇ ਕੀਤਾ? ਮਾਨ ਨੇ ਦੋਸ਼ ਲਾਇਆ ਕਿ ਮੁਗਲ਼ਾਂ, ਅੰਗਰੇਜ਼ਾਂ ਤੋਂ ਬਾਅਦ ਅਕਾਲੀਆਂ ਅਤੇ ਕਾਂਗਰਸੀਆਂ ਨੇ ਪੰਜਾਬ ਦੇ ਖਜ਼ਾਨੇ ਨੂੰ ਲੁੱਟਿਆ।

ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਬੇਅਦਬੀ ਦੇ ਮਾਮਲੇ ਵਿੱਚ ਕੇਵਲ ਐਫ.ਆਈ.ਆਰ ਦਰਜ ਕਰਕੇ ਸਾਰਿਆ ਜਾ ਰਿਹਾ ਅਤੇ ਲੋਕਾਂ ਦਾ ਧਿਆਨ ਪੰਜਾਬ ਦੇ ਅਸਲ ਮੁੱਦਿਆਂ ਤੋਂ ਭਟਕਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਾਸੀਆਂ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਰਾਜ ਕਰਨ ਲਈ ਬਹੁਤ ਮੌਕੇ ਦਿੱਤੇ ਹਨ, ਪਰ ਹੁਣ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਜ਼ਰੂਰ ਦੇਣ ਤਾਂ ਪੰਜਾਬ ਨੂੰ ਹੱਸਦਾ ਖੇਲਦਾ ਪੰਜਾਬ ਬਣਾਇਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...