September 14, 2026, 5:54 am
----------- Advertisement -----------
HomeNewsBreaking Newsਦਰਬਾਰ ਸਾਹਿਬ ਵਾਲੀ ਘਟਨਾ ਦੀ ਪ੍ਰਕਾਸ਼ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਸਖਤ...

ਦਰਬਾਰ ਸਾਹਿਬ ਵਾਲੀ ਘਟਨਾ ਦੀ ਪ੍ਰਕਾਸ਼ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਸਖਤ ਨਿਖੇਧੀ

Published on

----------- Advertisement -----------

ਚੰਡੀਗੜ੍ਹ, 19 ਦਸੰਬਰ 2021 – ਪੜ੍ਹੋ ਪ੍ਰਕਾਸ਼ ਸਿੰਘ ਬਾਦਲ ਨੇ ਕੀ ਕਿਹਾ ?

  • ਬਹੁਤ ਹੀ ਹੈਰਾਨੀਜਨਕ, ਸ਼ਬਦਾਂ ਵਿਚ ਦੁੱਖ ਬਿਆਨ ਨਹੀਂ ਕੀਤਾ ਜਾ ਸਕਦਾ : ਬਾਦਲ
  • ‘‘ਡੂੰਘੀ ਸਾਜ਼ਿਸ਼ ਦੀ ਸੰਭਾਵਨਾ ਰੱਦ ਨਹੀਂ ਕੀਤੀ ਜਾ ਸਕਦੀ’’
  • ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਬੇਅਦਬੀ ਕਰਨ ਦੇ ਘਿਨੌਣੇ ਯਤਨਾਂ ਨੁੰ ਬਹੁਤ ਹੀ ਹੈਰਾਨੀਜਨਕ, ਪੀੜਾ ਭਰਿਆ ਤੇ ਅਤਿਅੰਤ ਦੁਖਦਾਈ ਕਰਾਰ ਦਿੱਤਾ।

ਬਾਦਲ ਨੇ ਕਿਹਾ ਕਿ ਇਸ ਅਪਰਾਧ ਦੀ ਜਿੰਨੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ ਤੇ ਇਸਨੇ ਦੁਨੀਆਂ ਭਰ ਵਿਚ ਸਿੱਖਾਂ ਦੇ ਮਨਾਂ ਵਿਚ ਡੂੰਘਾ ਦੁੱਖ ਤੇ ਰੋਹ ਪੈਦਾ ਕੀਤਾ ਹੈ।

ਬਾਦਲ ਨੇ ਕਿਹਾ ਕਿ ਇਹ ਵਿਸ਼ਵਾਸਯੋਗ ਗੱਲ ਨਹੀਂ ਹੈ ਕਿ ਅਜਿਹਾ ਪੀੜਾਦਾਇਕ ਤੇ ਘਿਨੋਦਾ ਅਪਰਾਧ ਮਨੁੱਖਤਾ ਦੇ ਸਭ ਤੋਂ ਪਵਿੱਤਰ ਅਸਥਾਨ ’ਤੇ ਇਕ ਵਿਅਕਤੀ ਵੱਲੋਂ ਕੀਤਾ ਗਿਆ ਹੋਵੇ। ਉਹਨਾਂ ਨਾਲ ਹੀ ਕਿਹਾ ਕਿ ਇਸ ਪਿੱਛੇ ਡੂੰਘੀ ਸਾਜ਼ਿਸ਼ ਹੋਣ ਦੀ ਸੰਭਾਵਨਾ ਰੱਦ ਨਹੀਂ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਸਾਰੀ ਸਾਜ਼ਿਸ਼ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਜੋ ਪਿੱਛੇ ਹਨ ਉਹਨਾਂ ਨੂੰ ਬੇਨਕਾਬ ਕਰ ਕੇ ਮਿਸਾਲੀ ਸਜ਼ਾ ਦੇਣੀ ਚਾਹੀਦੀ ਹੈ।

ਪੜ੍ਹੋ ਸੁਖਬੀਰ ਸਿੰਘ ਬਾਦਲ ਨੇ ਕੀ ਕਿਹਾ ?

  • ਵਿਸ਼ਵਾਸ ਨਹੀਂ ਹੁੰਦਾ, ਇਹੋ ਜਿਹੀ ਘਟਨਾ ਵਾਪਰੀ ਹੈ : ਸੁਖਬੀਰ ਬਾਦਲ
  • ਕਿਹਾ ਕਿ ਡੂੰਘੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਨੇ, ਏਜੰਸੀਆਂ ਨੇ ਗੁਟਕਾ ਸਾਹਿਬ ਵਾਲੀ ਘਟਨਾ ਤੋਂ ਬਾਅਦ ਨੀਂਦ ਵਿਚੋਂ ਜਾਗਣ ਦੀ ਲੋੜ ਨਹੀਂ ਸਮਝੀ
  • ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਸੂਬਾ ਸਰਕਾਰ, ਏਜੰਸੀਆਂ ਦੀ ਕੀਤੀ ਨਿਖੇਧੀ, ਕਿਹਾ ਕਿ ਇਹਨਾਂ ਨੂੰ ਜਵਾਬ ਦੇਣੇ ਪੈਣਗੇ
  • ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਡੇ ਸਰਵਉਚ ਤੇ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ’ਤੇ ਹੈਰਾਨੀ ਤੇ ਰੋਹ ਪ੍ਰਗਟਾਉਂਦਿਆਂ ਕਿਹਾ ਕਿ ਵਿਸ਼ਵਾਸ ਨਹੀਂ ਹੁੰਦਾ, ਇਹੋ ਜਿਹੀ ਘਟਨਾ ਵਾਪਰੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਵਿਸ਼ਵਾਸ ਹੀ ਨਹੀਂ ਕੀਤਾ ਜਾ ਸਕਦਾ ਕਿ ਇਹ ਕਾਰਾ ਕਿਸੇ ਇਕ ਵਿਅਕਤੀ ਦਾ ਹੋ ਸਕਦਾ ਹੈ। ਇਸ ਪਿੱਛੇ ਸਪਸ਼ਟ ਤੌਰ ’ਤੇ ਡੂੰਘੀ ਸਾਜ਼ਿਸ਼ ਹੈ। ਕਦੇ ਮੁਗਲਾਂ, ਮਸੰਦਾਂ ਜਾਂ ਸਾਕਾ ਨੀਲਾ ਤਾਰਾ ਵੇਲੇ ਵੀ ਸ੍ਰੀ ਹਰਿਮੰਦਿਰ ਸਾਹਿਬ ਵਿਚ ਇਸ ਤਰੀਕੇ ਬੇਅਦਬੀ ਕਰਨ ਦਾ ਯਤਨ ਨਹੀਂ ਹੋਇਆ। ਵਿਸ਼ਵਾਸ ਹੀ ਨਹੀਂ ਹੋ ਰਿਹਾ।

ਬਾਦਲ ਨੇ ਕਿਹਾ ਕਿ ਇਸ ਦੀ ਘਟਨਾ ਨੇ ਸਾਰੀ ਸਿੱਖ ਕੌਮ ਨੂੰ ਡੂੰਘੇ ਸਦਮੇ ਵਿਚ ਲੈ ਆਂਦਾ ਹੈ।

ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਿੱਖਾਂ ਦੇ ਮਨਾਂ ’ਤੇ ਜ਼ਖ਼ਮ ਦੇਣ ਅਤੇ ਸੂਬੇ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਕਰਨ ਦੀ ਕੋਸ਼ਿਸ਼ ਹੋ ਰਹੀ ਹੈ।
ਸਰਦਾਰ ਬਾਦਲ ਨੇ ਰਾਜ ਸਰਕਾਰ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀ ਸਾਜ਼ਿਸ਼ ਬੁਣੀ ਜਾ ਰਹੀ ਹੈ, ਇਸਦੇ ਸਪਸ਼ਟ ਸੰਕੇਤ ਮਿਲੇ ਸਨ ਜਦੋਂ ਗੁਟਕਾ ਸਾਹਿਬ ਪਵਿੱਤਰ ਸਰੋਵਰ ਵਿਚ ਸੁੱਟਿਆ ਗਿਆ ਸੀ। ਉਹਨਾਂ ਕਿਹਾ ਕਿ ਇਸ ਮਗਰੋਂ ਵੀ ਸੁਬੇ ਦੀਆਂ ਏਜੰਸੀਆਂ ਡੂੰਘੀ ਸਾਜ਼ਿਸ਼ ਜਿਸ ਤਹਿਤ ਅੱਜ ਦੀ ਘਟਨਾ ਵਾਪਰੀ, ਬਾਰੇ ਪਤਾ ਨਾ ਹੋਵੇ, ਇਹ ਹੋ ਨਹੀਂ ਸਕਦਾ। ਪਰ ਕਿਸੇ ਨੇ ਵੀ ਅਜਿਹਾ ਘਿਨੌਣਾ ਅਪਰਾਧ ਵਾਪਰਨ ਤੋਂ ਰੋਕਣ ਵਾਸਤੇ ਕੋਈ ਕਦਮ ਨਹੀਂ ਚੁੱਕਿਆ। ਖੁਫੀਆ ਏਜੰਸੀਆਂ ਕੀ ਕਰ ਰਹੀਆਂ ਸਨ ?
ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਡੂੰਘੀ ਸਾਜ਼ਿਸ਼ ਬੁਣੀ ਗਈ ਹੈ ਤੇ ਸੱਤਾ ਵਿਚ ਬੈਠੇ ਲੋਕਾਂ ਨੁੰ ਕਈ ਜਵਾਬ ਦੇਣੇ ਪੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...