ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਭਰਾ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦਸਿਆ ਜਾ ਰਿਹਾ ਹੈ ਕਿ ਇੰਦਰਜੀਤ ਸਿੰਘ ਰੰਧਾਵਾ ਹਲਕਾ ਡੇਰਾ ਬਾਬਾ ਨਾਨਕ ਤੋ ਟਿਕਟ ਦੇ ਚਾਹਵਾਨ ਸਨ, ਪ੍ਰੰਤੂ ਇੱਥੋਂ ਰਵੀਕਰਨ ਸਿੰਘ ਕਾਹਲੋ ਨੂੰ ਟਿਕਟ ਮਿਲਣ ਕਰਕੇ ਉਹ ਨਾਰਾਜ਼ ਚਲੇ ਆ ਰਹੇ ਸਨ ਅਤੇ ਅੱਜ ਉਨ੍ਹਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋ ਅਸਤੀਫ਼ਾ ਦੇ ਦਿੱਤਾ ਹੈ।

ਜ਼ਿਕਰਯੋਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇੰਦਰਜੀਤ ਸਿੰਘ ਰੰਧਾਵਾ ਕਾਂਗਰਸ ਤੋ ਨਾਰਾਜ਼ ਹੋ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਸਨ।