September 18, 2026, 12:43 am
----------- Advertisement -----------
HomeNewsBreaking Newsਭਾਰਤ ਨੇ ਮੋਹਾਲੀ ਟੈਸਟ ਪਾਰੀ ਅਤੇ 222 ਦੌੜਾਂ ਨਾਲ ਜਿੱਤਿਆ; ਸੀਰੀਜ਼ ਵਿੱਚ...

ਭਾਰਤ ਨੇ ਮੋਹਾਲੀ ਟੈਸਟ ਪਾਰੀ ਅਤੇ 222 ਦੌੜਾਂ ਨਾਲ ਜਿੱਤਿਆ; ਸੀਰੀਜ਼ ਵਿੱਚ 1-0 ਦੀ ਬਣਾਈ ਬੜ੍ਹਤ

Published on

----------- Advertisement -----------

ਮੋਹਾਲੀ : – ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡੇ ਜਾ ਰਹੇ ਮੋਹਾਲੀ ਟੈਸਟ ਮੈਚ ਦਾ ਅੱਜ ਤੀਜਾ ਦਿਨ ਹੈ। ਇਸ ਮੈਚ ਦੀ ਪਹਿਲੀ ਪਾਰੀ ‘ਚ ਭਾਰਤ ਨੇ 8 ਵਿਕਟਾਂ ‘ਤੇ 574 ਦੌੜਾਂ ਬਣਾਈਆਂ ਸਨ, ਜਦਕਿ ਜਵਾਬ ‘ਚ ਸ਼੍ਰੀਲੰਕਾ ਦੀ ਪਹਿਲੀ ਪਾਰੀ ਸਿਰਫ 174 ਦੌੜਾਂ ‘ਤੇ ਹੀ ਸਿਮਟ ਗਈ। ਭਾਰਤ ਨੇ ਸ਼੍ਰੀਲੰਕਾ ਨੂੰ ਫਾਲੋਆਨ ਖੇਡਣ ਲਈ ਮਜ਼ਬੂਰ ਕੀਤਾ। ਫਾਲੋਆਨ ਖੇਡਣ ਲਈ ਮਜ਼ਬੂਰ ਸ਼੍ਰੀਲੰਕਾ ਦੀ ਟੀਮ ਦੂਜੀ ਪਾਰੀ ‘ਚ 178 ਦੌੜਾਂ ‘ਤੇ ਹੀ ਢੇਰ ਹੋ ਗਈ। ਇਸ ਨਾਲ ਭਾਰਤੀ ਟੀਮ ਨੇ ਦੋ ਟੈਸਟ ਮੈਚਾਂ ਦੀ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਟੈਸਟ ਕ੍ਰਿਕਟ ‘ਚ ਸ਼੍ਰੀਲੰਕਾ ਖਿਲਾਫ ਟੀਮ ਇੰਡੀਆ ਦੀ ਇਹ ਦੂਜੀ ਸਭ ਤੋਂ ਵੱਡੀ ਜਿੱਤ ਹੈ। ਇਸ ਤੋਂ ਪਹਿਲਾਂ 2017 ‘ਚ ਭਾਰਤ ਨੇ ਨਾਗਪੁਰ ਟੈਸਟ ‘ਚ ਸ਼੍ਰੀਲੰਕਾ ਨੂੰ ਪਾਰੀ ਅਤੇ 239 ਦੌੜਾਂ ਨਾਲ ਹਰਾਇਆ ਸੀ।
ਜਡੇਜਾ ਨੇ ਇਸ ਟੈਸਟ ਮੈਚ ‘ਚ 175 ਦੌੜਾਂ ਦੀ ਅਜੇਤੂ ਪਾਰੀ ਖੇਡਦੇ ਹੋਏ ਸ਼੍ਰੀਲੰਕਾ ਦੀ ਪਹਿਲੀ ਪਾਰੀ ‘ਚ 5 ਅਤੇ ਦੂਜੀ ਪਾਰੀ ‘ਚ 4 ਵਿਕਟਾਂ ਲਈਆਂ। ਰਵੀਚੰਦਰਨ ਅਸ਼ਵਿਨ ਨੇ ਟੈਸਟ ‘ਚ 7 ਵਿਕਟਾਂ ਲਈਆਂ। ਉਹ ਹੁਣ ਕਪਿਲ ਦੇਵ ਨੂੰ ਪਛਾੜ ਕੇ ਟੈਸਟ ਕ੍ਰਿਕਟ ਵਿੱਚ ਭਾਰਤ ਲਈ ਸਭ ਤੋਂ ਵੱਧ ਵਿਕਟਾਂ ਲੈਣ ਵਾਲਾ ਦੂਜਾ ਗੇਂਦਬਾਜ਼ ਬਣ ਗਿਆ ਹੈ। ਦੂਜਾ ਟੈਸਟ ਮੈਚ 12 ਮਾਰਚ ਤੋਂ ਬੈਂਗਲੁਰੂ ‘ਚ ਖੇਡਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...