September 11, 2026, 5:04 am
----------- Advertisement -----------
HomeNewsBreaking Newsਭਾਰਤ ਨੇ ਕਦੇ ਵੀ ਕਿਸੇ ਦੇਸ਼ 'ਤੇ ਹਮਲਾ ਨਹੀਂ ਕੀਤਾ: ਰਾਜਨਾਥ ਸਿੰਘ

ਭਾਰਤ ਨੇ ਕਦੇ ਵੀ ਕਿਸੇ ਦੇਸ਼ ‘ਤੇ ਹਮਲਾ ਨਹੀਂ ਕੀਤਾ: ਰਾਜਨਾਥ ਸਿੰਘ

Published on

----------- Advertisement -----------

ਰੂਸ ਅਤੇ ਯੂਕਰੇਨ ਵਿਚਾਲੇ ਵਧਦੇ ਤਣਾਅ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਵੱਡਾ ਬਿਆਨ ਦਿੱਤਾ ਹੈ। ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਰੱਖਿਆ ਮੰਤਰੀ ਨੇ ਕਿਹਾ ਕਿ ਭਾਰਤ ਨੇ ਕਦੇ ਵੀ ਕਿਸੇ ਦੇਸ਼ ‘ਤੇ ਹਮਲਾ ਨਹੀਂ ਕੀਤਾ। ਸੰਸਾਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਇਸ ਸਿਧਾਂਤ ਦੀ ਪਾਲਣਾ ਕਰਨੀ ਚਾਹੀਦੀ ਹੈ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਬਿਆਨ ਰਾਹੀਂ ਦੁਨੀਆ ਨੂੰ ਵੱਡਾ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਹੈ। ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਸਾਨੂੰ ਆਪਣੇ ਦੇਸ਼ ਨੂੰ ‘ਆਤਮ-ਨਿਰਭਰ’ ਬਣਾਉਣ ਦੀ ਲੋੜ ਹੈ।
ਰੱਖਿਆ ਮੰਤਰੀ ਰਾਜਨਾਥ ਸਿੰਘ ਉੱਤਰ ਪ੍ਰਦੇਸ਼ ਦੇ ਬਰਿਆਰੀਆ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਯੂਕਰੇਨ ਅਤੇ ਰੂਸ ਵਿਚਾਲੇ ਤਣਾਅ ਨੂੰ ਘੱਟ ਕਰਨ ਵਿੱਚ ਦੇਸ਼ ਦੀ ਭੂਮਿਕਾ ਲਈ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸ਼ੰਸਾ ਕੀਤੀ।
ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਵਿੱਚ ਸ਼ਾਂਤੀ ਚਾਹੁੰਦਾ ਹੈ। ਯੂਕਰੇਨ ਵਿੱਚ ਜੋ ਹੋ ਰਿਹਾ ਹੈ ਉਹ ਚਿੰਤਾਜਨਕ ਹੈ। ਅਸੀਂ ਚਾਹੁੰਦੇ ਹਾਂ ਕਿ ਸ਼ਾਂਤੀ ਬਣੀ ਰਹੇ। ਭਾਰਤ ਨੇ ਕਦੇ ਕਿਸੇ ਦੇਸ਼ ‘ਤੇ ਹਮਲਾ ਨਹੀਂ ਕੀਤਾ। ਸਾਡਾ ਮੰਨਣਾ ਹੈ ਕਿ ਵਿਸ਼ਵ ਸ਼ਾਂਤੀ ਲਈ ਸਾਰੇ ਦੇਸ਼ਾਂ ਨੂੰ ਇਸ ਸਿਧਾਂਤ ਦੀ ਪਾਲਣਾ ਕਰਨੀ ਚਾਹੀਦੀ ਹੈ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਯੂਕਰੇਨ ਵਿੱਚ ਫਸੇ ਸਾਰੇ ਭਾਰਤੀਆਂ ਨੂੰ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਭਾਰਤੀਆਂ ਨੂੰ ਸਰਕਾਰ ਦੇ ਖਰਚੇ ‘ਤੇ ਦੇਸ਼ ਵਾਪਸ ਲਿਆਂਦਾ ਜਾਵੇਗਾ। ਇਸ ਦੇ ਲਈ ਅਸੀਂ ਯੂਕਰੇਨ ਦੇ ਗੁਆਂਢੀ ਦੇਸ਼ਾਂ ਤੋਂ ਉਡਾਣਾਂ ਦੀ ਗਿਣਤੀ ਵਧਾਉਣ ਦਾ ਫੈਸਲਾ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...