September 6, 2026, 10:58 am
----------- Advertisement -----------
HomeNewsBreaking Newsਅੱਜ ਭਾਰਤ-ਪਾਕਿਸਤਾਨ ਦਾ ਮਹਾਮੁਕਾਬਲਾ: 8 ਸਾਲਾਂ ਤੋਂ ਏਸ਼ੀਆ ਕੱਪ 'ਚ PAK ਤੋਂ...

ਅੱਜ ਭਾਰਤ-ਪਾਕਿਸਤਾਨ ਦਾ ਮਹਾਮੁਕਾਬਲਾ: 8 ਸਾਲਾਂ ਤੋਂ ਏਸ਼ੀਆ ਕੱਪ ‘ਚ PAK ਤੋਂ ਨਹੀਂ ਹਾਰੀ ਟੀਮ ਇੰਡੀਆ

Published on

----------- Advertisement -----------

10 ਮਹੀਨਿਆਂ ਦੇ ਲੰਬੇ ਵਕਫ਼ੇ ਤੋਂ ਬਾਅਦ ਅੱਜ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਏਸ਼ੀਆ ਕੱਪ ਗਰੁੱਪ ਏ ਦੇ ਤਹਿਤ ਹੋਣ ਵਾਲਾ ਇਹ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਇਸ ਤੋਂ ਪਹਿਲਾਂ ਦੋਵੇਂ ਟੀਮਾਂ 24 ਅਕਤੂਬਰ 2021 ਨੂੰ ਟੀ-20 ਵਿਸ਼ਵ ਕੱਪ ‘ਚ ਇਸੇ ਮੈਦਾਨ ‘ਤੇ ਆਹਮੋ-ਸਾਹਮਣੇ ਹੋਈਆਂ ਸਨ। ਪਾਕਿਸਤਾਨ ਨੇ ਇਹ ਮੈਚ 10 ਵਿਕਟਾਂ ਨਾਲ ਜਿੱਤ ਲਿਆ ਸੀ। ਯਾਨੀ ਇਹ ਮੈਚ ਭਾਰਤ ਲਈ ਬਰਾਬਰੀ ਦੇ ਮੌਕੇ ਵਾਂਗ ਹੈ।
ਏਸ਼ੀਆ ਕੱਪ ਦੀ ਗੱਲ ਕਰੀਏ ਤਾਂ ਪਾਕਿਸਤਾਨ ਦੀ ਟੀਮ 2014 ਤੋਂ ਬਾਅਦ ਭਾਰਤ ਖਿਲਾਫ ਕੋਈ ਮੈਚ ਨਹੀਂ ਜਿੱਤ ਸਕੀ ਹੈ। ਪਾਕਿਸਤਾਨ ਨੂੰ 2018 ਏਸ਼ੀਆ ਕੱਪ ‘ਚ ਦੋ ਵਾਰ ਅਤੇ 2016 ਦੇ ਟੂਰਨਾਮੈਂਟ ‘ਚ ਇਕ ਵਾਰ ਭਾਰਤ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਸਮੁੱਚੇ ਏਸ਼ੀਆ ਕੱਪ ‘ਚ ਰਿਕਾਰਡ ਦੀ ਗੱਲ ਕਰੀਏ ਤਾਂ ਭਾਰਤ ਨੇ ਪਾਕਿਸਤਾਨ ਖਿਲਾਫ 14 ‘ਚੋਂ 8 ਮੈਚ ਜਿੱਤੇ ਹਨ। ਇਸ ਦੇ ਨਾਲ ਹੀ ਗੁਆਂਢੀ ਦੇਸ਼ ਦੀ ਟੀਮ ਨੇ 5 ਮੈਚ ਜਿੱਤੇ ਹਨ। ਮੀਂਹ ਕਾਰਨ ਇਕ ਮੈਚ ਨਹੀਂ ਖੇਡਿਆ ਜਾ ਸਕਿਆ।
ਏਸ਼ੀਆ ਕੱਪ ‘ਚ ਦੋਵਾਂ ਟੀਮਾਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਬਾਅਦ ‘ਚ ਬੱਲੇਬਾਜ਼ੀ ਕਰਨ ਵਾਲੀ ਟੀਮ ਸਭ ਤੋਂ ਜ਼ਿਆਦਾ ਫਾਇਦੇ ‘ਚ ਰਹੀ ਹੈ। ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ 7 ਅਤੇ ਪਾਕਿਸਤਾਨ ਨੇ 3 ਵਾਰ ਜਿੱਤ ਦਰਜ ਕੀਤੀ ਹੈ। ਭਾਰਤ-ਪਾਕਿ ਮੈਚ ਤੋਂ ਇਲਾਵਾ ਟੀਮ ਇੰਡੀਆ ਏਸ਼ੀਆ ਕੱਪ ‘ਚ ਸਭ ਤੋਂ ਸਫਲ ਟੀਮ ਰਹੀ ਹੈ।
ਭਾਰਤ 7 ਵਾਰ ਏਸ਼ੀਆ ਕੱਪ ਦਾ ਜੇਤੂ ਰਿਹਾ ਹੈ, ਜਦਕਿ 3 ਵਾਰ ਉਪ ਜੇਤੂ ਰਿਹਾ ਹੈ। ਪਾਕਿਸਤਾਨ ਨੇ ਦੋ ਵਾਰ ਖਿਤਾਬ ਜਿੱਤਿਆ ਹੈ। ਦੋਵੇਂ ਟੀਮਾਂ 2008 ਤੋਂ ਅੱਠ ਵਾਰ ਇੱਕ ਦੂਜੇ ਦਾ ਸਾਹਮਣਾ ਕਰ ਚੁੱਕੀਆਂ ਹਨ, ਹਰ ਵਾਰ ਟੀਚੇ ਦਾ ਪਿੱਛਾ ਕਰਨ ਵਾਲੀ ਟੀਮ ਜੇਤੂ ਰਹੀ ਸੀ। ਇਨ੍ਹਾਂ ਵਿੱਚੋਂ ਭਾਰਤ ਨੇ ਟੀਚੇ ਦਾ ਪਿੱਛਾ ਕਰਦਿਆਂ 6 ਅਤੇ ਪਾਕਿਸਤਾਨ ਨੇ 2 ਜਿੱਤੇ ਹਨ। ਇਸ ਲਈ ਅੱਜ ਟਾਸ ‘ਤੇ ਬਹੁਤ ਕੁਝ ਨਿਰਭਰ ਕਰੇਗਾ।
ਪ੍ਰਸ਼ੰਸਕ ਬੇਸਬਰੀ ਨਾਲ ਦੇਖ ਰਹੇ ਹਨ ਕਿ ਪਾਕਿਸਤਾਨ ਦੇ ਖਿਲਾਫ ਕਿਹੜੇ 11 ਭਾਰਤੀ ਖਿਡਾਰੀ ਮੈਦਾਨ ‘ਚ ਉਤਰਨਗੇ। ਜਸਪ੍ਰੀਤ ਬੁਮਰਾਹ ਸੱਟ ਕਾਰਨ ਏਸ਼ੀਆ ਕੱਪ ਤੋਂ ਬਾਹਰ ਹੋ ਗਏ ਹਨ। ਇਸ ਤੋਂ ਬਾਅਦ ਰਿਸ਼ਭ ਪੰਤ ਅਤੇ ਦਿਨੇਸ਼ ਕਾਰਤਿਕ ਟੀਮ ਮੈਨੇਜਮੈਂਟ ਲਈ ਮੁਸੀਬਤ ਬਣੇ ਹੋਏ ਹਨ। ਦੋਵਾਂ ਵਿੱਚੋਂ ਕਿਸ ਨੂੰ ਮੌਕਾ ਦਿੱਤਾ ਜਾਵੇ, ਇਸ ਬਾਰੇ ਪ੍ਰਬੰਧਕਾਂ ਵੱਲੋਂ ਕੁਝ ਨਹੀਂ ਕਿਹਾ ਜਾ ਰਿਹਾ ਹੈ। ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਪੰਤ ਨੂੰ ਦਿਨੇਸ਼ ਕਾਰਤਿਕ ‘ਤੇ ਪਹਿਲ ਦਿੱਤੀ ਜਾਵੇਗੀ।
ਰੋਹਿਤ ਸ਼ਰਮਾ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਦੂਜੇ ਬੱਲੇਬਾਜ਼ ਹਨ। ਉਹ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਮਾਰਟਿਨ ਗੁਪਟਿਲ ਤੋਂ ਸਿਰਫ਼ 10 ਦੌੜਾਂ ਪਿੱਛੇ ਹੈ। ਅਜਿਹੇ ‘ਚ ਅੱਜ ਉਹ ਇਕ ਵੱਡਾ ਰਿਕਾਰਡ ਆਪਣੇ ਨਾਂ ਕਰ ਸਕਦਾ ਹੈ। ਅੱਜ ਦੇ ਮੈਚ ‘ਚ ਕੇਐੱਲ ਰਾਹੁਲ ਅਤੇ ਵਿਰਾਟ ਕੋਹਲੀ ‘ਤੇ ਵੀ ਨਜ਼ਰ ਰਹੇਗੀ। ਰਾਹੁਲ ਨੇ ਲੰਬੇ ਸਮੇਂ ਬਾਅਦ ਜ਼ਿੰਬਾਬਵੇ ਦੌਰੇ ‘ਤੇ ਸੱਟ ਤੋਂ ਉਭਰ ਕੇ ਵਾਪਸੀ ਕੀਤੀ, ਪਰ ਜ਼ਿੰਬਾਬਵੇ ਦੌਰੇ ‘ਤੇ ਉਹ ਫਲਾਪ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...