ਭਾਰਤੀ ਕੁੜੀਆਂ ਨੇ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਭਾਰਤੀ ਟੀਮ ਨੇ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾਇਆ। ਜਿੱਥੇ ਉਨ੍ਹਾਂ ਦਾ ਸਾਹਮਣਾ ਇੰਗਲੈਂਡ ਅਤੇ ਨਿਊਜ਼ੀਲੈਂਡ ਦੀ ਜੇਤੂ ਟੀਮ ਨਾਲ ਹੋਵੇਗਾ। ਥੋੜ੍ਹੇ ਹੀ ਸਮੇਂ ਵਿਚ ਇਨ੍ਹਾਂ ਦੋਵਾਂ ਵਿਚਾਲੇ ਇਸੇ ਮੈਦਾਨ ‘ਤੇ ਦੂਜਾ ਸੈਮੀਫਾਈਨਲ ਮੈਚ ਖੇਡਿਆ ਜਾਵੇਗਾ।
ਸ਼ੁੱਕਰਵਾਰ ਨੂੰ ਪੋਚੇਸਟਰੂਮ ‘ਚ ਪਹਿਲੇ ਸੈਮੀਫਾਈਨਲ ‘ਚ ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 8 ਵਿਕਟਾਂ ‘ਤੇ 107 ਦੌੜਾਂ ਬਣਾਈਆਂ। ਨਿਤਾਸ਼ਾ 3 ਦੌੜਾਂ ਬਣਾ ਕੇ ਅਜੇਤੂ ਪਰਤੀ। ਇਸ ਤੋਂ ਪਹਿਲਾਂ ਜਾਰਜੀਆ ਪਲਿਮਰ 35 ਅਤੇ ਇਜ਼ਾਬੇਲਾ ਜਾਰਜ 26 ਦੌੜਾਂ ਬਣਾ ਕੇ ਆਊਟ ਹੋ ਗਈਆਂ। ਭਾਰਤ ਲਈ ਪਾਰਸ਼ਵੀ ਚੋਪੜਾ ਨੇ 3 ਵਿਕਟਾਂ ਲਈਆਂ। ਭਾਰਤੀ ਟੀਮ ਨੇ 108 ਦੌੜਾਂ ਦੇ ਟੀਚੇ ਨੂੰ 14.2 ਓਵਰਾਂ ਵਿੱਚ ਦੋ ਵਿਕਟਾਂ ਗੁਆ ਕੇ ਹਾਸਲ ਕਰ ਲਿਆ।
----------- Advertisement -----------
ਭਾਰਤ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ: ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾਇਆ
Published on
----------- Advertisement -----------
----------- Advertisement -----------












