April 27, 2026, 11:41 am
----------- Advertisement -----------
HomeNewsBreaking Newsਪੀ.ਐਮ ਮੋਦੀ ਵੱਲੋਂ ਭਾਰਤੀ ਹਵਾਈ ਫ਼ੌਜ ਨੂੰ 'ਅਪ੍ਰੇਸ਼ਨ ਗੰਗਾ' 'ਚ ਸ਼ਾਮਿਲ ਹੋਣ...

ਪੀ.ਐਮ ਮੋਦੀ ਵੱਲੋਂ ਭਾਰਤੀ ਹਵਾਈ ਫ਼ੌਜ ਨੂੰ ‘ਅਪ੍ਰੇਸ਼ਨ ਗੰਗਾ’ ‘ਚ ਸ਼ਾਮਿਲ ਹੋਣ ਲਈ ਨਿਰਦੇਸ਼ ਜਾਰੀ

Published on

----------- Advertisement -----------

ਯੂਕਰੇਨ ਅਤੇ ਰੂਸ ਵਿਚਾਲੇ ਜੰਗ ਲਗਾਤਾਰ ਜਾਰੀ ਹੈ ਰੂਸ ਦੇ ਗ੍ਰਹਿ ਮੰਤਰਾਲੇ ਦੇ ਸਲਾਹਕਾਰ ਐਂਟੋਨ ਹੇਰਾਸ਼ੈਂਕੋ ਨੇ ਕਿਹਾ ਹੈ ਕਿ ਖਾਰਕਿਵ ‘ਤੇ ਅੱਜ ਦੇ ਰਾਕੇਟ ਹਮਲਿਆਂ ‘ਚ ਘੱਟੋ-ਘੱਟ 10 ਲੋਕ ਮਾਰੇ ਗਏ ਹਨ ਅਤੇ 35 ਜ਼ਖਮੀ ਹੋਏ ਹਨ। ਭਾਰਤ ਦੇ ਪੀ ਐਮ ਨਰਿੰਦਰ ਮੋਦੀ ਨੇ ਰੂਸ-ਯੂੁਕਰੇਨ ਜੰਗ ’ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਭਾਰਤੀ ਹਵਾਈ ਫ਼ੌਜ ਨੂੰ ਵੀ ਸ਼ਾਮਲ ਹੋਣ ਦਾ ਨਿਰਦੇਸ਼ ਦਿੱਤਾ ਹੈ। ਹਵਾਈ ਫ਼ੌਜ ਨੇ ਨਿਰਦੇਸ਼ ਜਾਰੀ ਹੋਣ ਤੋਂ ਬਾਅਦ ਆਪਣੇ ਸਭ ਤੋਂ ਵੱਡੇ ਟਰਾਂਸਪੋਰਟ ਏਅਰਕ੍ਰਾਫਟ ਸੀ-17 ਗਲੋਬਮਾਸਟਰ ਨੂੰ ਵਿਦਿਆਰਥੀਆਂ ਦੀ ਵਾਪਸੀ ਲਈ ਚਲਾਏ ਜਾ ਰਹੇ ਆਪ੍ਰੇਸ਼ਨ ਗੰਗਾ ’ਚ ਲਿਆਉਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਸੂੁਤਰਾਂ ਮੁਤਾਬਕ ਪੀਐੱਮ ਮੋਦੀ ਨੇ ਇਹ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਹਵਾਈ ਫ਼ੌਜ ਦੇ ਜਹਾਜ਼ਾਂ ਦੇ ਆਪ੍ਰੇਸ਼ਨ ’ਚ ਸ਼ਾਮਲ ਹੋਣ ਨਾਲ ਭਾਰਤੀਆਂ ਦੇ ਯੂਕਰੇਨ ਤੋਂ ਪਰਤਣ ਦੀ ਪ੍ਰਕਿਰਿਆ ਰਫ਼ਤਾਰ ਫੜੇਗੀ ਤੇ ਗਿਣਤੀ ’ਚ ਵੀ ਵਾਧਾ ਹੋਵੇਗਾ। ਨਾਲ ਹੀ ਇਸ ਜ਼ਰੀਏ ਭਾਰਤ ਤੋਂ ਭੇਜੀ ਜਾ ਰਹੀ ਰਾਹਤ ਸਮੱਗਰੀ ਵੀ ਤੇਜ਼ੀ ਨਾਲ ਪਹੁੰਚੇਗੀ। ਸਰਕਾਰੀ ਸੂਤਰਾਂ ਨੇ ਸੰਕੇਤ ਦਿੱਤੇ ਹਨ ਕਿ ਹਵਾਈ ਫ਼ੌਜ ਦੇ ਸੀ-17 ਜਹਾਜ਼ ਆਪ੍ਰੇਸ਼ਨ ਗੰਗਾ ਦੇ ਤਹਿਤ ਬੁੱਧਵਾਰ ਤੋਂ ਆਪਣੀ ਉਡਾਣ ਸ਼ੁਰੂ ਕਰ ਸਕਦੇ ਹਨ।
ਰੂਸ ਅਤੇ ਯੂਕਰੇਨ ਵਿਚਾਲੇ ਵੱਧ ਰਹੇ ਤਣਾਅ ਕਾਰਨ ਅੱਜ ਕੀਵ ਦੇ ਨਿਵਾਸੀਆਂ ਨੂੰ ਘਰ ਛੱਡਣ ਲਈ ਐਡਵਾਇਜ਼ਰੀ ਕਰ ਦਿੱਤੀ ਗਈ ਹੈ। ਯੂਕਰੇਨ ਦਾ ਮੰਨਣਾ ਹੈ ਕਿ ਰੂਸ ਹੁਣ ਯੂਕਰੇਨ ਦੀ ਰਾਜਧਾਨੀ ਕੀਵ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਿਹਾ ਹੈ ਜਿਸ ਨਾਲ ਭਾਰੀ ਨੁਕਸਾਨ ਹੋ ਸਕਦਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ 30 ਤਰੀਕ ਤੱਕ ਸਕੂਲ ਕੀਤੇ ਬੰਦ

 ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਅੱਤ ਦੀ ਗਰਮੀ ਵਿਚਾਲੇ ਸਿੱਖਿਆ...

ਪੰਜਾਬ ਵਿੱਚ ਭਾਰੀ ਰੋਸ, ਦਲਬਦਲੂ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ ‘ਤੇ ਲਿਖਿਆ ਗਿਆ ‘ਗੱਦਾਰ’

* *ਚੰਡੀਗੜ੍ਹ, 26 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ...

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

*ਚੰਡੀਗੜ੍ਹ 25 ਅਪ੍ਰੈਲ 2026*:ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ...

2027 ਵਿੱਚ ‘ਆਪ’ ਦੀ ਵਾਪਸੀ ਤੈਅ, ਭਾਜਪਾ ਹਤਾਸ਼ ਚਾਲਾਂ ‘ਤੇ ਉਤਰੀ: ਪਵਨ ਟੀਨੂੰ

*ਚੰਡੀਗੜ੍ਹ, 25 ਅਪ੍ਰੈਲ 2026*:ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ...

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* *ਚੰਡੀਗੜ੍ਹ, 25 ਅਪ੍ਰੈਲ 2026*:ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਵਿਆਹ ਮਗਰੋਂ ਪਹਿਲੀ ਵਾਰ ਪਤਨੀ ਤੇ ਧੀ ਸਣੇ ਸਹੁਰੇ ਘਰ ਪਹੁੰਚੇ CM ਮਾਨ, ਕਰੀਬ 2 ਘੰਟੇ ਰੁਕੇ, ਕੀਤਾ ਲੰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਮਗਰੋਂ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ...

ਪੰਜਾਬ ’ਚ ਵੀ ਚੱਲੇਗਾ ‘ਮਹਾਰਾਸ਼ਟਰ ਵਾਲਾ ਦਾਅ!’ “ਭਗਵੰਤ ਮਾਨ ਬਣਨਗੇ ਪੰਜਾਬ ਦੇ ਏਕਨਾਥ ਸ਼ਿੰਦੇ”

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵਿੱਚ ਮਚੀ ਹਲਚਲ...

ਭਾਰਤੀ ਜਨਤਾ ਪਾਰਟੀ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰੇ: ਬਾਲੀ

ਚੰਡੀਗੜ੍ਹ, 25 ਅਪ੍ਰੈਲ 2026:ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ...