June 28, 2026, 12:28 am
----------- Advertisement -----------
HomeNewsBreaking Newsਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸੰਧੂ ਨੰਗਲ ਅੰਬੀਆਂ ਦਾ ਹੋਇਆ ਅੰਤਿਮ ਸਸਕਾਰ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸੰਧੂ ਨੰਗਲ ਅੰਬੀਆਂ ਦਾ ਹੋਇਆ ਅੰਤਿਮ ਸਸਕਾਰ

Published on

----------- Advertisement -----------

ਬੀਤੇ ਦਿਨੀਂ ਜ਼ਿਲ੍ਹਾ ਜਲੰਧਰ ਦੇ ਪਿੰਡ ਮੱਲੀਆਂ ਖੁਰਦ ਵਿਖੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸੰਧੂ ਨੰਗਲ ਅੰਬੀਆਂ ਦਾ ਅੱਜ ਅੰਤਿਮ ਸਸਕਾਰ ਉਸ ਦੇ ਪਿੰਡ ਨੰਗਲ ਅੰਬੀਆਂ ਵਿਖੇ ਕੀਤਾ ਗਿਆ। ਇਸ ਦੌਰਾਨ ਜਿੱਥੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ, ਉਥੇ ਹੀ ਸੰਦੀਪ ਨੂੰ ਚਾਹੁਣ ਵਾਲਿਆਂ ਦੀਆਂ ਵੀ ਅੱਖਾਂ ਨਮ ਸਨ। ਉਸ ਦੀ ਮ੍ਰਿਤਕ ਦੇਹ ਨੂੰ ਅਗਨੀ ਭਰਾਵਾਂ ਤੇ ਬੱਚਿਆਂ ਨੇ ਦਿੱਤੀ। ਇਸ ਮੌਕੇ ਧਾਰਮਿਕ ਸ਼ਖ਼ਸੀਅਤਾਂ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ, ਕਬੱਡੀ ਫੈਡਰੇਸ਼ਨਾਂ ਦੇ ਅਹੁਦੇਦਾਰ, ਨੁਮਾਇੰਦੇ, ਖੇਡ ਪ੍ਰੇਮੀ ਤੇ ਹੋਰ ਲੋਕ ਅੰਤਿਮ ਦਰਸ਼ਨਾਂ ਲਈ ਪਹੁੰਚੇ।


ਇਸ ਤੋਂ ਪਹਿਲਾਂ ਉਸ ਦੀ ਮ੍ਰਿਤਕ ਦੇਹ ਨੂੰ ਪਿੰਡ ਦੇ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ‘ਚ ਦਰਸ਼ਨਾਂ ਲਈ ਰੱਖਿਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ‘ਚ ਸੰਦੀਪ ਦੇ ਪ੍ਰਸ਼ੰਸਕ ਉਸ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਹੋਏ ਸਨ। ਸੰਦੀਪ ਦੀ ਮ੍ਰਿਤਕ ਦੇਹ ਪਿੰਡ ਪਹੁੰਚਦੇ ਹੀ ਉਸ ਦੇ ਹਰ ਪ੍ਰਸ਼ੰਸਕ ਦੀ ਅੱਖ ਨਮ ਹੋ ਗਈ। ਬਹੁਤ ਵੱਡੀ ਗਿਣਤੀ ‘ਚ ਔਰਤਾਂ ਨੇ ਵੀ ਸੰਦੀਪ ਦੀ ਅੰਤਿਮ ਯਾਤਰਾ ‘ਚ ਸ਼ਿਰਕਤ ਕੀਤੀ।


ਜ਼ਿਕਰਯੋਗ ਹੈ ਕਿ ਸੰਦੀਪ ਸੰਧੂ ਨੰਗਲ ਅੰਬੀਆਂ ਦੇ ਕਤਲ ਮਾਮਲੇ ‘ਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸਨੋਵਰ ਢਿੱਲੋਂ ਸਮੇਤ ਤਿੰਨ ਮੁੱਖ ਸਾਜ਼ਿਸ਼ਕਾਰਾਂ ‘ਤੇ ਵੀ ਹਮਲਾ ਦਰਜ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...