June 8, 2026, 9:13 pm
----------- Advertisement -----------
HomeNewsBreaking Newsਪੰਜਾਬ ਦੇ 7 ਜ਼ਿਲ੍ਹਿਆਂ ਵਿੱਚ 24 ਫਰਵਰੀ ਤੱਕ ਬੰਦ ਰਹੇਗਾ ਇੰਟਰਨੈੱਟ, ਪੜ੍ਹੋ...

ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ 24 ਫਰਵਰੀ ਤੱਕ ਬੰਦ ਰਹੇਗਾ ਇੰਟਰਨੈੱਟ, ਪੜ੍ਹੋ ਪੂਰੀ ਖ਼ਬਰ

Published on

----------- Advertisement -----------

ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ 7 ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਹੈ। ਇਨ੍ਹਾਂ ਵਿੱਚ ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਬਠਿੰਡਾ, ਮਾਨਸਾ, ਮੋਹਾਲੀ ਅਤੇ ਸ੍ਰੀ ਮੁਕਤਸਰ ਸਾਹਿਬ ਸ਼ਾਮਲ ਹਨ। ਇਨ੍ਹਾਂ ‘ਚ 24 ਫਰਵਰੀ ਤੱਕ ਇੰਟਰਨੈੱਟ ਬੰਦ ਰਹੇਗਾ। ਇਹ ਹੁਕਮ ਜਨਤਕ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਟੈਲੀਗ੍ਰਾਫ ਐਕਟ ਤਹਿਤ ਜਾਰੀ ਕੀਤੇ ਗਏ ਹਨ।
ਦੱਸ ਦਈਏ ਕਿ ਕਿਸਾਨ ਅੰਦੋਲਨ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ ਅਧੀਨ ਪੈਂਦੇ 20 ਥਾਣਿਆਂ ਦੀ ਹੱਦ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਪਟਿਆਲਾ ਦੇ ਪੁਲਿਸ ਥਾਣਾ ਸ਼ੰਭੂ, ਜੁਲਕਾਂ, ਪਸਿਆ, ਪਾਤੜਾਂ, ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਅਤੇ ਬਲਭੇਰਾ ਵਿੱਚ ਇੰਟਰਨੈੱਟ ਸੇਵਾ ਬੰਦ ਰਹੇਗੀ।
ਐਸ.ਏ.ਐਸ ਨਗਰ (ਮੁਹਾਲੀ) ਦੇ ਥਾਣਾ ਲਾਲੜੂ, ਬਠਿੰਡਾ ਦੇ ਥਾਣਾ ਸੰਗਤ, ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਕਿੱਲਿਆਂਵਾਲੀ, ਮਾਨਸਾ ਦੇ ਸਰਦੂਲਗੜ੍ਹ, ਸੰਗਰੂਰ ਦੇ ਥਾਣਾ ਖਨੌਰੀ, ਮੂਨਕ, ਲਹਿਰਾ, ਸੁਨਾਮ ਅਤੇ ਛਾਜਲੀ ਤੋਂ ਇਲਾਵਾ ਫਤਿਹਗੜ੍ਹ ਸਾਹਿਬ ਦੇ ਥਾਣਾ ਫਤਿਹਗੜ੍ਹ ਸਾਹਿਬ ਦੀ ਸੀਮਾ ਦੇ ਅੰਦਰ ਇੰਟਰਨੈੱਟ ਬੰਦ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...