September 13, 2026, 9:40 pm
----------- Advertisement -----------
HomeNewsBreaking Newsਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ 'ਤੇ ਅੱਜ ਆ ਸਕਦਾ ਹੈ ਫੈਸਲਾ, ਰਿਕਾਰਡ...

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਅੱਜ ਆ ਸਕਦਾ ਹੈ ਫੈਸਲਾ, ਰਿਕਾਰਡ ਸਮੇਤ ਪੇਸ਼ ਹੋਣਗੇ ਜਾਂਚ ਅਧਿਕਾਰੀ

Published on

----------- Advertisement -----------

ਚੰਡੀਗੜ੍ਹ, 24 ਦਸੰਬਰ 2021 – ਡਰੱਗਜ਼ ਮਾਮਲੇ ‘ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਦਾ ਰੁਖ ਕੀਤਾ ਹੈ। ਬੀਤੇ ਦਿਨ 23 ਦਸੰਬਰ ਨੂੰ ਮਜੀਠੀਆ ਨੇ ਮੋਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਇਸ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਡਰੱਗਜ਼ ਮਾਮਲੇ ‘ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਅੱਜ ਮੁੜ ਸੁਣਵਾਈ ਹੋਵੇਗੀ।

ਮਜੀਠੀਆ ਨੇ ਵੀਰਵਾਰ ਨੂੰ ਮੋਹਾਲੀ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਤੇ ਅਦਾਲਤ ਨੇ ਮਜੀਠੀਆ ਅਤੇ ਸਰਕਾਰ ਦੇ ਵਕੀਲਾਂ ਦੀਆਂ ਦਲੀਲਾਂ ਸੁਣੀਆਂ। ਜਿਸ ਤੋਂ ਬਾਅਦ ਵਿਸ਼ੇਸ਼ ਅਦਾਲਤ ਦੇ ਜੱਜ ਸੰਦੀਪ ਕੁਮਾਰ ਸਿੰਗਲਾ ਨੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿੱਚ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਪੂਰੇ ਰਿਕਾਰਡ ਸਮੇਤ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੁਣਵਾਈ ਤੋਂ ਬਾਅਦ ਇਹ ਤੈਅ ਹੋਵੇਗਾ ਕਿ ਮਜੀਠੀਆ ਨੂੰ ਅਗਾਊਂ ਜ਼ਮਾਨਤ ਮਿਲੇਗੀ ਜਾਂ ਨਹੀਂ।

ਪੰਜਾਬ ਪੁਲਿਸ ਨੇ ਮੋਹਾਲੀ ਕ੍ਰਾਈਮ ਬ੍ਰਾਂਚ ਥਾਣੇ ਵਿੱਚ ਅਕਾਲੀ ਆਗੂ ਮਜੀਠੀਆ ਖਿਲਾਫ ਐਨਡੀਪੀਐਸ ਐਕਟ ਦੀ ਧਾਰਾ 25, 27ਏ, 49 ਤਹਿਤ ਕੇਸ ਦਰਜ ਕੀਤਾ ਹੈ। ਮਜੀਠੀਆ ਦੀਆਂ ਤਾਰਾਂ ਪੰਜਾਬ ਵਿੱਚ ਕੁਝ ਸਾਲ ਪਹਿਲਾਂ ਬੇਨਕਾਬ ਹੋਏ 6 ਹਜ਼ਾਰ ਕਰੋੜ ਰੁਪਏ ਦੇ ਸਿੰਥੈਟਿਕ ਡਰੱਗ ਰੈਕੇਟ ਨਾਲ ਜੁੜੀਆਂ ਹੋਈਆਂ ਹਨ।

ਸੋਮਵਾਰ ਰਾਤ ਨੂੰ ਅਕਾਲੀ ਆਗੂ ਮਜੀਠੀਆ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਤੁਰੰਤ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਛਾਪਾ ਮਾਰਿਆ, ਹਾਲਾਂਕਿ ਮਜੀਠੀਆ ਉਥੇ ਨਹੀਂ ਮਿਲਿਆ। ਮਜੀਠੀਆ ਉਦੋਂ ਪੰਜਾਬ ਪੁਲਿਸ ਦੀ ਸੁਰੱਖਿਆ ਛੱਡ ਕੇ ਰੂਪੋਸ਼ ਹੋ ਗਏ ਸਨ। ਪੁਲਿਸ ਨੇ ਮਜੀਠੀਆ ਦੀ ਭਾਲ ਵਿੱਚ ਕਈ ਸੂਬਿਆਂ ਵਿੱਚ ਛਾਪੇ ਮਾਰੇ ਪਰ ਕੁਝ ਨਹੀਂ ਮਿਲਿਆ।

ਪੰਜਾਬ ਪੁਲਿਸ ਦੀ FIR ‘ਚ ਬਿਕਰਮ ਮਜੀਠੀਆ ‘ਤੇ ਗੰਭੀਰ ਦੋਸ਼ ਲਾਏ ਗਏ ਹਨ। ਜਿਸ ਵਿੱਚ ਕਿਹਾ ਗਿਆ ਸੀ ਕਿ ਕੈਨੇਡੀਅਨ ਨਸ਼ਾ ਤਸਕਰ ਸਤਪ੍ਰੀਤ ਸੱਤਾ ਆਪਣੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਠਹਿਰਿਆ ਹੋਇਆ ਸੀ। ਉਸਨੂੰ ਇੱਕ ਕਾਰ ਅਤੇ ਇੱਕ ਗੰਨਮੈਨ ਦਿੱਤਾ ਗਿਆ ਸੀ। ਮਜੀਠੀਆ ਨੂੰ ਸਿੰਥੈਟਿਕ ਡਰੱਗ ਸਪਲਾਈ ਹੋਈ। ਇੰਨਾ ਹੀ ਨਹੀਂ ਮਜੀਠੀਆ ਨੇ ਨਸ਼ਾ ਤਸਕਰਾਂ ਵਿਚਾਲੇ ਪੈਦਾ ਹੋਏ ਡੇਢ ਕਰੋੜ ਦੇ ਵਿਵਾਦ ਨੂੰ ਵੀ ਸੁਲਝਾ ਲਿਆ।

ਮਜੀਠੀਆ ‘ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਵੀ ਦੋਸ਼ ਲੱਗੇ ਹਨ। ਇਸ ਦੇ ਨਾਲ ਹੀ ਮਜੀਠੀਆ ਨੇ ਇਨ੍ਹਾਂ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਈਡੀ ਦੀ ਰਿਪੋਰਟ ਵਿੱਚ ਇਸ ਦਾ ਜ਼ਿਕਰ ਹੈ। ਹਾਲਾਂਕਿ ਈਡੀ ਦੀ ਜਾਂਚ ਰਿਪੋਰਟ ਦੇ ਆਧਾਰ ‘ਤੇ ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਮਜੀਠੀਆ ਦੀ ਭੂਮਿਕਾ ਨੂੰ ਸ਼ੱਕੀ ਮੰਨਦਿਆਂ ਇਸ ਦੀ ਜਾਂਚ ਦੀ ਸਿਫ਼ਾਰਸ਼ ਕੀਤੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...