August 28, 2026, 12:58 am
----------- Advertisement -----------
HomeNewsBreaking Newsਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ...

ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 322.52 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

Published on

----------- Advertisement -----------

ਚੰਡੀਗੜ੍ਹ, 5 ਫਰਵਰੀ 2022 – ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 4 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 322.52 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 16.93 ਕਰੋੜ ਰੁਪਏ ਦੀ 30.57 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 279.62 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 21.97 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1227 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2980 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2284 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1409 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ 2861 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ 24 ਕੇਸ ਕਾਰਵਾਈ ਅਧੀਨ ਹਨ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 18807 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,77,729 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 91 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...