August 29, 2026, 2:53 am
----------- Advertisement -----------
HomeNewsBreaking Newsਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 365.52 ਕਰੋੜ ਰੁਪਏ ਦੀਆਂ...

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ‘ਚੋਂ 365.52 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

Published on

----------- Advertisement -----------

ਚੰਡੀਗੜ੍ਹ, 07 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 6 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 365.52 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 23.09 ਕਰੋੜ ਰੁਪਏ ਦੀ 40.75 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 312.81 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 24.15 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1323 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3481 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2817 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1799 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਸਾਰੇ ਹੀ 2892 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 20517 ਨਾਕੇ ਲਾਏ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,78,274 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 97 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ

ਹਲਕਾ ਮਜੀਠਾ ਦੇ ਸਾਬਕਾ ਐਮ. ਐਲ. ਏ. ਸਰਦਾਰ ਰਣਜੀਤ ਸਿੰਘ ਵਰਿਆਮ ਨੰਗਲ ਇਸ ਫਾਨੀਂ...

ਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ...

ਜਸਵੀਰ ਸਿੰਘ ਗੜ੍ਹੀ ਵੱਲੋਂ SC ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਮਿਸ਼ਨ ਦੀ ਚੇਅਰਮੈਨੀ...

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਚੰਡੀਗੜ੍ਹ; 28 ਅਗਸਤ 2026:ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ...

 ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਨੂੰ ਕੇਂਦਰ ਵੱਲੋਂ ਪ੍ਰਵਾਨਗੀ

ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ...

ਰੱਖੜ ਪੁੰਨਿਆ ਮੇਲੇ ’ਤੇ ਸਭ ਦੀਆਂ ਨਜ਼ਰਾਂ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਲਈ ਵੱਡੀ ਪ੍ਰੀਖਿਆ

ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਸ ਵਾਰ ਦਾ ਇਤਿਹਾਸਕ ‘ਰੱਖੜ ਪੁੰਨਿਆ ਜੋੜ...

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

*ਜਲੰਧਰ; 27 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ...

ਅੰਮ੍ਰਿਤਪਾਲ ਸਿੰਘ ਦੇ ਪਿਤਾ ਦੀ ਤਾਰੀਫ਼ ਵਾਲੀ ਪੋਸਟ ਬਣੀ ਚੰਨੀ ਲਈ ਮੁਸੀਬਤ? ਹਾਈਕਮਾਨ ਦੀ ਨਾਰਾਜ਼ਗੀ ਦੀ ਚਰਚਾ

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿਚੋਤਾਣ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...