October 16, 2026, 11:21 pm
----------- Advertisement -----------
HomeNewsBreaking Newsਆਦਰਸ਼ ਚੋਣ ਜਾਬਤਾ ਲੱਗਣ ਤੋਂ ਬਾਅਦ 424.42 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ:...

ਆਦਰਸ਼ ਚੋਣ ਜਾਬਤਾ ਲੱਗਣ ਤੋਂ ਬਾਅਦ 424.42 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ, ਪੰਜਾਬ

Published on

----------- Advertisement -----------

ਚੰਡੀਗੜ੍ਹ, 14 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 13 ਫਰਵਰੀ, 2022 ਤੱਕ 424.42 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 29.57 ਕਰੋੜ ਰੁਪਏ ਦੀ 49.25 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ 324.56 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 29.69 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1528 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4290 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 3753 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2450 ਵਿਅਕਤੀਆਂ ਨੂੰ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਾਰੇ 3135 ਕੇਸਾਂ ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 26705 ਨਾਕੇ ਲਗਾਏ ਗਏ ਹਨ। ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ `ਤੇ ਅਮਲ ਕਰਦਿਆਂ ਰਾਜ ਵਿੱਚ ਹੁਣ ਤੱਕ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ 379565 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 127 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...