August 27, 2026, 11:55 pm
----------- Advertisement -----------
HomeNewsBreaking Newsਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲੱਗਣ ਤੋਂ ਬਾਅਦ 448.10 ਕਰੋੜ ਕੀਮਤ ਦੀਆਂ...

ਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲੱਗਣ ਤੋਂ ਬਾਅਦ 448.10 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ

Published on

----------- Advertisement -----------

ਚੰਡੀਗੜ੍ਹ, 15 ਫਰਵਰੀ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 14 ਫਰਵਰੀ, 2022 ਤੱਕ 448.10 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 29.88 ਕਰੋੜ ਰੁਪਏ ਦੀ 49.58 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ 325.26 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 29.88 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1534 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4290 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 3771 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2494 ਵਿਅਕਤੀਆਂ ਨੂੰ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਾਰੇ 3152 ਕੇਸਾਂ ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 27507 ਨਾਕੇ ਲਗਾਏ ਗਏ ਹਨ। ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ `ਤੇ ਅਮਲ ਕਰਦਿਆਂ ਰਾਜ ਵਿੱਚ ਹੁਣ ਤੱਕ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ 379612 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 128 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...