ਪੰਜਾਬ ਵਿੱਚ ਟਰੱਕ ਡਰਾਈਵਰਾਂ ਦੀ ਹੜਤਾਲ ਨਾਲ ਪੂਰੇ ਸੂਬੇ ਵਿੱਚ ਪੈਟਰੋਲ-ਡੀਜ਼ਲ ਨੂੰ ਲੈ ਕੇ ਹਾਹਾਕਾਰ ਮਚੀ ਹੋਈ ਹੈ। ਇਸ ਦੌਰਾਨ ਹੁਣ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ‘ਚ ਟਰੱਕ-ਤੇਲ ਟੈਂਕਰ ਚਾਲਕਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਜਲਦੀ ਹੀ ਪੂਰੇ ਸ਼ਹਿਰ ਚ ਮੁੜ ਸਪਲਾਈ ਚਾਲੂ ਹੋ ਜਾਵੇਗੀ ਅਤੇ ਸਥਿਤੀ ਫਿਰ ਤੋਂ ਆਮ ਵਾਂਗ ਹੋ ਜਾਵੇਗੀ। ਡੀਸੀ ਵਿਸ਼ੇਸ਼ ਸਾਰੰਗਲ ਨੇ ਇਹ ਜਾਣਕਾਰੀ ਦਿੱਤੀ ਹੈ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੰਗਲਵਾਰ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੈਟਰੋਲ-ਡੀਜ਼ਲ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਆ ਕੇ ਖਰੀਦਦਾਰੀ ਕਰਨ ਨਾ ਜਾਣ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਸਮੇਤ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ ਨਾਲ ਮੀਟਿੰਗ ਕੀਤੀ।ਡੀਸੀ ਸਾਰੰਗਲ ਕਿਹਾ ਕਿ ਇਨ੍ਹਾਂ ਕੰਪਨੀਆਂ ਨੂੰ ਅੰਦਰੂਨੀ ਪ੍ਰਬੰਧਾਂ ਰਾਹੀਂ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਟਰਾਂਸਪੋਰਟਰਾਂ ਦੀ ਹੜਤਾਲ ਕਾਰਨ ਪੈਟਰੋਲ-ਡੀਜ਼ਲ ਅਤੇ ਐਲ.ਪੀ.ਜੀ. ਸਪਲਾਈ ਪ੍ਰਭਾਵਿਤ ਨਾ ਹੋਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਨੀਆਂ ਨੂੰ ਪੈਟਰੋਲ ਪੰਪਾਂ ਨੂੰ ਸਪਲਾਈ ਦੀ ਸਹੂਲਤ ਦੇਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।
----------- Advertisement -----------
ਵੱਡੀ ਖ਼ਬਰ : ਜਲੰਧਰ ’ਚ ਤੇਲ ਟੈਂਕਰ ਆਪਰੇਟਰਾਂ ਵਲੋਂ ਹੜਤਾਲ ਖ਼ਤਮ, ਜਲਦ ਸ਼ੁਰੂ ਹੋ ਜਾਵੇਗੀ ਤੇਲ ਸਪਲਾਈ
Published on
----------- Advertisement -----------
----------- Advertisement -----------












