ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਅਮਸ਼ੀਪੋਰਾ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਇਸ ਮੁੱਠਭੇੜ ਵਿਚ ਸੁਰੱਖਿਆ ਬਲਾਂ ਵੱਲੋਂ ਹੁਣ ਤੱਕ 2 ਅੱਤਵਾਦੀ ਮਾਰੇ ਜਾ ਚੁੱਕੇ ਹਨ ਅਤੇ ਕੁੱਝ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ।
ਜੰਮੂ-ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਮੁਕਾਬਲੇ ‘ਚ ਹੁਣ ਤੱਕ 2 ਅੱਤਵਾਦੀ ਮਰ ਚੁੱਕੇ ਹਨ। ਉਨ੍ਹਾਂ ਕੋਲੋਂ ਹਥਿਆਰ, ਗੋਲਾ-ਬਾਰੂਦ ਸਮੇਤ ਭੜਕਾਊ ਸਮੱਗਰੀ ਬਰਾਮਦ ਕੀਤੀ ਗਈ ਹੈ। ਪੁਲਿਸ ਅਤੇ ਸੁਰੱਖਿਆ ਬਲ ਮਿਲ ਕੇ ਕਾਰਵਾਈ ਕਰ ਰਹੇ ਹਨ। ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ।
----------- Advertisement -----------
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, 2 ਅੱਤਵਾਦੀ ਢੇਰ
Published on
----------- Advertisement -----------
----------- Advertisement -----------












