September 8, 2026, 4:07 am
----------- Advertisement -----------
HomeNewsBreaking Newsਵੱਡੀ ਖ਼ਬਰ: ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਸੁਖਬੀਰ ਬਾਦਲ ਨੂੰ ਕੀਤਾ...

ਵੱਡੀ ਖ਼ਬਰ: ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਸੁਖਬੀਰ ਬਾਦਲ ਨੂੰ ਕੀਤਾ ਤਲਬ

Published on

----------- Advertisement -----------

ਅੰਮ੍ਰਿਤਸਰ, 15 ਜੁਲਾਈ 2024 (ਬਲਜੀਤ ਮਰਵਾਹਾ)- ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਹੋਈ ਜਿਸ ਵਿਚ ਹੇਠ ਲਿਖੇ ਅਨੁਸਾਰ ਫੈਸਲੇ ਕੀਤੇ ਗਏ। ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਪੰਜ ਤਖ਼ਤਾਂ ਦੇ ਜਥੇਦਾਰਾਂ ਦੇ ਫੈਸਲੇ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧ ਗਈਆਂ ਹਨ।

  1. ਗੁਰਦੁਆਰਾ ਸਾਹਿਬਾਨ ਵਿਚ ਦਿਨੋਂ-ਦਿਨ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਬਸੰਮਤੀ ਨਾਲ ਫੈਸਲਾ ਹੋਇਆ ਕਿ ਹਰੇਕ ਗੁਰਦੁਆਰਾ ਸਾਹਿਬ ਵਿਚ ਚੌਵੀ ਘੰਟੇ ਲਈ ਪੱਕੇ ਤੌਰ ’ਤੇ ਸੇਵਾਦਾਰਾਂ ਦੀ ਡਿਊਟੀ ਯਕੀਨੀ ਬਣਾਈ ਜਾਵੇ। ਇਸ ਵਿਚ ਕੁਤਾਹੀ ਪਾਈ ਜਾਣ ’ਤੇ ਜਾਂ ਬੇਅਦਬੀ ਹੋਣ ਦੀ ਸੂਰਤ ਵਿਚ ਸਬੰਧਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿੰਮੇਵਾਰ ਹੋਵੇਗੀ ਅਤੇ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
  2. ਬਾਬਾ ਦਯਾ ਸਿੰਘ ਜੀ ਮੁਖੀ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ, ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ, ਹੈੱਡ ਕੁਆਟਰਟਰ ਸੁਰਸਿੰਘ, ਜ਼ਿਲ੍ਹਾ ਸ੍ਰੀ ਤਰਨ ਤਾਰਨ ਸਾਹਿਬ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਪੰਥ ਸੇਵਕ’ ਦਾ ਵਿਸ਼ੇਸ਼ ਸਨਮਾਨ ਦੇਣ ਦਾ ਐਲਾਨ ਕੀਤਾ ਗਿਆ।
  3. ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸ਼ਿਕਾਇਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਦੋਸ਼ਾਂ ਦਾ ਸਪੱਸ਼ਟੀਕਰਨ ਪੰਦਰਾਂ ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ਵਿਚ ਦੇਣ ਲਈ ਕਿਹਾ ਗਿਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ।
  4. ਆਲਮੀ ਤਪਸ਼ (Global Warming) ਅਤੇ ਜਲਵਾਯੂ ਵਿਚ ਵਿਸ਼ਵ ਪੱਧਰ ‘ਤੇ ਆ ਰਹੀਆਂ ਖ਼ਤਰਨਾਕ ਤਬਦੀਲੀਆਂ ਦੇ ਮੱਦੇਨਜ਼ਰ ਵਾਤਾਵਰਣ ਅਤੇ ਪਾਣੀ ਦੀ ਸਾਂਭ-ਸੰਭਾਲ, ਪੰਛੀਆਂ ਦੀਆਂ ਖ਼ਤਮ ਹੋ ਰਹੀਆਂ ਨਸਲਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਆਦੇਸ਼ ਕੀਤਾ ਜਾਂਦਾ ਹੈ ਕਿ ਹਰੇਕ ਸਿੱਖ ਆਪਣੇ ਜੀਵਨ ਵਿਚ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਾਵੇ, ਪਾਣੀ ਦੀ ਸਾਂਭ-ਸੰਭਾਲ ਕੀਤੀ ਜਾਵੇ ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...