April 22, 2026, 9:27 am
----------- Advertisement -----------
HomeNewsBreaking Newsਸਾਬਕਾ ਫੌਜ ਮੁਖੀ ਜਨਰਲ ਜੇ.ਜੇ.ਸਿੰਘ, ਅਜਮੇਰ ਸਿੰਘ ਤੇ ਬਲਰਾਮ ਯਾਦਵ ਨੇ ਫੜਿਆ...

ਸਾਬਕਾ ਫੌਜ ਮੁਖੀ ਜਨਰਲ ਜੇ.ਜੇ.ਸਿੰਘ, ਅਜਮੇਰ ਸਿੰਘ ਤੇ ਬਲਰਾਮ ਯਾਦਵ ਨੇ ਫੜਿਆ ਭਾਜਪਾ ਦਾ ਕਮਲ

Published on

----------- Advertisement -----------

ਚੰਡੀਗੜ੍ਹ, 19 ਜਨਵਰੀ 2022 – ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਸਮਾਜਵਾਦੀ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਕਈ ਵੱਡੇ ਆਗੂਆਂ ਨੇ ਭਾਜਪਾ ਦਾ ਕਮਲ ਫੜ੍ਹਿਆ। ਇਸ ਮੌਕੇ ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਸ ਮੌਕੇ ਉਨ੍ਹਾਂ ਭਾਜਪਾ ਵਿੱਚ ਸ਼ਾਮਲ ਹੋਏ ਅਜਮੇਰ ਸਿੰਘ ਅਤੇ ਸਾਬਕਾ ਫੌਜ ਮੁਖੀ ਜਨਰਲ ਜੇ ਜੇ ਸਿੰਘ ਅਤੇ ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਬਲਰਾਮ ਯਾਦਵ ਸਮੇਤ ਹੋਰਨਾਂ ਸਾਰੀਆਂ ਨੂੰ ਸਿਰੋਪਾਓ ਦੇ ਕੇ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ ਸਮੇਤ ਕਈ ਅਹੁਦੇਦਾਰ ਹਾਜ਼ਰ ਸਨI

ਗਜੇਂਦਰ ਸਿੰਘ ਸ਼ੇਖਾਵਤ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਅਜਿਹੇ ਸ਼ਰਾਬੀ ਵਿਅਕਤੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾ ਦਿੱਤਾ ਹੈ, ਜੋ ਸੜਕ ਤੋਂ ਲੈ ਕੇ ਸੰਸਦ ਤੱਕ ਨਸ਼ੇ ਵਿੱਚ ਰਹਿੰਦਾ ਹੈ। ਅਜਿਹੇ ਵਿਅਕਤੀ ਪੰਜਾਬ ਨੂੰ ਕਿੱਥੇ ਲੈ ਕੇ ਜਾਣਗੇ ਅਤੇ ਅਜਿਹੇ ਵਿਅਕਤੀ ਦੀ ਸੋਚ ਅਤੇ ਨੀਤੀਆਂ ਪੰਜਾਬ ਲਈ ਕੀ ਹੋਣਗੀਆਂ, ਇਹ ਸੋਚ ਕੇ ਵੀ ਦਿਲ ਡਰਦਾ ਹੈ? ਇੱਕ ਨਸ਼ੇੜੀ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾ ਕੇ ਕੇਜਰੀਵਾਲ ਨੇ ਪੰਜਾਬ ਪ੍ਰਤੀ ਆਪਣੀ ਸੋਚ ਨੂੰ ਲੋਕਾਂ ਦੇ ਸਾਹਮਣੇ ਰੱਖਿਆ ਹੈ।

ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਨਸ਼ਾ ਹੈ, ਜਿਸ ਨੂੰ ਖਤਮ ਕਰਨ ਦੀ ਬਜਾਏ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਇੱਕ ਅਜਿਹੇ ਚਿਹਰੇ ਨੂੰ ਮੁੱਖ ਮੰਤਰੀ ਐਲਾਨ ਦਿੱਤਾ ਹੈ, ਜੋ ਹਮੇਸ਼ਾ ਸ਼ਰਾਬੀ ਰਹਿੰਦਾ ਹੈ। ਪੰਜਾਬ ਦੇ ਲੋਕ ਨਸ਼ਿਆਂ ਤੋਂ ਅਜ਼ਾਦੀ ਚਾਹੁੰਦੇ ਹਨ, ਨਸ਼ੇੜੀ ਲੀਡਰ ਨਹੀਂ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ।

ਡਾ: ਸੁਭਾਸ਼ ਸ਼ਰਮਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਥਲ ਸੈਨਾ ਦੇ ਸਾਬਕਾ ਮੁਖੀ ਤੇ ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਗਵਰਨਰ ਅਤੇ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਵਿਧਾਨ ਸਭਾ ਚੋਣ ਲੜਨ ਵਾਲੇ ਜਨਰਲ ਜੇ.ਜੇ. ਸਿੰਘ (ਪਟਿਆਲਾ), ਸਾਬਕਾ ਵਿਧਾਇਕ ਸ਼ਰਨਜੀਤ ਢਿੱਲੋਂ ਦੇ ਛੋਟੇ ਭਰਾ ਪੰਜਾਬ ਮਿਲਕ ਫੈਡ ਦੇ ਚੇਅਰਮੈਨ ਅਜਮੇਰ ਸਿੰਘ (ਲੁਧਿਆਣਾ), ਐਨ.ਐਸ.ਯੂ.ਆਈ ਦੇ ਸਾਬਕਾ ਸੂਬਾ ਮੰਤਰੀ ਅਤੇ ਯੂਥ ਵਿਕਾਸ ਬੋਰਡ ਪੰਜਾਬ ਦੇ ਜਨਰਲ ਸਕੱਤਰ ਕਰਨ ਲਹਿਲ (ਮਾਨਸਾ), ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਜਥੇਬੰਦਕ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਮੈਂਬਰ ਐਡਵੋਕੇਟ ਸੁਰਿੰਦਰਪਾਲ ਸਿੰਘ ਆਹਲੂਵਾਲੀਆ (ਚੰਡੀਗੜ੍ਹ), ਰਣਵੀਰ ਕਾਲਜ ਸੰਗਰੂਰ ਦੇ ਪ੍ਰਧਾਨ ਵਿਸ਼ਾਲ (ਸੰਗਰੂਰ), ਸੰਗਰੂਰ ਦੇ ਸਮੂਹ ਸਕੂਲਾਂ ਦੇ ਪ੍ਰਧਾਨ ਗੁਰਵਿੰਦਰ ਸਿੰਘ (ਸੰਗਰੂਰ), ਸਾਬਕਾ ਡੀਜੀਪੀ ਸੀਆਰਪੀਐਫ ਅਤੇ ਆਈ.ਜੀ.ਪੀ. ਕਸ਼ਮੀਰ ਅਤੇ ਐਸ.ਪੀ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਅਤੇ ਡੀ.ਟੀ.ਈ. ਆਫ਼ ਰੈਵੇਨਿਊ ਇੰਟੈਲੀਜੈਂਸ ਦੇ ਐਸ.ਪੀ. ਐੱਸ. ਐਸ. ਸੰਧੂ (ਪਟਿਆਲਾ), ਆਲ ਇੰਡੀਆ ਸਮਾਜਵਾਦੀ ਪਾਰਟੀ ਦੇ ਸਾਬਕਾ ਯੂਥ ਜਨਰਲ ਸਕੱਤਰ ਬਿਹਾਰ, ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਪੂਰਵਾਂਚਲ ਉੜੀਸਾ ਅਤੇ ਮੱਧ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ ਦੇ ਇੰਚਾਰਜ ਬਣ 2003 ਦੀਆਂ ਵਿਧਾਨ ਸਭਾ ਚੋਣਾਂ ਵਿੱਚ 8 ਸੀਟਾਂ ਜਿੱਤਾਉਨ ਅਤੇ ਬਿਹਾਰ ਵਿੱਚ ਇੰਚਾਰਜ ਬਣ 2004 ਵਿੱਚ 5. ਸੀਟ ਜਿਤਾਉਣ ਵਾਲੇ ਬਲਰਾਮ ਸਿੰਘ ਯਾਦਵ ਅਤੇ ਸਮਾਜ ਸੇਵੀ ਅਮਰਜੀਤ ਸਿੰਘ (ਮੁਹਾਲੀ) ਆਪਣੇ ਸਾਥੀਆਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਇਹਨਾਂ ਨੂੰ ਪਾਰਟੀ ਵਿੱਚ ਬੰਦਾ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾI ਉਧਰ ਭਾਜਪਾ ‘ਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਕੇਂਦਰੀ ਅਤੇ ਸੋਬਾਈ ਲਿਦਾਰ੍ਸ਼ਿਪ ਵਲੋਂ ਉਹਨਾਂ ‘ਤੇ ਜਤਾਏ ਭਰੋਸੇ ‘ਤੇ ਖਰਾ ਉਤਰਨ ਦੀ ਗੱਲ ਕਹੀI

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...