September 22, 2026, 12:02 pm
----------- Advertisement -----------
HomeNewsBreaking Newsਸਾਬਕਾ ਦਿੱਗਜ ਕਾਂਗਰਸੀ ਆਗੂ ਜੋਗਿੰਦਰ ਮਾਨ 'ਆਪ' 'ਚ ਸ਼ਾਮਿਲ

ਸਾਬਕਾ ਦਿੱਗਜ ਕਾਂਗਰਸੀ ਆਗੂ ਜੋਗਿੰਦਰ ਮਾਨ ‘ਆਪ’ ‘ਚ ਸ਼ਾਮਿਲ

Published on

----------- Advertisement -----------

ਚੰਡੀਗੜ੍ਹ, 15 ਜਨਵਰੀ 2022- ਬੀਤੇ ਦਿਨ ਕਾਂਗਰਸ ਛੱਡਣ ਦਾ ਐਲਾਨ ਕਰਨ ਵਾਲੇ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੋਗਿੰਦਰ ਸਿੰਘ ਮਾਨ ਨੂੰ ਪਾਰਟੀ ‘ਚ ਸ਼ਾਮਿਲ ਕੀਤਾ ਅਤੇ ਪਾਰਟੀ ਵਿਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ।

ਬੀਤੇ ਦਿਨ ਕਾਂਗਰਸ ਪਾਰਟੀ ਦੇ ਪਿਛਲੇ 50 ਸਾਲ ਤੋਂ ਵਫ਼ਾਦਾਰ ਰਹੇ ਅਤੇ ਪੰਜਾਬ ਦੀ ਦਲਿਤ ਸਿਆਸਤ ਦਾ ਇਕ ਵੱਡਾ ਚਿਹਰਾ ਜੋਗਿੰਦਰ ਸਿੰਘ ਮਾਨ ਨੇ ਪਾਰਟੀ ਛੱਡ ਦਿੱਤੀ ਸੀ। ਤਿੰਨ ਵਾਰ ਦੇ ਵਿਧਾਇਕ ਸਨ। ਉਹ 1985, 1992 ਅਤੇ 2002 ਵਿੱਚ ਫ਼ਗਵਾੜਾ ਤੋ ਵਿਧਾਇਕ ਬਣੇ ਸਨ ਅਤੇ ਉਹ ਚਾਰ ਮੁੱਖ ਮੰਤਰੀਆਂ ਦੀਆਂ ਵਜ਼ਾਰਤਾਂ ਵਿੱਚ ਮੰਤਰੀ ਰਹੇ ਸਨ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀਆਂ ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ, ਰਜਿੰਦਰ ਕੌਰ ਭੱਠਲ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਮੰਤਰੀ ਵਜੋਂ ਸੇਵਾ ਨਿਭਾਈ ਸੀ।

ਮਾਨ ਨੇ ਕਿਹਾ ਸੀ ਕਿ ਕਾਂਗਰਸ ਵੱਲੋਂ ਡਾ.ਬੀ.ਆਰ.ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਅਤੇ ਫ਼ਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਦੇ ਫ਼ੈਸਲੇ ਤੋਂ ਦੁਖ਼ੀ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...