September 5, 2026, 11:31 pm
----------- Advertisement -----------
HomeNewsBreaking Newsਮਹਾਤਮਾ ਗਾਂਧੀ ਬਾਰੇ ਅਪਸ਼ਬਦ ਬੋਲਣ ਵਾਲਾ ਕਾਲੀਚਰਨ ਗ੍ਰਿਫ਼ਤਾਰ

ਮਹਾਤਮਾ ਗਾਂਧੀ ਬਾਰੇ ਅਪਸ਼ਬਦ ਬੋਲਣ ਵਾਲਾ ਕਾਲੀਚਰਨ ਗ੍ਰਿਫ਼ਤਾਰ

Published on

----------- Advertisement -----------
  • ਪੁਲਿਸ ਨੇ ਕਿਰਾਏ ਦੇ ਮਕਾਨ ‘ਚੋਂ ਲੁਕੇ ਹੋਏ ਨੂੰ ਕੀਤਾ ਗ੍ਰਿਫ਼ਤਾਰ

ਮੱਧ ਪ੍ਰਦੇਸ਼, 30 ਦਸੰਬਰ 2021 – ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਅਪਸ਼ਬਦ ਬੋਲਣ ਵਾਲੇ ਕਾਲੀਚਰਨ ਮਹਾਰਾਜ ਨੂੰ ਪੁਲਿਸ ਵੱਲੋਂ ਮੱਧ ਪ੍ਰਦੇਸ਼ ਦੇ ਖਜੂਰਾਹੋ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਰਾਏਪੁਰ ਪੁਲਸ ਨੇ ਵੀਰਵਾਰ ਨੂੰ ਕਾਲੀਚਰਨ ਮਹਾਰਾਜ ਨੂੰ ਗ੍ਰਿਫਤਾਰ ਕੀਤਾ ਹੈ। ਉਸਦੇ ਖਿਲਾਫ ਰਾਏਪੁਰ, ਪੁਣੇ ਅਤੇ ਅਕੋਲਾ ‘ਚ ਮਾਮਲੇ ਦਰਜ ਕੀਤੇ ਗਏ ਸਨ। ਮਹਾਤਮਾ ਗਾਂਧੀ ਦੇ ਖਿਲਾਫ ਬਿਆਨਬਾਜ਼ੀ ਕਰਨ ਤੋਂ ਬਾਅਦ ਤੋਂ ਉਹ ਫਰਾਰ ਸੀ।

ਰਾਏਪੁਰ ਪੁਲਿਸ ਨੇ ਉਸ ਨੂੰ ਵੀਰਵਾਰ ਤੜਕੇ 4 ਵਜੇ ਖਜੂਰਾਹੋ ਤੋਂ 25 ਕਿਲੋਮੀਟਰ ਦੂਰ ਬਾਗੇਸ਼ਵਰ ਧਾਮ ਵਿੱਚ ਕਿਰਾਏ ਦੇ ਮਕਾਨ ਤੋਂ ਗ੍ਰਿਫ਼ਤਾਰ ਕੀਤਾ। ਦੱਸਿਆ ਜਾ ਰਿਹਾ ਹੈ ਕਿ ਕਾਲੀਚਰਨ ਨੇ ਆਪਣੇ ਲੁਕਣ ਲਈ ਇੱਕ ਝੌਂਪੜੀ ਵੀ ਬੁੱਕ ਕਰਵਾਈ ਸੀ। ਹੁਣ ਰਾਏਪੁਰ ਪੁਲਿਸ ਉਸ ਨੂੰ ਛੱਤੀਸਗੜ੍ਹ ਲੈ ਕੇ ਜਾਵੇਗੀ।

ਸ਼ਨੀਵਾਰ ਨੂੰ ਰਾਏਪੁਰ ‘ਚ ਧਰਮ ਸੰਸਦ ਦੀ ਸਮਾਪਤੀ ‘ਤੇ ਮਹਾਰਾਸ਼ਟਰ ਤੋਂ ਆਏ ਕਾਲੀਚਰਨ ਨੇ ਸਟੇਜ ਤੋਂ ਗਾਂਧੀ ਜੀ ਬਾਰੇ ਗਲਤ ਗੱਲਾਂ ਕਹੀਆਂ ਸਨ। ਉਸ ਨੇ ਕਿਹਾ ਸੀ ਕਿ ਇਸਲਾਮ ਦਾ ਉਦੇਸ਼ ਰਾਜਨੀਤੀ ਰਾਹੀਂ ਰਾਸ਼ਟਰ ‘ਤੇ ਕਬਜ਼ਾ ਕਰਨਾ ਹੈ। 1947 ਵਿੱਚ ਅਸੀਂ ਆਪਣੀਆਂ ਅੱਖਾਂ ਨਾਲ ਦੇਖਿਆ ਕਿ ਕਿਵੇਂ ਪਾਕਿਸਤਾਨ ਅਤੇ ਬੰਗਲਾਦੇਸ਼ ਉੱਤੇ ਕਬਜ਼ਾ ਕੀਤਾ ਗਿਆ ਸੀ। ਮੋਹਨਦਾਸ ਕਰਮਚੰਦ ਗਾਂਧੀ ਨੇ ਉਸ ਸਮੇਂ ਦੇਸ਼ ਨੂੰ ਤਬਾਹ ਕਰ ਦਿੱਤਾ ਸੀ। ਨੱਥੂਰਾਮ ਗੋਡਸੇ ਨੂੰ ਸਲਾਮ, ਜਿਸਨੇ ਉਸਨੂੰ ਮਾਰਿਆ।

ਗ੍ਰਿਫਤਾਰੀ ਤੋਂ ਪਹਿਲਾਂ ਕਾਲੀਚਰਨ ਦਾ ਬਿਆਨ ਸਾਹਮਣੇ ਆਇਆ ਸੀ। ਇਸ ਵਿੱਚ ਉਹ ਕਹਿ ਰਿਹਾ ਹੈ- ਗਾਂਧੀ ਬਾਰੇ ਬੋਲਣ ਕਰਕੇ ਲਈ ਮੇਰੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ, ਮੈਨੂੰ ਇਸ ਦਾ ਕੋਈ ਪਛਤਾਵਾ ਨਹੀਂ ਹੈ। ਮੈਂ ਗਾਂਧੀ ਨੂੰ ਨਫ਼ਰਤ ਕਰਦਾ ਹਾਂ, ਮੇਰੇ ਦਿਲ ਵਿੱਚ ਗਾਂਧੀ ਲਈ ਨਫ਼ਰਤ ਹੈ। ਆਪਣੇ ਤਾਜ਼ਾ ਬਿਆਨ ‘ਚ ਕਾਲੀਚਰਨ ਨੇ ਗੋਡਸੇ ਨੂੰ ਮਹਾਤਮਾ ਦੱਸਦੇ ਹੋਏ ਕਿਹਾ ਕਿ ਮੈਂ ਗੋਡਸੇ ਨੂੰ ਹਰ ਹਾਲ ‘ਚ ਪ੍ਰਣਾਮ ਕਰਦਾ ਹਾਂ ਅਤੇ ਉਨ੍ਹਾਂ ਦੇ ਚਰਨਾਂ ‘ਚ ਪ੍ਰਣਾਮ ਕਰਦਾ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...