June 1, 2026, 9:51 pm
----------- Advertisement -----------
HomeNewsBreaking Newsਸ੍ਰੀ ਮੁਕਤਸਰ ਸਾਹਿਬ: ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਨਾਮਜ਼ਦਗੀ ਪੱਤਰ ਕਰਵਾਇਆ...

ਸ੍ਰੀ ਮੁਕਤਸਰ ਸਾਹਿਬ: ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਨਾਮਜ਼ਦਗੀ ਪੱਤਰ ਕਰਵਾਇਆ ਦਾਖ਼ਲ

Published on

----------- Advertisement -----------

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਇਸ ਤੋਂ ਪਹਿਲਾ ਚੋਣਾਂ ਲਈ ਨਾਮਜ਼ਦਗੀ ਦਾਖਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਗਈ ਹੈ ਜੋ ਕਿ 1 ਫਰਵਰੀ ਤੱਕ ਜਾਰੀ ਰਹੇਗੀ। ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ ਹੈ।
ਉਨ੍ਹਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਸ੍ਰੀ ਮੁਕਤਸਰ ਸਾਹਿਬ ਦੇ ਮਿੰਨੀ ਸਕੱਤਰੇਤ ਵਿਖੇ ਐੱਸ. ਡੀ. ਐੱਮ. ਕਮ ਰਿਟਰਨਿੰਗ ਅਫਸਰ ਸਵਰਣਜੀਤ ਕੌਰ ਕੋਲ ਦਾਖ਼ਲ ਕਰਵਾਏ ਹਨ। ਇਸ ਦੌਰਾਨ ਕੋਰੋਨਾ ਦੇ ਚੱਲਦਿਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਪੂਰੀ ਤਰ੍ਹਾਂ ਪਾਲਣ ਕੀਤਾ ਗਿਆ। ਉਮੀਦਵਾਰ ਦੇ ਨਾਲ ਸਿਰਫ ਦੋ ਵਿਅਕਤੀ ਹੀ ਨਾਮਜ਼ਦਗੀ ਪਰਚਾ ਦਾਖ਼ਲ ਕਰਵਾਉਣ ਲਈ ਜਾਣ ਦਿੱਤੇ ਗਏ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ ਅਤੇ ਵਾਪਸੀ ਦੀ ਆਖਰੀ ਮਿਤੀ 4 ਫਰਵਰੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...