October 3, 2026, 5:53 am
----------- Advertisement -----------
HomeNewsBreaking Newsਕੇਜਰੀਵਾਲ ਪੰਜਾਬ ਲਈ ਕੋਰੋਨਾ ਤੋਂ ਘੱਟ ਨਹੀਂ, ਸਾਨੂੰ ਅਜਿਹੀ ਬਿਮਾਰੀ ਨਹੀਂ ਚਾਹੀਦੀ...

ਕੇਜਰੀਵਾਲ ਪੰਜਾਬ ਲਈ ਕੋਰੋਨਾ ਤੋਂ ਘੱਟ ਨਹੀਂ, ਸਾਨੂੰ ਅਜਿਹੀ ਬਿਮਾਰੀ ਨਹੀਂ ਚਾਹੀਦੀ – ਚੰਨੀ

Published on

----------- Advertisement -----------

ਚੰਡੀਗੜ੍ਹ, 5 ਜਨਵਰੀ 2022 – ਪੰਜਾਬ ‘ਚ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਸਿਰ ‘ਤੇ ਹਨ। ਇਸ ਵਿਚਕਾਰ ਲੀਡਰਾਂ ਦੀ ਜ਼ੁਬਾਨੀ ਜੰਗ ਪੰਜਾਬ ਦੀਆਂ ਚੋਣਾਂ ਤੋਂ ਪਹਿਲਾਂ ਜਾਰੀ ਹੈ। ਇਸ ਵਿਚਕਾਰ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਜੀਤ ਸਿੰਘ ਚੰਨੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਲਈ ਕੋਰੋਨਾ ਬਿਮਾਰੀ ਦੱਸਿਆ ਹੈ। ਚੰਨੀ ਨੇ ਕਿਹਾ ਕਿ ਸਾਨੂੰ ਬਾਹਰੋਂ ਆਉਣ ਵਾਲੀ ਅਜਿਹੀ ਕੋਈ ਬਿਮਾਰੀ ਲੈਣ ਦੀ ਜ਼ਰੂਰਤ ਨਹੀਂ ਹੈ।

ਦੱਸ ਦੇਈਏ ਕਿ ਬੀਤੇ ਦਿਨ ਅਰਵਿੰਦਰ ਕੇਜਰੀਵਾਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ਜਿਸ ਬਾਰੇ ਕੇਜਰੀਵਾਲ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ। ਕੇਜਰੀਵਾਲ ਲਗਾਤਾਰ ਪੰਜਾਬ, ਯੂਪੀ, ਉਤਰਾਖੰਡ ਅਤੇ ਗੋਆ ਦੇ ਚੋਣ ਦੇ ਟੂਰ ਕਰ ਰਹੇ ਸਨ।

ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ‘ਚ ਇੱਕ ਰੈਲੀ ਦੌਰਾਨ ਕਿਹਾ ਸੀ ਕਿ ਉਹਨਾਂ ਨੇ ਕੇਜਰੀਵਾਲ ਨੂੰ ਮੰਗਲਵਾਰ ਨੂੰ ਖੁਦ ਫੋਨ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਸੀ ਅਤੇ ਉਨ੍ਹਾਂ ਅਰਦਾਸ ਕੀਤੀ ਕਿ ਉਹ ਜਲਦੀ ਠੀਕ ਹੋ ਜਾਣ। ਪਰ ਅਰਵਿੰਦ ਕੇਜਰੀਵਾਲ ਪੰਜਾਬ ਲਈ ਕਿਸੇ ਕੋਰੋਨਾ ਤੋਂ ਘੱਟ ਨਹੀਂ ਹਨ।

ਸੀ ਐਮ ਚੰਨੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਬਾਹਰ ਤੋਂ ਆ ਕੇ ਪੰਜਾਬ ‘ਚ ਰਾਜ ਕਰਨਾ ਚਾਹੁੰਦੇ ਹਨ। ਪਰ ਸਾਨੂੰ ਅਜਿਹਾ ਕੋਰੋਨਾ ਲੈਣ ਦੀ ਜ਼ਰੂਰਤ ਨਹੀਂ ਹੈ। ਸਾਨੂੰ ਅਜਿਹੀ ਬਿਮਾਰੀ ਨਹੀਂ ਲੈਣੀ ਚਾਹੀਦੀ ਜਿਹੜੀ ਬਾਹਰੋਂ ਆ ਕੇ ਲੱਗ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...