ਚੰਡੀਗੜ੍ਹ : – ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਆਖਰੀ ਸੂਚੀ ਜਾਰੀ ਕਰਨ ਤੋਂ ਬਾਅਦ ਟਵੀਟ ਕੀਤਾ ਕਿ ਅਸੀਂ ਪਹਿਲਾਂ ਹੀ ਕਿਹਾ ਸੀ ਕਿ ਸਾਡੇ ਸਰਵੇਖਣ ਮੁਤਾਬਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਹਾਰ ਰਹੇ ਹਨ। ਕਾਂਗਰਸ ਵੱਲੋਂ ਚੰਨੀ ਲਈ ਦੂਜੀ ਸੀਟ ਦੇ ਐਲਾਨ ਨੇ ਸਾਬਤ ਕਰ ਦਿੱਤਾ ਹੈ ਕਿ ਸਾਡਾ ਸਰਵੇ ਸਹੀ ਹੈ।












