ਰਾਮਨਗਰੀ ਅਯੁੱਧਿਆ ‘ਚ 22 ਜਨਵਰੀ ਨੂੰ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਇਸ ਵਿਚਾਲੇ ਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਯੁੱਧਿਆ ‘ਚ ਹੋਣ ਵਾਲੇ ਪ੍ਰੋਗਰਾਮ ‘ਚ ਨਹੀਂ ਜਾਣਗੇ। ਉਨ੍ਹਾਂ ਕਿਹਾ ਹੈ ਕਿ ਉਹ 22 ਜਨਵਰੀ ਨੂੰ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਣਗੇ। ਪਰ ਉਨ੍ਹਾਂ ਕਿਹਾ ਕਿ 22 ਜਨਵਰੀ ਤੋਂ ਬਾਅਦ ਉਹ ਆਪਣੇ ਪਰਿਵਾਰ ਨਾਲ ਰਾਮਲਲਾ ਦੇ ਦਰਸ਼ਨਾਂ ਲਈ ਅਯੁੱਧਿਆ ਜਰੂਰ ਜਾਣਗੇ।
ਉਨ੍ਹਾਂ ਕਿਹਾ ਕਿ ਮੈਨੂੰ ਅਜੇ ਤੱਕ ਸੱਦਾ ਨਹੀਂ ਮਿਲਿਆ ਹੈ। ਮੈਂ ਆਪਣੇ ਪਰਿਵਾਰ ਨਾਲ 22 ਜਨਵਰੀ ਤੋਂ ਬਾਅਦ ਰਾਮਲਲਾ ਦੇ ਦਰਸ਼ਨਾਂ ਲਈ ਜਾਵਾਂਗਾ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਭਗਵਾਨ ਰਾਮਲਾਲ ਦੇ ਦਰਸ਼ਨਾਂ ਲਈ 22 ਜਨਵਰੀ ਤੋਂ ਬਾਅਦ ਆਪਣੇ ਪਰਿਵਾਰ ਨਾਲ ਅਯੁੱਧਿਆ ਜਾਣਗੇ। ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ‘ਚ ਸੱਦਾ ਦੇਣ ਦੇ ਸਵਾਲ ‘ਤੇ ਕੇਜਰੀਵਾਲ ਨੇ ਕਿਹਾ ਕਿ ਇਕ ਚਿੱਠੀ ਆਈ ਸੀ। ਇਸ ਤੋਂ ਬਾਅਦ ਅਸੀਂ ਉਨ੍ਹਾਂ ਨੂੰ ਫੋਨ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਅੰਤਿਮ ਸੱਦਾ ਦੇਣ ਆਏਗੀ।
ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ, “ਉਹ ਨਹੀਂ ਆਏ, ਪਰ ਇਸ ਨਾਲ ਕੋਈ ਫਰਕ ਨਹੀਂ ਪੈਂਦਾ। ਚਿੱਠੀ ‘ਚ ਉਨ੍ਹਾਂ ਲਿਖਿਆ ਕਿ ਬਹੁਤ ਸਾਰੇ ਵੀ.ਆਈ.ਪੀਜ਼ ਆਉਣਗੇ ਅਤੇ ਇਸ ਲਈ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਸਿਰਫ ਇਕ ਵਿਅਕਤੀ ਨੂੰ ਹੀ ਇਜਾਜ਼ਤ ਦਿੱਤੀ ਗਈ ਹੈ।” ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ 22 ਜਨਵਰੀ (ਪ੍ਰਾਣ ਪ੍ਰਤਿਸ਼ਠਾ ਸਮਾਰੋਹ) ਤੋਂ ਬਾਅਦ ਆਪਣੇ ਮਾਤਾ-ਪਿਤਾ, ਪਤਨੀ ਅਤੇ ਬੱਚਿਆਂ ਨਾਲ ਦਰਸ਼ਨਾਂ ਲਈ ਜਾਵਾਂਗਾ।”
----------- Advertisement -----------
22 ਜਨਵਰੀ ਤੋਂ ਬਾਅਦ ਪਰਿਵਾਰ ਸਮੇਤ ਅਯੁੱਧਿਆ ਜਾਣਗੇ ਕੇਜਰੀਵਾਲ
Published on
----------- Advertisement -----------
----------- Advertisement -----------












