ਕਿਸਾਨ ਅੰਦੋਲਨ ਨੂੰ ਚਲਦਿਆਂ ਅੱਜ ਇਕ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਦਸ ਦਈਏ ਕਿ ਕਿਸਾਨ ਅੰਦੋਲਨ ਅੱਜ ਸ਼ਾਮ ਨੂੰ ਖਤਮ ਹੋ ਜਾਵੇਗਾ। ਇਸ ਲਈ ਕਿਸਾਨ ਜਥੇਬੰਦੀਆਂ ਦੀ ਸਹਿਮਤੀ ਬਣ ਚੁੱਕੀ ਹੈ। ਉਨ੍ਹਾਂ ਨੂੰ ਕਿਸਾਨਾਂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਅਧਿਕਾਰਤ ਪੱਤਰ ਵੀ ਮਿਲ ਗਿਆ ਹੈ। ਸ਼ਾਮ 5.30 ਵਜੇ ਸਟੇਜ ਤੋਂ ਮੋਰਚਾ ਫਤਹਿ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਮੱਦੇਨਜ਼ਰ ਕਿਸਾਨਾਂ ਨੇ ਸਿੰਘੂ ਸਰਹੱਦ ‘ਤੇ ਟੈਂਟ ਪੁੱਟਣੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਇਲਾਵਾ ਵਾਪਸੀ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਕਿਸਾਨਾਂ ਨੇ ਆਪਣਾ ਕਿਸਾਨ ਅੰਦੋਲਨ ਸਮਾਪਤ ਕਰਨ ਤੋਂ ਬਾਅਦ ਆਪਣੇ ਪ੍ਰੋਗਰਾਮ ਜਾਰੀ ਕੀਤੇ…..
- 9 ਦਸੰਬਰ ਨੂੰ ਸ਼ਾਮ 5:50 ਵਜੇ ਸਿੰਘੂ ਬਾਰਡਰ ਦੀ ਸਟੇਜ ਤੋਂ ਹੋਵੇਗੀ ਫਤਿਹ ਅਰਦਾਸ
- 11 ਦਸੰਬਰ ਨੂੰ ਕਿਸਾਨ ਵਾਪਸੀ ਕਰਨਗੇ
- ਪੰਜਾਬ ਦੀਆਂ 32 ਜਥੇਬੰਦੀਆਂ ਵੱਲੋਂ 13 ਦਸੰਬਰ ਨੂੰ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜਿੱਤ ਲਈ ਸ਼ੁਕਰਾਨਾ ਅਰਦਾਸ ਕੀਤੀ ਜਾਵੇਗੀ
- 15 ਦਸੰਬਰ ਨੂੰ ਪੰਜਾਬ ‘ਚੋਂ ਚੱਲ ਰਹੇ ਸਾਰੇ ਧਰਨੇ ਸਮਾਪਤ ਕੀਤੇ ਜਾਣਗੇ
ਸੰਯੁਕਤ ਕਿਸਾਨ ਮੋਰਚਾ ਦੀ 5 ਮੈਂਬਰੀ ਹਾਈ ਪਾਵਰ ਕਮੇਟੀ ਦੇ ਮੈਂਬਰ ਅਸ਼ੋਕ ਧਵਲੇ ਨੇ ਕਿਹਾ ਕਿ ਸਾਨੂੰ ਕੇਂਦਰ ਸਰਕਾਰ ਤੋਂ ਮੰਗ ਨੂੰ ਮਨਜ਼ੂਰੀ ਦੇਣ ਲਈ ਅਧਿਕਾਰਤ ਪੱਤਰ ਮਿਲਿਆ ਹੈ। ਹੁਣ ਐਸ.ਕੇ.ਐਮ ਦੀ ਮੀਟਿੰਗ ਵਿੱਚ ਇਸ ਦਾ ਫੈਸਲਾ ਕੀਤਾ ਜਾਵੇਗਾ। ਪੰਜਾਬ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਸਾਰੇ ਆਗੂਆਂ ਨੇ ਆਪਣੀਆਂ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਅੰਦੋਲਨ ਖ਼ਤਮ ਕਰਨ ਦੀ ਗੱਲ ਸਪਸ਼ਟ ਕੀਤੀ ਹੈ।