September 15, 2026, 4:13 pm
----------- Advertisement -----------
HomeNewsBreaking Newsਗਾਂਧੀ ਪਰਿਵਾਰ 1984 ਦੇ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਆਗੂਆਂ ਨੂੰ ਸਿਖ਼ਰਲੀਆਂ ਪੋਸਟਾਂ...

ਗਾਂਧੀ ਪਰਿਵਾਰ 1984 ਦੇ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਆਗੂਆਂ ਨੂੰ ਸਿਖ਼ਰਲੀਆਂ ਪੋਸਟਾਂ ’ਤੇ ਲਾਉਣ ਲਈ ਪੱਬਾਂ ਭਾਰ – ਮਜੀਠੀਆ

Published on

----------- Advertisement -----------
  • ਹੈਰਾਨੀ ਪ੍ਰਗਟਾਈ ਕਿ ਨਾ ਤਾਂ ਮੁੱਖ ਮੰਤਰੀ, ਨਾ ਗ੍ਰਹਿ ਮੰਤਰੀ ਤੇ ਨਾ ਨਵਜੋਤ ਸਿੱਧੂ ਨੇ ਅਜੈ ਮਾਕਣ ਦੀ ਸਿਖ਼ਰਲੀ ਕਮੇਟੀ ਵਿਚ ਨਿਯੁਕਤੀ ’ਤੇ ਇਤਰਾਜ਼ ਪ੍ਰਗਟਾਇਆ

ਚੰਡੀਗੜ੍ਹ, 8 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਗਾਂਧੀ ਪਰਿਵਾਰ 1984 ਦੇ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਪਾਰਟੀ ਵਿਚ ਸਿਖਰਲੀਆਂ ਪੋਸਟਾਂ ’ਤੇ ਲਾਉਣ ਲਈ ਪੱਬਾਂ ਭਾਰ ਹੋਇਆ ਪਿਆ ਹੈ ਤੇ ਪਾਰਟੀ ਨੇ ਕਿਹਾ ਕਿ ਇਸ ਨਾਲ ਸਿੱਖ ਕੌਮ ਨੂੰ ਸਪਸ਼ਟ ਸੰਕੇਤ ਦਿੱਤਾ ਗਿਆ ਹੈ ਕਿ ਪਾਰਟੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਚੋਣ ਵਾਸਤੇ ਬਣਾਈ ਪਾਰਟੀ ਦੀ ਸਕਰੀਨਿੰਗ ਕਮੇਟੀ ਦੇ ਅਜੈ ਮਾਕਣ ਵਰਗੇ ਤੱਤਾਂ ਨੁੰ ਮੁਖੀ ਲਗਾ ਕੇ ਇਹਨਾਂ ਦੀ ਸਰਪ੍ਰਸਤੀ ਕਰਦੀ ਰਹੇਗੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਕ ਪਾਸੇ ਤਾਂ ਕਾਂਗਰਸ ਦੇ ਸੀਨੀਅਰ ਆਗੂ ਸੱਜਣ ਕੁਮਾਰ ਦੇ ਖਿਲਾਫ ਅਦਾਲਤ ਵਿਚ ਦੋਸ਼ ਆਇਦ ਕੀਤੇ ਜਾ ਰਹੇ ਹਨ ਤੇ ਦੂਜੇ ਪਾਸੇ ਗਾਂਧੀ ਪਰਿਵਾਰ ਨੇ ਲਲਿਤ ਮਾਕਣ ਜਿਸਨੇ ਸਿੰਖਾਂ ਦੀਆਂ ਜਾਇਦਾਦਾਂ ਤੇ ਗੁਰਦੁਆਰਾ ਸਾਹਿਬਾਨ ਸਾੜਨ ਤੋਂ ਇਲਾਵਾ ਹਜ਼ਾਰਾਂ ਸਿੱਖਾਂ ਨੂੰ ਬੇਰਹਿਮੀ ਨਾਲ ਮਾਰਨ ਵਾਲੀਆਂ ਭੀੜਾਂ ਦੀ ਅਗਵਾਈ ਕੀਤੀ, ਦੇ ਪਰਿਵਾਰ ਨੂੰ ਅਹੁਦੇ ਦੇ ਕੇ ਨਿਵਾਜ ਰਿਹਾ ਹੈ। ਉਹਨਾਂ ਕਿਹਾ ਕਿ ਇਸ ਨਾਲ ਗਾਂਧੀ ਪਰਿਵਾਰ ਤੇ ਕਾਂਗਰਸ ਹਾਈ ਕਮਾਂਡ ਦੇ ਸਿੱਖਾਂ ਅਤੇ ਉਹਨਾਂ ਦੀਆਂ ਭਾਵਨਾਵਾਂ ਪ੍ਰਤੀ ਚਿੰਤਾ ਬਾਰੇ ਸਪਸ਼ਟ ਸੰਕੇਤ ਮਿਲ ਜਾਂਦੇ ਹਨ। ਉਹਨਾਂ ਕਿਹਾ ਕਿ ਪੀਪਲਜ਼ ਯੂਨੀਅਨ ਫਾਰ ਸਿਵਲ ਲਿਬਰਟੀਜ਼ ਨੇ ਸਿੱਖਾਂ ਖਿਲਾਫ ਭੀੜਾਂ ਦੀ ਅਗਵਾਈ ਕਰਨ ਵਾਲੇ 227 ਵਿਅਕਤੀਆਂ ਦੇ ਨਾਂ ਨਸ਼ਰ ਕੀਤੇ ਸਨ ਤੇ ਇਹਨਾਂ ਵਿਚ ਲਲਿਤ ਮਾਕਣ ਦਾ ਨਾਂ ਤੀਜੇ ਨੰਬਰ ’ਤੇ ਸੀ।

ਉਹਨਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਗਾਂਧੀ ਪਰਿਵਾਰ ਦੀ ਨੀਤੀ ਉਹਨਾਂ ਆਗੂਆਂ ਨੁੰ ਅਹੁਦੇ ਦੇ ਕੇ ਨਿਵਾਜਣ ਦੀ ਹੈ ਜਿਹਨਾਂ ਨੇ 1984 ਵਿਚ ਸਿੱਖਾਂ ਦਾ ਕਤਲੇਆਮ ਕਰਨ ਵਾਲੀਆਂ ਭੀੜਾਂ ਦੀ ਅਗਵਾਈ ਕੀਤੀ ਤੇ ਅਜਿਹੇ ਆਗੂਆਂ ਨੁੰ ਵਾਰ ਵਾਰ ਅਹੁਦੇ ਦਿੱਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਨੀਤੀ ਦੇ ਖਿਲਾਫ ਸਿੱਖਾਂ ਵੱਲੋਂ ਵਾਰ ਵਾਰ ਰੋਸ ਪ੍ਰਗਟਾਉਣ ਦਾ ਗਾਂਧੀ ਪਰਿਵਾਰ ’ਤੇ ਕੋਈ ਅਸਰ ਨਹੀਂ ਪਿਆ ਤੇ ਇਹ ਗੱਲ ਹਾਲ ਹੀ ਵਿਚ ਜਗਦੀਸ਼ ਟਾਈਟਲਰ ਨੁੰ ਦਿੱਲੀ ਵਿਚ ਪਾਰਟੀ ਦੀ ਉਚ ਪੱਧਰੀ ਕਮੇਟੀ ਵਿਚ ਨਿਯੁਕਤ ਕਰਨ ਤੋਂ ਸਾਬਤ ਹੋ ਜਾਂਦੀ ਹੈ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਅਜੈ ਮਾਕਣ ਨੂੰ ਪੰਜਾਬ ਵਿਚ ਉਮੀਦਵਾਰਾਂ ਦੀ ਚੋਣ ਕਰਨ ਵਾਲੀ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਕੇ ਕੀ ਸੰਦੇਸ਼ ਦੇਣਾ ਚਾਹੁੰਦੀ ਹੈ ? ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਅਜਿਹੀਆਂ ਨਿਯੁਕਤੀਆਂ ਕਰ ਕੇ ਫਿਰਕੂ ਸ਼ਾਂਤੀ ਭੰਗ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਗਾਂਧੀ ਪਰਿਵਾਰ ਆਪਣੀ ਸਦੀਆਂ ਪੁਰਾਣੀ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾ ਰਿਹਾ ਹੈ ਤਸਮਾਜ ਦੇ ਵੱਖ ਵੱਖ ਵਰਗਾਂ ਦੀਆਂ ਭਾਵਨਾਵਾਂ ਭੜਕਾ ਕੇ ਸਮਾਜ ਵਿਚ ਵੰਡੀਆਂ ਪਾਉਣਾ ਚਾਹੁੰਦਾ ਹੈ।

ਮਜੀਠੀਆ ਨੇ ਇਸ ਗੱਲ ’ਤੇ ਵੀ ਹੈਰਾਨੀ ਪ੍ਰਗਟ ਕੀਤੀ ਕਿ ਨਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਾ ਹੀ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਨਾ ਹੀ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਮਾਕਣ ਦੀ ਨਿਯੁਕਤੀ ਦਾ ਵਿਰੋਧ ਕੀਤਾ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਹ ਆਗੂ ਆਪਣੇ ਹਿੱਤਾਂ ਦੀ ਖਾਤਰ ਸਿੱਖਾਂ ਦੇ ਹਿੱਤਾਂ ਦੀ ਕੁਰਬਾਨੀ ਦੇਣ ਵਾਸਤੇ ਤਿਆਰ ਹਨ। ਉਹਨਾਂ ਕਿਹਾ ਕਿ ਇਹ ਸਿਖ਼ਰਲੇ ਕੁਰਸੀਆਂ ’ਤੇ ਨਿਯੁਕਤੀ ਵਾਸਤੇ ਮੌਕਾ ਨਹੀਂ ਖੁੰਝਾਉਣਾ ਚਾਹੁੰਦੇ ਤੇ ਇਹਨਾਂ ਅਹੁਦਿਆਂ ’ਤੇ ਨਿਯੁਕਤੀ ਤਾਂ ਹੀ ਸੰਭਵ ਹੈ ਜੇਕਰ ਉਹ ਗਾਂਧੀ ਪਰਿਵਾਰ ਦੀ ਜੀ ਹਜ਼ੂਰੀ ਕਰਨ। ਉਹਨਾਂ ਕਿਹਾ ਕਿ ਇਹਨਾਂ ਨੇ ਮੌਕਾਪ੍ਰਸਤੀ ਤੇ ਲਾਲਚ ਦਾ ਸ਼ਿਖਰ ਵਿਖਾ ਦਿੱਤਾ ਹੈ।

ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਕਦੇ ਵੀ ਆਪਣੇ ਸਵੈ ਮਾਣ ਦਾ ਇਹ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਉਹਨਾਂ ਕਿਹਾ ਕਿ ਅਸੀਂ ‘ਬੱਚਾ ਬਰਦਾਰ ਕਾ, ਦੇਸ਼ ਕੇ ਗੱਦਾਰ ਕਾ’ ਦਾ ਨਾਅਰਾ ਕਦੇ ਨਹੀਂ ਭੁੱਲ ਸਕਦੇ ਜੋ ਇਹਨਾਂ ਕਾਂਗਰਸੀ ਆਗੂਆਂ ਨੇ ਚਲਾਇਆ ਤੇ ਨਾ ਹੀ ਅਸੀਂ ਇਹ ਭੁੱਲ ਸਕਦੇ ਹਾਂ ਕਿ ਇਹ ਕਾਂਗਰਸੀ ਆਗੂ ਹੀ ਦਿੱਲੀ ਵਿਚ ਦੁਨੀਆਂ ਦੀ ਸਭ ਤੋਂ ਵੱਡੀ ਵਿਧਵਾ ਕਲੌਨੀ ਬਣਾਉਣ ਲਈ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਵੰਡ ਪਾਊ ਰਾਜਨੀਤੀ ਨੂੰ ਲੋਕ ਰੱਦ ਕਰ ਦੇਣਗੇ ਉਹ ਅਕਾਲੀ ਦਲ ਨਾਲ ਡੱਟਣਗੇ ਜੋ ਸ਼ਾਂਤੀ ਤੇ ਫਿਰਕੂ ਸਦਭਾਵਨਾ ਪ੍ਰਤੀ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...