September 3, 2026, 2:41 am
----------- Advertisement -----------
HomeNewsBreaking Newsਦਿੱਲੀ ਅਤੇ ਪੰਜਾਬ ਵਿਚਾਲੇ ਹੋਇਆ 'ਨੋਲੇਜ਼ ਸ਼ੇਅਰਿੰਗ ਐਗਰੀਮੈਂਟ', ਲਾਗੂ ਹੋਵੇਗਾ 'ਦਿੱਲੀ ਮਾਡਲ'

ਦਿੱਲੀ ਅਤੇ ਪੰਜਾਬ ਵਿਚਾਲੇ ਹੋਇਆ ‘ਨੋਲੇਜ਼ ਸ਼ੇਅਰਿੰਗ ਐਗਰੀਮੈਂਟ’, ਲਾਗੂ ਹੋਵੇਗਾ ‘ਦਿੱਲੀ ਮਾਡਲ’

Published on

----------- Advertisement -----------

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਦਿੱਲੀ ਅਤੇ ਪੰਜਾਬ ਦਰਮਿਆਨ ਨੋਲੇਜ਼ ਸ਼ੇਅਰਿੰਗ ਐਗਰੀਮੈਂਟ ਹੋਇਆ। ਕੇਜਰੀਵਾਲ ਨੇ ਕਿਹਾ ਕਿ ਇਹ ਸਮਝੌਤਾ ਭਾਰਤ ਦੇ ਇਤਿਹਾਸ ਵਿੱਚ ਇੱਕ ਵਿਲੱਖਣ ਘਟਨਾ ਹੈ। ਸਾਡਾ ਟੀਚਾ ਇੱਕ ਦੂਜੇ ਤੋਂ ਸਿੱਖਣਾ ਅਤੇ ਵਧਣਾ ਹੈ। ਇਹ ਇੱਕ ਵੱਡਾ ਵਿਕਾਸ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਂਝੀ ਪ੍ਰੈੱਸ ਕਾਨਫਰੰਸ ਕਰਦੇ ਹੋਏ। ਇਸ ਦੌਰਾਨ ਦਿੱਲੀ ਦੇ ਸੀਐਮ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਹੋਏ ਵਿਕਾਸ ਕਾਰਜਾਂ ਤੋਂ ਸਿੱਖ ਕੇ ਪੰਜਾਬ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਵਾਂਗ ਪੰਜਾਬ ਵਿੱਚ ਵੀ ਕੰਮ ਕੀਤਾ ਜਾਵੇਗਾ।

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਸਪਤਾਲਾਂ ਵਿੱਚ ਚੰਗੇ ਡਾਕਟਰ ਨਹੀਂ ਹਨ। ਇਸ ਕਾਨਫ਼ਰੰਸ ਦੌਰਾਨ ਦਿੱਲੀ ਅਤੇ ਪੰਜਾਬ ਦਰਮਿਆਨ ਸਮਝੌਤਾ ਵੀ ਕੀਤਾ ਗਿਆ ਹੈ। ਮਾਨ ਨੇ ਕਿਹਾ ਕਿ ਅਸੀਂ ਦਿੱਲੀ ਦੀਆਂ ਚੰਗੀਆਂ ਗੱਲਾਂ ਨੂੰ ਪੰਜਾਬ ਵਿੱਚ ਲਾਗੂ ਕਰਾਂਗੇ। ਉਨ੍ਹਾਂ ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪਿਛਲੀ ਸਰਕਾਰ ਨੇ ਸੂਬੇ ਲਈ ਕੁਝ ਨਹੀਂ ਕੀਤਾ। ਪਰ ਅਸੀਂ ਖੇਤੀ ਲਈ ਬਹੁਤ ਵਧੀਆ ਵਿਚਾਰ ਲੈ ਕੇ ਆ ਰਹੇ ਹਾਂ।

ਦੱਸ ਦਈਏ ਕਿ ਵਿਰੋਧੀ ਧਿਰਾਂ ਇਸ ਸਮਝੌਤੇ ਨੂੰ ‘ਮੈਮੋਰੈਂਡਮ ਆਫ ਸੈਰੇਂਡਰ’ ਦਾ ਨਾਮ ਦੇ ਰਹੀਆਂ ਹਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਇਸ ਨੂੰ ਪ੍ਰਾਪੇਗੰਡਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਭਾਜਪਾ ਨੇ ਇਸ ਸਮਝੌਤੇ ਨੂੰ ਮੈਮੋਰੈਂਡਮ ਆਫ ਸੈਰੇਂਡਰ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਧਿਕਾਰਤ ਤੌਰ ‘ਤੇ ਅਰਵਿੰਦ ਕੇਜਰੀਵਾਲ ਦੇ ਹਵਾਲੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਸਾਬਕਾ ਕਾਂਗਰਸੀ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸੀ.ਐਮ ਮਾਨ ਨੇ ਦਿੱਲੀ ਨੂੰ ਪੰਜਾਬ ਨੂੰ ਠੇਕੇ ‘ਤੇ ਦੇ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...