September 19, 2026, 7:24 pm
----------- Advertisement -----------
HomeNewsBreaking Newsਕੋਲਕਾਤਾ ਪੁਲਸ ਨੇ ਨੂਪੁਰ ਸ਼ਰਮਾ ਖਿਲਾਫ ਲੁੱਕਆਊਟ ਨੋਟਿਸ ਕੀਤਾ ਜਾਰੀ

ਕੋਲਕਾਤਾ ਪੁਲਸ ਨੇ ਨੂਪੁਰ ਸ਼ਰਮਾ ਖਿਲਾਫ ਲੁੱਕਆਊਟ ਨੋਟਿਸ ਕੀਤਾ ਜਾਰੀ

Published on

----------- Advertisement -----------

ਕੋਲਕਾਤਾ ਪੁਲਸ ਨੇ ਭਾਜਪਾ ਦੀ ਮੁਅੱਤਲ ਨੇਤਾ ਨੂਪੁਰ ਸ਼ਰਮਾ ਖਿਲਾਫ ਲੁੱਕ ਆਊਟ ਸਰਕੂਲਰ ਨੋਟਿਸ ਜਾਰੀ ਕੀਤਾ ਹੈ। ਪੈਗੰਬਰ ‘ਤੇ ਵਿਵਾਦਿਤ ਟਿੱਪਣੀ ਲਈ ਨੂਪੁਰ ਦੇ ਖਿਲਾਫ ਕੋਲਕਾਤਾ ਦੇ ਐਮਹਰਸਟ ਪੁਲਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਮਾਮਲੇ ਵਿੱਚ ਉਸ ਨੂੰ 25 ਜੂਨ ਨੂੰ ਬੁਲਾਇਆ ਗਿਆ ਸੀ ਪਰ ਉਹ ਪੇਸ਼ ਨਹੀਂ ਹੋਇਆ। ਉਸ ਨੇ ਪੇਸ਼ ਹੋਣ ਲਈ 4 ਹਫ਼ਤਿਆਂ ਦਾ ਸਮਾਂ ਮੰਗਿਆ ਸੀ। ਕੋਲਕਾਤਾ ਵਿੱਚ ਨੂਪੁਰ ਖ਼ਿਲਾਫ਼ 10 ਐਫਆਈਆਰ ਦਰਜ ਹਨ।
ਨੂਪੁਰ ਸ਼ਰਮਾ ਨੂੰ ਕੋਲਕਾਤਾ ਪੁਲਸ ਨੇ ਪੈਗੰਬਰ ‘ਤੇ ਵਿਵਾਦਿਤ ਟਿੱਪਣੀ ਦੇ ਮਾਮਲੇ ‘ਚ 20 ਜੂਨ ਨੂੰ ਨਰਕੇਲਡੰਗਾ ਪੁਲਸ ਸਟੇਸ਼ਨ ‘ਚ ਪੇਸ਼ ਹੋਣ ਲਈ ਕਿਹਾ ਸੀ। ਇਸ ਤੋਂ ਪਹਿਲਾਂ 25 ਜੂਨ ਨੂੰ ਐਮਹਰਸਟ ਸਟਰੀਟ ਥਾਣਾ ਪੁਲਸ ਨੇ ਉਸ ਨੂੰ ਸੰਮਨ ਜਾਰੀ ਕਰਕੇ ਬੁਲਾਇਆ ਸੀ ਪਰ ਦੋਵਾਂ ਮਾਮਲਿਆਂ ਵਿਚ ਉਸ ਨੇ ਆਉਣ ਤੋਂ ਇਨਕਾਰ ਕਰ ਦਿੱਤਾ ਸੀ। ਕੋਲਕਾਤਾ ਦੇ 10 ਥਾਣਿਆਂ ‘ਚ ਉਸ ਖਿਲਾਫ ਸ਼ਿਕਾਇਤ ਦਰਜ ਹੈ।
ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਦਿੱਲੀ ਪੁਲਸ ਨੇ ਵੀ ਪੈਗੰਬਰ ਮੁਹੰਮਦ ਖਿਲਾਫ ਇਤਰਾਜ਼ਯੋਗ ਬਿਆਨ ਦੇਣ ਦੇ ਦੋਸ਼ ‘ਚ ਉਸ ਨੂੰ ਨੋਟਿਸ ਭੇਜਣ ਦਾ ਮਨ ਬਣਾ ਲਿਆ ਹੈ। ਪਿਛਲੇ ਦਿਨੀਂ ਵੀ ਦਿੱਲੀ ਪੁਲਿਸ ਨੇ ਨੂਪੁਰ ਨੂੰ ਧਾਰਾ 41ਏ ਤਹਿਤ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਭੇਜਿਆ ਸੀ। 18 ਜੂਨ ਨੂੰ ਵੀ ਉਸ ਨੇ ਪੁਲੀਸ ਸਾਹਮਣੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਏ ਸਨ। ਇਹ ਬਿਆਨ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ IFSO ਯੂਨਿਟ ਨੇ ਦਰਜ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...