ਰਾਜ ਸਭਾ ਛੱਡ ਕੇ ਲੁਧਿਆਣਾ ਤੋਂ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਪੰਜਾਬ ਸਰਕਾਰ ਦੇ ਨਵੇਂ ਐਨਆਰਆਈ, ਉਦਯੋਗ ਅਤੇ ਵਣਜ ਮੰਤਰੀ ਬਣੇ ਹਨ। ਉਨ੍ਹਾਂ ਨੇ ਵੀਰਵਾਰ ਨੂੰ ਰਾਜ ਭਵਨ ਵਿਖੇ ਹੋਏ ਇੱਕ ਸਮਾਰੋਹ ਵਿੱਚ 17ਵੇਂ ਮੰਤਰੀ ਵਜੋਂ ਸਹੁੰ ਚੁੱਕੀ। ਐਨਆਰਆਈ ਵਿਭਾਗ ਪਹਿਲਾਂ ਕੁਲਦੀਪ ਧਾਲੀਵਾਲ ਕੋਲ ਸੀ, ਪਰ ਹੁਣ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਹੈ। ਉਦਯੋਗ ਵਿਭਾਗ ਤਰੁਣਪ੍ਰੀਤ ਕੋਲ ਸੀ, ਜਿਸ ਨੂੰ ਵਾਪਸ ਲੈ ਕੇ ਅਰੋੜਾ ਨੂੰ ਦੇ ਦਿੱਤਾ ਗਿਆ ਹੈ। ਤਰੁਣਪ੍ਰੀਤ ਕੋਲ ਹੁਣ ਸਿਰਫ਼ ਪੰਚਾਇਤ ਅਤੇ ਸੱਭਿਆਚਾਰ ਵਿਭਾਗ ਰਹਿ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਜੀਵ ਅਰੋੜਾ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਨੂੰ Industry & Commerce, Investment Promotion, NRI Affairs ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਮੈਨੂੰ ਉਮੀਦ ਹੈ ਕਿ ਸੰਜੀਵ ਅਰੋੜਾ ਪੰਜਾਬ ਦੇ ਲੋਕਾਂਦੀਆਂ ਆਸਾਂ-ਉਮੀਦਾਂ ‘ਤੇ ਖਰੇ ਉਤਰਨਗੇ।
ਉਥੇ ਹੀ ਅਸਤੀਫੇ ਤੋਂ ਬਾਅਦ ਕੁਲਦੀਪ ਧਾਲੀਵਾਲ ਨੇ ਕਿਹਾ – ਸੀਐਮ ਭਗਵੰਤ ਮਾਨ ਨੇ ਮੈਨੂੰ ਕਿਹਾ ਸੀ ਕਿ ਕਿਸੇ ਹੋਰ ਨੂੰ ਮੌਕਾ ਦਿਓ। ਮੈਂ ਕਿਹਾ ਠੀਕ ਹੈ। ਮੈਂ ਮੁੱਖ ਮੰਤਰੀ ਨੂੰ ਅਸਤੀਫਾ ਦੇ ਦਿੱਤਾ ਹੈ। ਮੈਂ ਮਹਿਕਮੇ ਦੀ ਲੜਾਈ ਵਿੱਚ ਸ਼ਾਮਲ ਨਹੀਂ ਹਾਂ। ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਧਾਲੀਵਾਲ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ- ਮੇਰੇ ਹਲਕੇ ਦੇ ਲੋਕਾਂ ਨੇ ਮੈਨੂੰ ਵੋਟ ਦਿੱਤੀ ਹੈ ਅਤੇ ਚੁਣਿਆ ਹੈ। ਮੈਂ ਆਪਣੀ ਪੂਰੀ ਜ਼ਿੰਦਗੀ ਉਸ ਇਲਾਕੇ ਦੇ ਵਿਕਾਸ ਵਿੱਚ ਲਗਾ ਦੇਵਾਂਗਾ। ਮੈਂ ਹਲਕੇ ਨੂੰ ਨੰਬਰ ਇੱਕ ਬਣਾਉਣਾ ਹੈ। ਹੁਣ ਮੈਂ ਅਗਲੇ ਡੇਢ ਸਾਲ ਅਜਨਾਲਾ ਵਿੱਚ ਬੈਠ ਕੇ ਕੰਮ ਕਰਾਂਗਾ। ਪਾਰਟੀ ਮੈਨੂੰ ਜਿੱਥੇ ਵੀ ਡਿਊਟੀ ਦੇਵੇਗੀ, ਮੈਂ ਉੱਥੇ ਕੰਮ ਕਰਾਂਗਾ। ਮੰਤਰੀ ਅਹੁਦੇ ਤੋਂ ਹਟਾਏ ਜਾਣ ਬਾਰੇ ਧਾਲੀਵਾਲ ਨੇ ਕਿਹਾ ਕਿ ਪਾਰਟੀ ਨੂੰ ਇਸ ਬਾਰੇ ਪਤਾ ਹੋਵੇਗਾ। ਜੋ ਵੀ ਕੰਮ ਕਰਦਾ ਹੈ ਉਸ ਨੂੰ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਸੰਜੀਵ ਅਰੋੜਾ ਮੇਰੇ ਤੋਂ ਵਧੀਆ ਕੰਮ ਕਰਨਗੇ।
ਧਾਲੀਵਾਲ ਨੇ ਕਿਹਾ- ਮੈਂ ਮਹਿਕਮਿਆਂ ਦੀ ਲੜਾਈ ਵਿੱਚ ਸ਼ਾਮਲ ਨਹੀਂ ਹਾਂ। ਮੈਂ ਆਪਣੀ ਪਾਰਟੀ ਦਾ ਵਫ਼ਾਦਾਰ ਸਿਪਾਹੀ ਹਾਂ। ਮੈਂ 10 ਸਾਲਾਂ ਵਿੱਚ ਇੱਕ ਵੀ ਦਿਨ ਦੀ ਛੁੱਟੀ ਨਹੀਂ ਲਈ। ਮੈਂ ਅੱਜ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੈਨੂੰ ਕਿਹਾ ਸੀ ਕਿ ਕਿਸੇ ਹੋਰ ਨੂੰ ਮੌਕਾ ਦਿਓ। ਮੈਂ ਕਿਹਾ ਠੀਕ ਹੈ। ਮੈਂ ਆਪਣਾ ਅਸਤੀਫ਼ਾ ਮੁੱਖ ਮੰਤਰੀ ਨੂੰ ਦੇ ਦਿੱਤਾ ਹੈ।












