September 3, 2026, 12:21 am
----------- Advertisement -----------
HomeNewsBreaking Newsਸਾਡੀ ਸਰਕਾਰ ‘ਚ ਰਿਸ਼ਵਤਖ਼ੋਰਾਂ ਲਈ ਕੋਈ ਥਾਂ ਨਹੀਂ, ਹਰ ਹੀਲੇ ਰੋਕਾਂਗੇ ਰਿਸ਼ਵਤਖੋਰੀ:...

ਸਾਡੀ ਸਰਕਾਰ ‘ਚ ਰਿਸ਼ਵਤਖ਼ੋਰਾਂ ਲਈ ਕੋਈ ਥਾਂ ਨਹੀਂ, ਹਰ ਹੀਲੇ ਰੋਕਾਂਗੇ ਰਿਸ਼ਵਤਖੋਰੀ: ਧਾਲੀਵਾਲ

Published on

----------- Advertisement -----------

ਚੰਡੀਗੜ੍ਹ, 22 ਮਾਰਚ: ਅਜਨਾਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਐਨ.ਆਰ.ਆਈ. ਮਾਮਲੇ ਮੰਤਰੀ ਵਜੋਂ ਪੰਜਾਬ ਸਿਵਲ ਸਕੱਤਰੇਤ ਵਿਚਲੇ ਆਪਣੇ ਦਫ਼ਤਰ ਵਿਖੇ ਅਹੁਦਾ ਸੰਭਾਲ ਲਿਆ ਹੈ। ਧਾਲੀਵਾਲ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕਾਂ ਅਮਨ ਅਰੋੜਾ, ਡਾ. ਇੰਦਰਬੀਰ ਸਿੰਘ ਨਿੱਝਰ, ਗੁਰਮੀਤ ਸਿੰਘ ਖੁੱਡੀਆਂ, ਜਮੀਲ ਉਰ ਰਹਿਮਾਨ, ਡਾ. ਅਜੇ ਗੁਪਤਾ, ਕਰਮਬੀਰ ਸਿੰਘ ਘੁੰਮਣ, ਡਾ. ਬਲਬੀਰ ਸਿੰਘ, ਕੁਲਵੰਤ ਸਿੰਘ, ਲਾਡੀ ਢੋਸ, ਮਨਜੀਤ ਸਿੰਘ ਬਿਲਾਸਪੁਰ, ਸਰਵਣ ਸਿੰਘ ਧੁੰਨ ਤੇ ਹੋਰ ਪਤਵੰਤਿਆਂ ਦੀ ਹਾਜ਼ਰੀ ‘ਚ ਆਪਣਾ ਅਹੁਦਾ ਸੰਭਾਲ਼ਿਆ।
ਅਹੁਦਾ ਸੰਭਾਲਣ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਤੇ ਪੰਜਾਬੀਆਂ ਨੂੰ ਭਰੋਸਾ ਦਿੱਤਾ ਕਿ ਇਹ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਆਪਣੇ ਲੋਕਾਂ ਦੀ ਸੁਵਿਧਾ ਲਈ ਇਸ ਸਰਕਾਰ ਵੱਲੋਂ ਹਰ ਹੀਲਾ ਵਰਤਿਆ ਜਾਵੇਗਾ।

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਭ੍ਰਿਸ਼ਟਾਚਾਰ ਵਿਰੁੱਧ ਵਚਨਬੱਧਤਾ ਦੁਹਰਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ‘ਚ ਰਿਸ਼ਵਤਖ਼ੋਰਾਂ ਲਈ ਕੋਈ ਥਾਂ ਨਹੀਂ ਹੈ ਤੇ ਅਸੀਂ ਹਰ ਹੀਲਾ ਵਰਤ ਕੇ ਰਿਸ਼ਵਤਖੋਰੀ ਰੋਕਾਂਗੇ ਤਾਂ ਜੋ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਦਿਨ ਰਾਤ ਇੱਕ ਕਰਕੇ ਇਹ ਸੁਨਿਸ਼ਚਿਤ ਬਣਾਉਣਗੇ ਕਿ ਪੰਜਾਬ ਸਰਕਾਰ ਦਾ ਹਰ ਕੰਮ ਲੋਕਾਂ ਦੀ ਸੁਵਿਧਾ ਲਈ ਹੀ ਚੁੱਕਿਆ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਦੀ ਹਰ ਮੁਸ਼ਕਿਲ ਤੋਂ ਉਹ ਖ਼ੁਦ ਚੰਗੀ ਤਰ੍ਹਾਂ ਜਾਣੂੰ ਹਨ ਅਤੇ ਉਨ੍ਹਾਂ ਨੂੰ ਸਮੇਂ ਸਿਰ ਚੰਗੇਰੀਆਂ ਸੇਵਾਵਾਂ ਦੇਣ ਲਈ ਹਰ ਹੀਲਾ ਵਰਤਣਗੇ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਦੇ ਪੰਜਾਬ ਆਉਣ ਮੌਕੇ ਉਨ੍ਹਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਪਿੰਡਾਂ ਦੇ ਵਿਕਾਸ ਬਾਰੇ ਆਪਣੀ ਸਰਕਾਰ ਦੀ ਵਿਉਂਤਬੰਦੀ ਬਾਰੇ ਗੱਲ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹੁਣ ਪਿਛਲੀਆਂ ਸਰਕਾਰਾਂ ਵਾਂਗ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਸਗੋਂ ਹਰ ਆਰਕੀਟੈਕਟਾਂ, ਮਾਹਿਰਾਂ ਤੇ ਇਮਾਨਦਾਰ ਅਫਸਰਾਂ ਦੀਆਂ ਸਾਂਝੀਆਂ ਟੀਮਾਂ ਬਣਾ ਕੇ ਪਿੰਡ ਆਧਾਰਿਤ ਵਿਕਾਸ ਨੂੰ ਹੀ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦੀ ਸਰਕਾਰ ਦੇ ਕਾਰਜ-ਕਾਲ ਦੌਰਾਨ ਹਰ ਪਿੰਡ ‘ਚ ਸਾਫ਼ ਪੀਣਯੋਗ ਪਾਣੀ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਢੁੱਕਵਾਂ ਪ੍ਰਬੰਧ ਕਰਵਾਉਣਾਂ ਯਕੀਨੀ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਪਿੰਡਾਂ ਦੀਆਂ ਡਿਸਪੈਂਸਰੀਆਂ, ਸਰਕਾਰੀ ਸਕੂਲਾਂ, ਪਾਰਕਾਂ ਤੇ ਲਾਇਟਾਂ ਦੀ ਦਸ਼ਾ ਸੁਧਾਰਨ ਲਈ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।
ਇਸ ਮੌਕੇ ਹੋਰਨਾ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਰਵਨੀਤ ਕੌਰ, ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ, ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਪ੍ਰਮੱਖ ਸਕੱਤਰ ਕ੍ਰਿਸ਼ਨ ਕੁਮਾਰ, ਸਕੱਤਰ ਐਮ.ਐਸ. ਜੱਗੀ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਮਨਪ੍ਰੀਤ ਸਿੰਘ ਛਤਵਾਲ, ਟੀ.ਪੀ.ਐਸ ਫੂਲਕਾ, ਸੰਯੁਕਤ ਸਕੱਤਰ ਰਾਜਪਾਲ ਸਿੰਘ, ਡਿਪਟੀ ਸਕੱਤਰ ਸੁਰਿੰਦਰ ਕੌਰ ਸਮੇਤ ਵੱਡੀ ਗਿਣਤੀ ‘ਚ ਅਧਿਕਾਰੀ, ਕਰਮਚਾਰੀ ਤੇ ਪਤਵੰਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...