November 21, 2026, 7:49 pm
----------- Advertisement -----------
HomeNewsBreaking Newsਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜੇ ਹਟਾਉਣ ਦੀ ਮੁਹਿੰਮ ਦਾ ਆਗਾਜ਼

ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜੇ ਹਟਾਉਣ ਦੀ ਮੁਹਿੰਮ ਦਾ ਆਗਾਜ਼

Published on

----------- Advertisement -----------

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਦੀ ਮੌਜੂਦਗੀ ਵਿਚ ਮੁਹਾਲੀ ਦੇ ਸਿਸਵਾਂ ਨਜਦੀਕ ਪਿੰਡ ਅਭੀਪੁਰ ਵਿਖੇ 29 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਹਟਾਇਆ
31 ਮਈ ਤੱਕ ਪੰਚਾਇਤੀ ਜ਼ਮੀਨਾਂ ਤੋਂ 5000 ਏਕੜ ਕਬਜ਼ੇ ਹਟਾਉਣ ਦੀ ਮਹਿੰਮ ਦੀ ਸ਼ੁਰੂਆਤ
ਮੁਹਾਲੀ /ਚੰਡੀਗੜ੍ਹ, 28 ਅਪ੍ਰੈਲ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਸੂਬੇ ਭਰ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾੳੇੁਣ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਮੁਹਾਲੀ ਜ਼ਿਲ੍ਹੇ ਤੋਂ ਸ਼ੁਰੂਆਤ ਕਰ ਦਿੱਤੀ ਗਈ ਹੈ।ਸ਼ਿਵਾਲਿਕ ਪਹਾੜੀਆਂ ਦੀ ਜੜ੍ਹਾਂ ਵਿਚ ਨਿਊ ਚੰਡੀਗੜ੍ਹ ਦੇ ਬਿਲਕੁਲ ਨੇੜੇ ਬਲਾਕ ਮਾਜਰੀ ਦੇ ਪਿੰਡ ਅਭੀਪੁਰ ਦੀ ਕਰੋੜਾਂ ਰੁਪਏ ਦੀ ਬਹੁ-ਕੀਮਤੀ 29 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਪਿੰਡ ਦੀ ਪੰਚਾਇਤ ਵਲੋਂ ਲੈ ਲਿਆ ਗਿਆ ਹੈ।ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ, ਮਾਲ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿਚ ਪੂਰੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦੇ ਹੋਏ ਕਬਜ਼ਾ ਲੈਣ ਦੀ ਇਹ ਕਾਰਵਾਈ ਪੂਰੀ ਕੀਤੀ ਗਈ।
ਇਸ ਮੌਕੇ ਕੁਲਦੀਪ ਧਾਲੀਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬਿਕਰਮ ਸਿੰਘ ਨਾਮੀ ਵਿਅਕਤੀ ਵਲੋਂ 2007 ਤੋਂ ਇਸ ਜ਼ਮੀਨ ਉਪਰ ਨਜ਼ਾਇਜ਼ ਕਬਜ਼ਾ ਕੀਤਾ ਹੋਇਆ ਸੀ।ਉਨ੍ਹਾਂ ਦੱਸਿਆ ਕਿ ਕੁਲੈਕਟਰ ਐਸ.ਏ.ਐਸ ਨਗਰ ਵਲੋਂ ਇਸ ਜ਼ਮੀਨ ਤੋਂ ਨਜ਼ਾਇਜ ਕਬਜ਼ਾ ਹਟਾਉਣ ਲਈ 2014 ਵਿਚ ਹੁਕਮ ਜਾਰੀ ਕੀਤੇ ਗਏ ਸਨ।ਪਰ ਕੁਝ ਕਾਨੂੰਨੀ ਅੜਚਨਾ ਦੇ ਚਲਦਿਆਂ ਵਿਭਾਗ ਦੇ ਅਧਿਕਾਰੀ ਅਤੇ ਪੰਚਾਇਤ ਇਹ ਕਬਜ਼ਾ ਛੁਡਵਾ ਨਹੀਂ ਸਕੇ ਸਨ।ਪੰਚਾਇਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਦਿਆਂ ਪਹਿਲੇ ਮਹੀਨੇ ਹੀ ਇਹ ਵੱਡੀ ਕਰਾਵਾਈ ਕਰਦਿਆਂ ਅੱਜ ਐਸ.ਏ.ਐਸ ਨਗਰ ਜ਼ਿਲ੍ਹੇ ਦੀ ਇਹ ਬੇਸ਼ਕੀਮਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾ ਲਿਆ ਗਿਆ ਹੈ।
ਇਸ ਦੇ ਨਾਲ ਹੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅੱਜ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ ਅਤੇ 31 ਮਈ ਤੱਕ 5000 ਹਜ਼ਾਰ ਏਕੜ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ।ਇਸ ਉਪਰੰਤ ਹਰ ਮਹੀਨੇ ਟੀਚਾ ਮਿੱਥ ਕੇ ਨਜਾਇਜ਼ ਕਬਜ਼ੇ ਹਟਾਉਣ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।ਇਸ ਦੇ ਨਾਲ ਹੀ ਉਨ੍ਹਾਂ ਜਸਟਿਸ ਕੁਲਦੀਪ ਸਿੰਘ ਵਲੋਂ ਨਜਾਇਜ਼ ਕਬਜਿਆਂ ਵਾਲੀ ਰਿਪੋਰਟ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਜਲਦ ਹੀ ਇਸ ਰਿਪੋਰਟ ਨੂੰ ਘੋਖ ਕੇ ਬਣਦੀ ਕਾਰਵਾਈ ਨੇਪਰੇ ਚਾੜੀ ਜਾਵੇਗੀ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਦੇ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਪੰਚਾਇਤੀ ਜਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਾਉਣ ਲਈ ਵਚਨਬੱਧ ਹੈ ਅਤੇ ਬਿਨਾਂ ਕਿਸੇ ਭੇਦਭਾਵ ਦੇ ਇਹਕਬਜ਼ੇ ਹਟਾਏ ਜਾਣਗੇ ਅਤੇ ਪੰਚਾਇਤਾਂ ਦੀਆਂ ਜ਼ਮੀਨਾਂ ਪੰਚਾਇਤਾਂ ਨੂੰ ਸੌਂਪੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਭਾਵਂੇ ਕੋਈ ਰਸੂਖਦਾਰ ਹੋਵੇ ਜਾ ਸਧਾਰਨ ਵਿਆਕਤੀ ਕਿਸੇ ਕੋਲ ਵੀ ਨਜਾਇਜ਼ ਕਬਜ਼ੇ ਨਹੀਂ ਰਹਿਣ ਦਿੱਤੇ ਜਾਣਗੇ।
ਇਸ ਮੌਕੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਡਿਪਟੀ ਡਾਇਰੈਕਟਰ ਜੁਗਿੰਦਰ ਕੁਮਾਰ, ਨਾਇਬ ਤਹਿਸੀਲਦਾਰ ਮਾਜਰੀ ਦੀਪਕ ਭਾਰਦਵਾਜ, ਡੀ.ਡੀ.ਪੀ.ਓ ਐਸ.ਏ.ਐਸ ਨਗਰ ਬਲਜਿੰਦਰ ਸਿੰਘ ਗਰੇਵਾਲ, ਬੀ.ਡੀ.ਓ ਮਾਜਰੀ ਬਲਾਕ ਜਸਪ੍ਰੀਤ ਕੌਰ ਅਤੇ ਸਰਪੰਚ ਪਿੰਡ ਅਭੀਪੁਰ ਜਸਪਾਲ ਕੌਰ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...