ਨਵੀਂ ਦਿੱਲੀ, 9 ਦਸੰਬਰ 2021 – ਲੋਕ ਸਭਾ ਅਤੇ ਰਾਜ ਸਭਾ ਵਿੱਚ ਵੀਰਵਾਰ ਨੂੰ ਸੀ ਡੀ ਐਸ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ ਹੋਰ ਕਰਮਚਾਰੀਆਂ ਦੀ ਮੌਤ ਤੇ ਮੌਨ ਰੱਖਿਆ ਗਿਆ। ਬਿਪਿਨ ਰਾਵਤ ਸਮੇਤ ਉਨ੍ਹਾਂ ਦੀ ਪਤਨੀ ਅਤੇ ਹੋਰ ਕਰਚਾਰੀਆਂ ਦੀ ਬੀਤੇ ਦਿਨ ਤਾਮਿਲਨਾਡੂ ਦੇ ਕੂਨੂਰ ਵਿਚ ਫੌਜੀ ਹੈਲੀਕਾਪਟਰ ਹਾਦਸੇ ਵਿਚ ਮੌਤ ਹੋ ਗਈ ਸੀ।
ਸੀਡੀਐਸ ਬਿਪਿਨ ਰਾਵਤ ਦੀ ਪਤਨੀ ਮਧੁਲਿਕਾ ਸਮੇਤ 14 ਫੌਜੀ ਕਰਮਚਾਰੀ ਫੌਜ ਦੇ ਹੈਲੀਕਾਪਟਰ ਵਿੱਚ ਸਵਾਰ ਸਨ ਜੋ ਬੁੱਧਵਾਰ ਦੁਪਹਿਰ ਨੂੰ ਤਾਮਿਲਨਾਡੂ ਦੇ ਕੂਨੂਰ ਵਿੱਚ ਹਾਦਸਾਗ੍ਰਸਤ ਹੋ ਗਿਆ। ਇਨ੍ਹਾਂ ‘ਚੋਂ 13 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਹਾਦਸੇ ‘ਚ ਪੰਜਾਬ ਦੇ ਤਰਨਤਾਰਨ ਦਾ ਇਕ ਜਵਾਨ ਵੀ ਸ਼ਹੀਦ ਹੋਇਆ ਹੈ।