ਪੰਜਾਬ ਵਿਚ ਵੋਟਾਂ ਪੈਣ ਦਾ ਕਾਰਜ ਮੁਕੰਮਲ ਹੋਣ ਲਈ ਤੈਅ ਸਮਾਂ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਕੀਤਾ ਜਾਣਾ ਹੈ। ਵੋਟਾਂ ਸੰਬੰਧੀ ਪ੍ਰਚਾਰ ਲਈ 18 ਫਰਵਰੀ 2022 ਸ਼ਾਮ 6 ਵਜੇ ਤਕ ਦਾ ਸਮਾਂ ਦਿੱਤਾ ਗਿਆ ਹੈ। 20 ਫਰਵਰੀ ਨੂੰ ਵੋਟਾਂ ਪੈਣ ਕਰਕੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲ ਵਿਚ ਰਿਹਰਸਲ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸ ਲਈ ਲੁਧਿਆਣਾ ਜ਼ਿਲ੍ਹਾ ਦੇ ਮੈਜਿਸਟਰੇਟ ਕਮ ਡਿਪਟੀ ਵੱਲੋਂ ਸਕੂਲਾਂ ਵਿਚ 19 ਫ਼ਰਵਰੀ ਨੂੰ ਛੁੱਟੀ ਕਰਨ ਦਾ ਐਲਾਨ ਕੀਤਾ ਹੈ।
ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ਇਕ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਵਿਚ ਉਨ੍ਹਾਂ ਕਿਹਾ ਹੈ ਕਿ 20 ਫਰਵਰੀ ਨੂੰ ਵੋਟਾਂ ਪੈਣ ਕਰਕੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲ ਵਿਚ ਰਿਹਰਸਲ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜਿਸ ਨੂੰ ਨਿਰਵਿਘਨ ਚਾਲੂ ਰੱਖਣ ਲਈ 19 ਫ਼ਰਵਰੀ ਦਿਨ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦਸ ਦਈਏ ਕਿ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਰੇਡੀਓ ਅਤੇ ਟੈਲੀਵੀਜ਼ਨ ’ਤੇ ਹੋਣ ਵਾਲੇ ਪ੍ਰਚਾਰ ’ਤੇ ਵੀ ਰੋਕ ਲੱਗ ਜਾਵੇਗੀ। 18 ਫਰਵਰੀ 2022 ਨੂੰ ਸ਼ਾਮ 6 ਵਜੇ ਤੋਂ ਬਾਅਦ ਕੋਈ ਵੀ ਰੇਡੀਓ ਤੇ ਟੈਲੀਵੀਜ਼ਨ, ਸਿਨੇਮਾ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ।
----------- Advertisement -----------
ਲੁਧਿਆਣਾ : 19 ਫ਼ਰਵਰੀ ਨੂੰ ਸਾਰੇ ਸਕੂਲ ਰਹਿਣਗੇ ਬੰਦ
Published on
----------- Advertisement -----------
----------- Advertisement -----------












