June 7, 2026, 6:00 am
----------- Advertisement -----------
HomeNewsBreaking Newsਵੱਡੀ ਖ਼ਬਰ: ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਹੋਏ ਹਮਲੇ ਦੇ ਮਾਮਲੇ...

ਵੱਡੀ ਖ਼ਬਰ: ਸ਼ਿਵ ਸੈਨਾ ਆਗੂ ਸੰਦੀਪ ਥਾਪਰ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਫਤਿਹਗੜ੍ਹ ਸਾਹਿਬ ਤੋਂ 2 ਮੁਲਜ਼ਮ ਕਾਬੂ

Published on

----------- Advertisement -----------

ਸ਼ੁੱਕਰਵਾਰ ਦੁਪਹਿਰ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਦੇ ਬਾਹਰ ਸ਼ਿਵ ਸੈਨਾ ਆਗੂ ਸੰਦੀਪ ਗੋਰਾ ਥਾਪਰ ’ਤੇ ਜਾਨਲੇਵਾ ਹਮਲਾ ਹੋਇਆ। ਹਮਲਾਵਰ ਨਿਹੰਗ ਸਿੰਘਾਂ ਦੇ ਭੇਸ ਵਿੱਚ ਆਏ ਸਨ। ਜਿਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਸ਼ਿਵ ਸੈਨਾ ਆਗੂ ‘ਤੇ ਹਮਲਾ ਕੀਤਾ। ਸੂਤਰਾਂ ਅਨੁਸਾਰ ਪੁਲਿਸ ਨੇ ਹਮਲਾਵਰਾਂ ਨੂੰ ਫਤਿਹਗੜ੍ਹ ਸਾਹਿਬ ਤੋਂ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਸੰਬੰਧੀ ਪੁਲਿਸ ਕਮਿਸ਼ਨਰ ਨੇ ਪ੍ਰੈੱਸ ਕਾਨਫਰੰਸ ਬੁਲਾਈ ਹੈ।
ਹਮਲੇ ਦੇ ਸਮੇਂ ਸ਼ਿਵ ਸੈਨਾ ਆਗੂ ਦੇ ਨਾਲ ਸੁਰੱਖਿਆ ਕਰਮੀ ਵੀ ਮੌਜੂਦ ਸੀ। ਉਸ ਕੋਲ ਰਿਵਾਲਵਰ ਵੀ ਸੀ, ਪਰ ਹਮਲਾਵਰਾਂ ਨੇ ਖੋਹ ਲਿਆ। ਹਮਲੇ ਤੋਂ ਬਾਅਦ ਹਮਲਾਵਰ ਸੰਦੀਪ ਦਾ ਸਕੂਟਰ ਲੈ ਕੇ ਫਰਾਰ ਹੋ ਗਏ। ਇਸ ਤੋਂ ਬਾਅਦ ਸੰਦੀਪ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸਨੂੰ ਸੀ.ਐਮ.ਸੀ. ਵਿਖੇ ਭਰਤੀ ਕਰਵਾਇਆ ਗਿਆ। ਇਸ ਘਟਨਾ ਤੋਂ ਬਾਅਦ ਹਿੰਦੂ ਆਗੂਆਂ ਨੇ ਗੁੱਸੇ ਵਿੱਚ ਆ ਕੇ ਸੜਕ ਜਾਮ ਕਰ ਦਿੱਤੀ। ਇਸ ਦੇ ਮੱਦੇਨਜ਼ਰ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਮਾਹੌਲ ਤਣਾਅਪੂਰਨ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ‘ਗੋਰਾ’ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇ ਅਤੇ ਨਾਲ ਹੀ ਇਹ ਵੀ ਆਸ ਪ੍ਰਗਟਾਈ ਕਿ ਪੁਲਿਸ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...