September 20, 2026, 2:22 am
----------- Advertisement -----------
HomeNewsBreaking Newsਸੋਨੂ ਸੂਦ ਦੀ ਭੈਣ ਮਾਲਵਿਕਾ ਕਾਂਗਰਸ 'ਚ ਹੋਈ ਸ਼ਾਮਲ

ਸੋਨੂ ਸੂਦ ਦੀ ਭੈਣ ਮਾਲਵਿਕਾ ਕਾਂਗਰਸ ‘ਚ ਹੋਈ ਸ਼ਾਮਲ

Published on

----------- Advertisement -----------

ਮੋਗਾ: ਬਾਲੀਵੁੱਡ ਸਟਾਰ ਸੋਨੂ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ‘ਚ ਸ਼ਾਮਲ ਹੋ ਗਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਪਾਰਟੀ ਪੰਜਾਬ ਦੇ ਪ੍ਰਧਾਨ ਨਵਜੋਤ ਸਿੱਧੂ ਮੋਗਾ ਉਨ੍ਹਾਂ ਦੇ ਘਰ ਪਹੁੰਚੇ ਤੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਕਿਹਾ ਜਾ ਰਿਹਾ ਹੈ ਕਿ ਮਾਲਵਿਕਾ ਮੋਗਾ ਤੋਂ ਚੋਣ ਲੜੇਗੀ। ਜ਼ਿਕਰਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਮਾਲਵਿਕਾ ਨੇ ਮੋਗੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਸੀ ਪਰ ਇਹ ਨਹੀਂ ਦੱਸਿਆ ਸੀ ਕਿ ਉਹ ਕਿਸ ਪਾਰਟੀ ਤੋਂ ਚੋਣ ਲੜਨਗੇ। ਹੁਣ ਇਸ ਗੱਲ ਦਾ ਖੁਲਾਸਾ ਹੋ ਗਿਆ ਹੈ। ਉੱਥੇ ਹੀ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਨਵਜੋਤ ਸਿੱਧੂ ਨੇ ਮਾਲਵਿਕਾ ਨੂੰ ਗੇਮ ਚੇੰਜਰ ਦੱਸਿਆ। ਦੂਜੇ ਪਾਸੇ ਚੰਨੀ ਨੇ ਕਿਹਾ ਕਿ ਮਾਲਵਿਕਾ ਸਾਡੀ ਪਾਰਟੀ ਦਾ ਅਹਿਮ ਹਿੱਸਾ ਹੈ। ਮੋਗੇ ਤੋਂ ਮੌਜੂਦਾ MLA ਹਰਜੋਤ ਕਮਲ ਦੀ ਨਾਰਾਜ਼ਗੀ ‘ਤੇ ਬੋਲਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਉਨ੍ਹਾਂ ਨੂੰ ਵੀ ਨਾਲ ਲੈ ਕੇ ਚਲਣਾ ਹੈ ਉਹ ਖੁਦ ਉਨ੍ਹਾਂ ਘਰ ਜਾਕੇ ਮੁਲਾਕਾਤ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...