September 19, 2026, 3:09 am
----------- Advertisement -----------
HomeNewsBreaking Newsਹਰਿਮੰਦਰ ਸਾਹਿਬ 'ਚ ਬਜ਼ੁਰਗ ਨਾਲ ਹੱਥੋਪਾਈ: ਵੀਡੀਓ ਵਾਇਰਲ ਹੋਣ ਤੋਂ ਬਾਅਦ SGPC...

ਹਰਿਮੰਦਰ ਸਾਹਿਬ ‘ਚ ਬਜ਼ੁਰਗ ਨਾਲ ਹੱਥੋਪਾਈ: ਵੀਡੀਓ ਵਾਇਰਲ ਹੋਣ ਤੋਂ ਬਾਅਦ SGPC ਨੇ ਸੇਵਾਦਾਰ ਨੂੰ ਕੀਤਾ ਮੁਅੱਤਲ

Published on

----------- Advertisement -----------

ਹਰਿਮੰਦਰ ਸਾਹਿਬ ‘ਚ ਪਾਲਕੀ ਸਾਹਿਬ ਦੇ ਦਰਸ਼ਨਾਂ ਸਮੇਂ ਸੇਵਾਦਾਰਾਂ ਨੇ ਬਜ਼ੁਰਗ ਨਾਲ ਧੱਕਾ-ਮੁੱਕੀ ਕੀਤੀ। ਨੌਕਰਾਂ ਨੇ ਪਹਿਲਾਂ 70 ਸਾਲਾ ਵਿਅਕਤੀ ਨੂੰ ਜ਼ਮੀਨ ‘ਤੇ ਸੁੱਟਿਆ ਅਤੇ ਫਿਰ ਉਸ ਨੂੰ ਘਸੀਟਿਆ ਪਰ ਕਿਸੇ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੇਵਾਦਾਰਾਂ ਖ਼ਿਲਾਫ਼ ਕਾਰਵਾਈ ਕੀਤੀ। ਵਾਇਰਲ ਵੀਡੀਓ ਰਾਤ ਦਾ ਦੱਸਿਆ ਜਾ ਰਿਹਾ ਹੈ।
ਸੁਖਾਸਣ ਲਈ ਲਿਜਾਣ ਤੋਂ ਪਹਿਲਾਂ ਇੱਕ ਬਜ਼ੁਰਗ ਵਿਅਕਤੀ ਨੂੰ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਪੌੜੀਆਂ ਤੋਂ ਬੁਰੀ ਤਰ੍ਹਾਂ ਘਸੀਟਿਆ। ਉਸ ਦੇ ਨਾਲ ਇੱਕ ਹੋਰ ਮੋਨਾ ਵਿਅਕਤੀ ਵੀ ਹੈ, ਜੋ ਬਜ਼ੁਰਗ ਵਿਅਕਤੀ ਦੇ ਨਾਲ ਪੌੜੀਆਂ ਵਿੱਚ ਬੈਠਾ ਸੀ ਪਰ ਸ਼੍ਰੋਮਣੀ ਕਮੇਟੀ ਦੇ ਅਮਲੇ ਨੇ ਉਸ ਵਿਅਕਤੀ ਨੂੰ ਕੁਝ ਨਹੀਂ ਕਿਹਾ।
ਸ਼੍ਰੋਮਣੀ ਕਮੇਟੀ ਮੈਂਬਰ ਨੇ ਘਟਨਾ ਬਾਰੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਇਹ ਵੀਡੀਓ ਉਨ੍ਹਾਂ ਨੂੰ ਕਿਸੇ ਸ਼ਰਧਾਲੂ ਨੇ ਭੇਜੀ ਸੀ। ਵੀਡੀਓ ਮਿਲਣ ਤੋਂ ਬਾਅਦ ਮੁਲਾਜ਼ਮਾਂ ਖਿਲਾਫ ਕਾਰਵਾਈ ਕੀਤੀ ਗਈ। ਸੇਵਾਦਾਰਾਂ ਤੋਂ ਲਿਖਤੀ ਸਪੱਸ਼ਟੀਕਰਨ ਵੀ ਮੰਗਿਆ ਗਿਆ ਹੈ। ਮੁਲਾਜ਼ਮਾਂ ਨੇ ਦੱਸਿਆ ਕਿ ਉਕਤ ਵਿਅਕਤੀ ਰੇਲਿੰਗ ਪਾਰ ਕਰਕੇ ਅੱਗੇ ਆਉਣਾ ਚਾਹੁੰਦਾ ਸੀ। ਜਦੋਂ ਉਸ ਦੇ ਮਨ੍ਹਾ ਕੀਤਾ ਗਿਆ ਤਾਂ ਉਹ ਜ਼ਬਰਦਸਤੀ ਰੇਲਿੰਗ ਪਾਰ ਕਰਕੇ ਪੌੜੀਆਂ ‘ਤੇ ਬੈਠ ਗਿਆ। ਇਸ ਤੋਂ ਬਾਅਦ ਜਦੋਂ ਉਹ ਅਚਾਨਕ ਉੱਠਿਆ ਤਾਂ ਉਸ ਨੂੰ ਰੇਲਿੰਗ ਤੋਂ ਧੱਕਾ ਮਾਰ ਕੇ ਬਾਹਰ ਕੱਢ ਦਿੱਤਾ ਗਿਆ।
SGPC ਦਾ ਕਹਿਣਾ ਹੈ ਕਿ ਵੀਡੀਓ ‘ਚ ਜੋ ਦਿਖਾਈ ਦੇ ਰਿਹਾ ਹੈ, ਉਸ ਮੁਤਾਬਕ SGPC ਕਰਮਚਾਰੀ ਗਲਤ ਨਜ਼ਰ ਆ ਰਹੇ ਹਨ। ਇਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸ ਲਈ ਉਨ੍ਹਾਂ ਨੂੰ ਮੁਅੱਤਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬਾਕੀ ਮੁਲਾਜ਼ਮਾਂ ਨੂੰ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਕਿਸੇ ਵੀ ਸ਼ਰਧਾਲੂ ਨਾਲ ਅਜਿਹਾ ਸਲੂਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...