September 12, 2026, 8:56 am
----------- Advertisement -----------
HomeNewsBreaking Newsਪੰਜਾਬ 'ਚ ਗਰਮੀ ਨੇ ਫੜਿਆ ਜ਼ੋਰ, ਕਈ ਸ਼ਹਿਰਾਂ 'ਚ ਪਾਰਾ 40 ਤੋਂ...

ਪੰਜਾਬ ‘ਚ ਗਰਮੀ ਨੇ ਫੜਿਆ ਜ਼ੋਰ, ਕਈ ਸ਼ਹਿਰਾਂ ‘ਚ ਪਾਰਾ 40 ਤੋਂ ਪਾਰ, ਮੌਸਮ ਵਿਭਾਗ ਨੇ ਫੇਰ ਕੀਤੀ ਭਵਿੱਖਬਾਣੀ

Published on

----------- Advertisement -----------

ਚੰਡੀਗੜ੍ਹ, 7 ਮਈ 2024 – ਮਈ ਦਾ ਮਹੀਨਾ ਸ਼ੁਰੂ ਹੋ ਗਿਆ ਅਤੇ ਹੁਣ ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਇਸ ਦੇ ਨਾਲ ਹੀ ਕਈ ਸ਼ਹਿਰਾਂ ਵਿੱਚ ਤਾਪਮਾਨ 40 ਦੇ ਪਾਰ ਪਹੁੰਚ ਗਿਆ ਹੈ। ਅੰਦਾਜ਼ਾ ਹੈ ਕਿ 10 ਮਈ ਤੱਕ ਤਾਪਮਾਨ 42 ਜਾਂ ਇਸ ਤੋਂ ਉੱਪਰ ਪਹੁੰਚ ਜਾਵੇਗਾ, ਪਰ ਮੌਸਮ ਵਿਭਾਗ ਦੇ ਅਨੁਸਾਰ ਇਸ ਗਾਮੀ ਤੋਂ ਕੁੱਝ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦਿਨ ਵੈਸਟਰਨ ਡਿਸਟਰਬੈਂਸ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਰਿਹਾ ਹੈ। ਜਿਸ ਤੋਂ ਬਾਅਦ ਮੀਂਹ ਦੀ ਵੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਮੰਗਲਵਾਰ ਸਵੇਰੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 25 ਡਿਗਰੀ ਦੇ ਆਸ-ਪਾਸ ਰਿਹਾ। ਇਸ ਦੇ ਨਾਲ ਹੀ ਬੀਤੀ ਸ਼ਾਮ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਤੋਂ ਉਪਰ ਦਰਜ ਕੀਤਾ ਗਿਆ। ਹੀਟ ਸਟ੍ਰੋਕ ਨੂੰ ਲੈ ਕੇ ਪੰਜਾਬ ‘ਚ ਅਜੇ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਡਾਕਟਰ ਧੁੱਪ ‘ਚ ਸੈਰ ਕਰਨ ਤੋਂ ਬਚਣ ਦੀ ਸਲਾਹ ਦੇ ਰਹੇ ਹਨ।

ਪੰਜਾਬ ‘ਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਥੋੜ੍ਹੀ ਰਾਹਤ ਮਿਲੇਗੀ। ਪਰ ਇਹ ਰਾਹਤ ਦੋ-ਤਿੰਨ ਦਿਨ ਤੱਕ ਹੀ ਰਹਿਣ ਵਾਲੀ ਹੈ। 12 ਮਈ ਤੋਂ ਬਾਅਦ ਗਰਮੀ ਫਿਰ ਵਧਣੀ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਅਨੁਸਾਰ ਮੌਸਮ ਵਿਭਾਗ ਨੇ 10 ਮਈ ਨੂੰ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਲਈ ਵੈਸਟਰਨ ਡਿਸਟਰਬੈਂਸ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...