April 30, 2026, 3:36 am
----------- Advertisement -----------
HomeNewsBreaking Newsਮਾਇਆਵਤੀ 8 ਫਰਵਰੀ ਨੂੰ ਆਉਣਗੇ ਪੰਜਾਬ ਦੌਰੇ 'ਤੇ, ਨਵਾਂਸ਼ਹਿਰ 'ਚ ਕਰਨਗੇ ਵੱਡੀ...

ਮਾਇਆਵਤੀ 8 ਫਰਵਰੀ ਨੂੰ ਆਉਣਗੇ ਪੰਜਾਬ ਦੌਰੇ ‘ਤੇ, ਨਵਾਂਸ਼ਹਿਰ ‘ਚ ਕਰਨਗੇ ਵੱਡੀ ਚੋਣ ਰੈਲੀ

Published on

----------- Advertisement -----------
  • ਅਕਾਲੀ ਬਸਪਾ ਗੱਠਜੋਡ਼ ਪੂਰਨ ਬਹੁਮਤ ਨਾਲ ਪੰਜਾਬ ਚ ਬਣਾਏਗਾ ਸਰਕਾਰ – ਗੜ੍ਹੀ

ਚੰਡੀਗੜ੍ਹ, 28 ਜਨਵਰੀ 2022 – ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਅੱਜ ਇਥੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਨ ਸਭਾ ਚੋਣਾਂ ਵਿਚ ਵਰਕਰਾਂ ਚ ਜੋਸ਼ ਭਰਨ ਲਈ ਭੈਣ ਮਾਇਆਵਤੀ ਪੰਜਾਬ ਦੌਰੇ ਤੇ ਆ ਰਹੇ ਹਨ l ਉਨ੍ਹਾਂ ਕਿਹਾ ਕਿ ਉਹ ਅੱਠ ਫਰਵਰੀ ਨੂੰ ਨਵਾਂਸ਼ਹਿਰ ਚ ਵੱਡੀ ਚੋਣ ਰੈਲੀ ਦੇ ਨਾਲ ਚੋਣ ਮੁਹਿੰਮ ਨੂੰ ਭਖਾਉਣਗੇ l ਉਨ੍ਹਾਂ ਕਿਹਾ ਕਿ ਸਾਰਾ ਬਹੁਜਨ ਸਮਾਜ ਬਸਪਾ ਦੇ ਨਾਲ ਹੈ ਅਤੇ ਵਿਧਾਨ ਸਭਾ ਚੋਣਾਂ ਚ ਅਕਾਲੀ ਦਲ ਬਸਪਾ ਪੂਰਨ ਬਹੁਮਤ ਹਾਸਲ ਕਰਕੇ ਸੂਬੇ ਚ ਸਰਕਾਰ ਬਣਾਉਣਗੇ l

ਉਨ੍ਹਾਂ ਕਿਹਾ ਕਿ ਕਾਂਗਰਸ ਆਪਣੇ ਝੂਠੇ ਵਾਅਦਿਆਂ ਤੇ ਝੂਠੀਆਂ ਚਾਲਾਂ ਨਾਲ ਬਹੁਜਨ ਸਮਾਜ ਨੂੰ ਵਰਗਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਇਨ੍ਹਾਂ ਚੋਣਾਂ ਚ ਅਕਾਲੀ ਬਸਪਾ ਉਮੀਦਵਾਰਾਂ ਵੱਲੋਂ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਜਾਵੇਗਾ l ਉਨ੍ਹਾਂ ਕਿਹਾ ਕਿ ਪਾਰਟੀ ਦੇ ਸੰਸਥਾਪਕ ਸਵਰਗੀ ਕਾਂਸ਼ੀ ਰਾਮ ਪੰਜਾਬ ਨਾਲ ਸਬੰਧ ਰੱਖਦੇ ਹਨ ਅਤੇ ਭੈਣ ਮਾਇਆਵਤੀ ਦਾ ਵੀ ਪੰਜਾਬ ਨਾਲ ਪੁਰਾਣਾ ਅਤੇ ਗੂੜ੍ਹਾ ਰਿਸ਼ਤਾ ਹੈ ਅਤੇ ਪੰਜਾਬ ਲਈ ਉਨ੍ਹਾਂ ਦੇ ਦਿਲ ਵਿੱਚ ਬੇਹੱਦ ਪਿਆਰ ਹੈ l ਉਨ੍ਹਾਂ ਕਿਹਾ ਕਿ ਅਕਾਲੀ ਬਸਪਾ ਗੱਠਜੋੜ ਚ ਬਸਪਾ ਵੱਲੋਂ ਵੀ ਉਮੀਦਵਾਰਾਂ ਨੂੰ ਚੋਣ ਮੈਦਾਨ ਚ ਉਤਾਰਿਆ ਗਿਆ ਹੈ ਜਿਸ ਦੇ ਚੱਲਦੇ ਕਾਂਗਰਸ ਵਿਚ ਘਬਰਾਹਟ ਦਾ ਮਾਹੌਲ ਹੈ l ਮੈਂ ਕਿਹਾ ਕਿ ਭੈਣ ਮਾਇਆਵਤੀ ਨੇ ਪਾਰਟੀ ਵਰਕਰਾਂ ਨੂੰ ਸੰਦੇਸ਼ ਦਿੱਤਾ ਹੈ ਕਿ ਵਰਕਰ ਹੁਕਮਰਾਨ ਸਰਕਾਰ ਨੂੰ ਹਰਾਉਣ ਅਤੇ ਅਕਾਲੀ ਬਸਪਾ ਗੱਠਜੋਡ਼ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰ ਦੇਣ ਤਾਂ ਜੋ ਸਰਕਾਰ ਬਣਨ ਮਗਰੋਂ ਪੰਜਾਬ ਦੇ ਹਰ ਵਰਗ ਸਮੇਤ ਦਾਲਿਤ ਸਮਾਜ ਦਾ ਵੀ ਭਲਾ ਤੇ ਵਿਕਾਸ ਹੋ ਸਕੇ l

ਪੰਜਾਬ ਵਿਚਲੀ ਕਾਂਗਰਸ ਸਰਕਾਰ ਨੂੰ ਭ੍ਰਿਸ਼ਟ ਦੱਸਦਿਆਂ ਉਨ੍ਹਾਂ ਕਿਹਾ ਕਿ ਲੋਕ ਇਸ ਸਰਕਾਰ ਤੋਂ ਖਹਿੜਾ ਛੁਡਾਉਣ ਲਈ ਕਾਹਲੇ ਹਨ l ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਕਾਂਗਰਸੀ ਆਗੂਆਂ ਦੀ ਆਪਸੀ ਲੜਾਈ ਕਾਰਨ ਪੰਜਾਬ ਦਾ ਵਿਕਾਸ ਨਹੀਂ ਹੋ ਸਕਿਆ l ਉਨ੍ਹਾਂ ਕਿਹਾ ਕਿ ਬਸਪਾ ਵਰਕਰ ਸੁਚੇਤ ਰਹਿਣ ਕਾਂਗਰਸ ਸਿਰਫ਼ ਸੱਤਾ ਹਾਸਲ ਕਰਨ ਲਈ ਕੋਈ ਵੀ ਸਾਜ਼ਿਸ਼ ਰਚ ਸਕਦੀ ਹੈ ਅਤੇ ਹੁਣ ਡੰਮੀ ਉਮੀਦਵਾਰ ਖੜ੍ਹੇ ਕਰਕੇ ਦਲਿਤ ਸਮਾਜ ਵਿੱਚ ਭੁਲੇਖਾ ਪਾਉਣਾ ਚਾਹੁੰਦੀ ਹੈ l ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰ ਬਾਰ ਦੁਆਬੇ ਦੇ ਚੱਕਰ ਲਗਾ ਰਹੇ ਹਨ ਅਤੇ ਦਲਿਤਾਂ ਦੀ ਸਰਕਾਰ ਕਹਿ ਕੇ ਦਲਿਤ ਵਰਗ ਦੀਆਂ ਵੋਟਾਂ ਮੰਗ ਰਹੇ ਹਨ ਉਨ੍ਹਾਂ ਦੀ ਘਬਰਾਹਟ ਦੀ ਸਭ ਤੋਂ ਵੱਡੀ ਨਿਸ਼ਾਨੀ ਹੈ l

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...