November 19, 2026, 12:58 pm
----------- Advertisement -----------
HomeNewsBreaking Newsਮਿਲਕ ਪਲਾਂਟ ਦਾ ਮੈਨੇਜਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮਿਲਕ ਪਲਾਂਟ ਦਾ ਮੈਨੇਜਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ (ਬਲਜੀਤ ਮਰਵਾਹਾ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਿਲਕ ਪਲਾਂਟ ਮੁਹਾਲੀ ਵਿਖੇ ਤਾਇਨਾਤ ਮੈਨੇਜਰ( ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਸੁਖਬੀਰ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ, ਜੋ ਕਿ ਉਕਤ ਮਿਲਕ ਪਲਾਂਟ ਵਿੱਚ ਇੱਕ ਨਿੱਜੀ ਫਰਮ ਵੱਲੋਂ ਦੁੱਧ ਇਕੱਠਾ ਕਰਨ ਵਾਲੇ ਟੈਂਕਰਾਂ ਦੀ ਦੇਖ-ਭਾਲ ਕਰਦਾ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਵੱਖ-ਵੱਖ ਥਾਵਾਂ ਤੋਂ ਦੁੱਧ ਇਕੱਠਾ ਕਰਨ ਲਈ ਜਾਂਦੇ ਉਸ ਦੇ ਟੈਂਕਰਾਂ ਨੂੰ ਵਧੀਆ ਰੂਟ ਅਲਾਟ ਕਰਨ ਬਦਲੇ ਰਾਜ ਦੇ ਸਹਿਕਾਰਤਾ ਵਿਭਾਗ ਦਾ ਉਕਤ ਮੁਲਾਜ਼ਮ ਉਸ ਤੋਂ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੈਨੇਜਰ ਇਸ ਸਬੰਧੀ ਪਹਿਲਾਂ ਹੀ 50,000 ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ ਯੂਨਿਟ ਮੋਹਾਲੀ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਜਿਸ ਤਹਿਤ ਉਕਤ ਦੋਸ਼ੀ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਉਪਰੋਕਤ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...