November 20, 2026, 3:53 pm
----------- Advertisement -----------
HomeNewsBreaking Newsਬਲਕਾਰ ਸਿੰਘ ਨੇ ਮੁੱਖ ਦਫਤਰ ਦੇ ਅਧਿਕਾਰੀਆਂ ਅਤੇ ਨਗਰ ਨਿਗਮਾਂ ਦੇ ਕਮਿਸ਼ਨਰਾਂ...

ਬਲਕਾਰ ਸਿੰਘ ਨੇ ਮੁੱਖ ਦਫਤਰ ਦੇ ਅਧਿਕਾਰੀਆਂ ਅਤੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ

Published on

----------- Advertisement -----------

ਚੰਡੀਗੜ੍ਹ, 24 ਨਵੰਬਰ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਣ ਅਤੇ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਭਾਗ ਦੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਨਗਰ ਨਿਗਮ ਫਗਵਾੜਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਦੇ ਕਮਿਸ਼ਨਰਾਂ ਨਾਲ ਅੱਜ ਦਿੱਨ ਸ਼ੁਕਰਵਾਰ ਨੂੰ ਮਿਉਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕਰਦਿਆਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਅਧਿਕਾਰੀਆਂ ਪਾਸੋਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਅਮਰੂਤ ਸਕੀਮ ਅਧੀਨ, ਸਵੱਛ ਭਾਰਤ ਮਿਸ਼ਨ, ਪੰਜਾਬ ਸ਼ਹਿਰੀ ਸੁਧਾਰ ਵਾਤਾਵਰਣ ਪ੍ਰੋਗਰਾਮ ਫੇਜ਼ 1, 2 ਅਤੇ 3 ਅਧੀਨ ਵਿਕਾਸ ਕਾਰਜਾਂ ਦੀ ਤਾਜਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਜਿਹਨਾਂ ਮੱਦਾ ਵਿੱਚ ਅਣਵਰਤੇ ਫੰਡਜ਼ ਪੈਂਡਿੰਗ ਹਨ ਉਹਨਾਂ ਨੂੰ ਦਿੱਤੀ ਗਈ ਗਾਈਡਲਾਈਨਜ ਅਨੁਸਾਰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜ਼ਾਂ ‘ਤੇ ਖਰਚ ਕੀਤਾ ਜਾਵੇ।

ਬਲਕਾਰ ਸਿੰਘ ਨੇ ਸਵੱਛ ਭਾਰਤ ਮਿਸ਼ਨ ਅਧੀਨ ਸ਼ਹਿਰੀ ਸਥਾਨਕ ਇਕਾਈਆਂ ਨੂੰ ਕੂੜਾ ਮੁਕਤ ਬਣਾਉਣ ਸਬੰਧੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ, ਵੇਸਟ ਵਾਟਰ ਮੈਨੇਜਮੈਂਟ, ਪੈਂਡਿੰਗ ਬਿਲਡਿੰਗ ਪਲਾਨ ਅਤੇ ਪਲਾਟਾ ਨੂੰ ਨਿਯਮਤ ਕਰਨ ਸਬੰਧੀ ਵੱਖ-ਵੱਖ ਕੰਮਾਂ/ਮੁੱਦਿਆਂ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਪੈਸੇ ਦਾ ਸਹੀ ਇਸਤੇਮਾਲ ਕੀਤਾ ਜਾਵੇ।

ਮੰਤਰੀ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਇਸ ਲਈ ਜੇਕਰ ਕੋਈ ਵਿਅੱਕਤੀ ਭ੍ਰਿਸ਼ਟਾਚਾਰ ਵਿੱਚ ਲਿੱਪਤ ਪਾਇਆ ਜਾਂਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ...

MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ

ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ...

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...