ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮੁੜ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਬਲਵਿੰਦਰ ਸਿੰਘ ਲਾਡੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਹਰਗੋਬਿੰਦਪੁਰ ਤੋਂ ਕਾਂਗਰਸੀ ਵਿਧਾਇਕ ਰਹਿ ਚੁਕੇ ਬਲਵਿੰਦਰ ਸਿੰਘ ਲਾਡੀ ਨੇ ਭਾਜਪਾ ਆਗੂ ਫਤਿਹ ਜੰਗ ਸਿੰਘ ਬਾਜਵਾ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਵਾਪਸੀ ਕੀਤੀ।
ਦਸ ਦਈਏ ਕਿ ਬਲਵਿੰਦਰ ਲਾਡੀ ਪਾਰਟੀ ਵੱਲੋਂ ਟਿਕਟ ਨਾ ਮਿਲਣ ਕਰਕੇ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਸਨ, ਜਿਸ ਕਰਕੇ ਉਨ੍ਹਾਂ ਨੇ ਇੱਕ ਵਾਰ ਫਿਰ ਪਾਰਟੀ ਛੱਡ ਭਾਜਪਾ ਦਾ ਪੱਲਾ ਫੜ ਲਿਆ।
----------- Advertisement -----------
MLA ਬਲਵਿੰਦਰ ਸਿੰਘ ਲਾਡੀ ਮੁੜ ਭਾਜਪਾ ‘ਚ ਸ਼ਾਮਲ
Published on
----------- Advertisement -----------
----------- Advertisement -----------










